ਮੂਸੇਵਾਲਾ ਕਤਲ ਕੇਸ ਦੇ ਸਾਰੇ ਮੁਲਜ਼ਮ ਕੋਰਟ ’ਚ ਕੀਤੇ ਪੇਸ਼
ਮਾਨਸਾ, 5 ਜਨਵਰੀ (ਸੰਜੀਵ ਲੱਕੀ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਅਦਾਲਤ ਵਿਚ ਸੁਣਵਾਈ ਹੋਈ, ਜਿਸ ਵਿਚ ਸਾਰੇ 23 ਮੁਲਜ਼ਮਾਂ ਨੂੰ ਵੀਡੀਓ ਕਾਰਨਫਰੰਸਿੰਗ ਜ਼ਰੀਏ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਏ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਅਗਲੀ ਤਰੀਕ 23 ਜਨਵਰੀ ਤੈਅ ਕਰ […]
By : Makhan Shah
ਮਾਨਸਾ, 5 ਜਨਵਰੀ (ਸੰਜੀਵ ਲੱਕੀ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਅਦਾਲਤ ਵਿਚ ਸੁਣਵਾਈ ਹੋਈ, ਜਿਸ ਵਿਚ ਸਾਰੇ 23 ਮੁਲਜ਼ਮਾਂ ਨੂੰ ਵੀਡੀਓ ਕਾਰਨਫਰੰਸਿੰਗ ਜ਼ਰੀਏ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਏ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਅਗਲੀ ਤਰੀਕ 23 ਜਨਵਰੀ ਤੈਅ ਕਰ ਦਿੱਤੀ।
ਸਿੱਧੂ ਮੂਸੇਵਾਲੇ ਦੇ ਕਤਲ ਕੇਸ ਵਿਚ ਅੱਜ ਕੇਸ ਨਾਲ ਜੁੜੇ 23 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਪਰ ਇਸੇ ਦੌਰਾਨ ਅਦਾਲਤ ਵੱਲੋਂ ਲਾਰੈਂਸ ਅਤੇ ਜੱਗੂ ਭਗਵਾਨਪੁਰੀਏ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਅਗਲੀ ਤਰੀਕ 23 ਜਨਵਰੀ ਦੇ ਦਿੱਤੀ। ਇਸ ਸਬੰਧੀ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਆਖਿਆ ਕਿ ਅਦਾਲਤ ਵੱਲੋਂ ਫਿਰ ਅਗਲੀ ਤਰੀਕ ਦੇ ਦਿੱਤੀ ਗਈ ਐ ਪਰ ਕੋਈ ਗੱਲ ਨਹੀਂ, ਉਨ੍ਹਾਂ ਨੂੰ ਅਦਾਲਤ ਤੋਂ ਉਮੀਦ ਐ ਕਿ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ।
ਇਸੇ ਤਰ੍ਹਾਂ ਸਿੱਧੂ ਮੂਸੇਵਾਲਾ ਕੇਸ ਦੇ ਵਕੀਲ ਲਖਨਪਾਲ ਸਿੰਘ ਵੱਲੋਂ ਵੀ ਕੇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੱਜ ਮਨਪ੍ਰੀਤ ਭਾਊ ਅਤੇ ਇਕ ਹੋਰ ਕੇਸ ਸਬੰਧੀ ਮੁਲਜ਼ਮਾਂ ਦੀ ਪੇਸ਼ੀ ਸੀ, ਜਿਸ ਦੇ ਚਲਦਿਆਂ ਮੁੱਖ ਕੇਸ ਵਿਚ ਸਟੇਟ ਵੱਲੋਂ ਜਵਾਬ ਦਿੱਤਾ ਜਾਣਾ ਸੀ ਪਰ ਲਾਰੈਂਸ ਅਤੇ ਜੱਗੂ ਵੱਲੋਂ ਅਦਾਲਤ ਵਿਚ ਅਰਜ਼ੀ ਲਗਾਈ ਗਈ ਕਿ ਉਨ੍ਹਾਂ ਨੂੰ ਚਾਰਜਾਂ ਤੋਂ ਡਿਸਚਾਰਜ ਕੀਤਾ ਜਾਵੇ। ਪਬਲਿਕ ਪ੍ਰੋਸੀਕਿਊਟਰ ਦੀ ਛੁੱਟੀ ਹੋਣ ਕਾਰਨ ਅਗਲੀ ਤਰੀਕ 23 ਜਨਵਰੀ ਤੈਅ ਕਰ ਦਿੱਤੀ ਗਈ ਐ।
ਦੱਸ ਦਈਏ ਕਿ 29 ਮਈ 2022 ਨੂੰ ਪਿੰਡ ਜਵਾਹਕੇ ਵਿਖੇ ਸਿੱਧੂ ਮੂਸੇਵਾਲੇ ਦਾ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਮਾਪਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਐ ਪਰ ਦੇਖਣਾ ਹੋਵੇਗਾ ਕਿ ਉਨ੍ਹਾਂ ਨੂੰ ਕਦੋਂ ਤੱਕ ਆਪਣੇ ਪੁੱਤ ਦੀ ਮੌਤ ਦਾ ਇਨਸਾਫ਼ ਮਿਲੇਗਾ।