ਮੂਸੇਵਾਲਾ ਦੇ ਮਾਪਿਆਂ ਨੇ ਨਵਜੰਮੇ ਪੁੱਤਰ ਸਮੇਤ ਦਰਬਾਰ ਸਾਹਿਬ ’ਚ ਮੱਥਾ ਟੇਕਿਆ
ਅੰਮ੍ਰਿਤਸਰ, 11 ਮਈ, ਨਿਰਮਲ : ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਅੱਜ ਆਪਣੇ ਨਵਜੰਮੇ ਪੁੱਤਰ ਨੂੰ ਲੈ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ […]
By : Editor Editor
ਅੰਮ੍ਰਿਤਸਰ, 11 ਮਈ, ਨਿਰਮਲ : ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਅੱਜ ਆਪਣੇ ਨਵਜੰਮੇ ਪੁੱਤਰ ਨੂੰ ਲੈ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਉਹ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਉਹਨਾਂ ਨੇ ਅਰਦਾਸ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਨੂੰ ਜਲਦ ਤੋਂ ਜਲਦ ਇਨਸਾਫ ਮਿਲੇ। ਬਲਕੌਰ ਸਿੰਘ ਨੇ ਕਿਹਾ ਕਿ ਮੈਂ ਘਰ ਦੇ ਹਾਲਾਤ ਦੇਖਦੇ ਹੋਏ ਚੋਣ ਮੈਦਾਨ ਵਿੱਚ ਨਹੀਂ ਉਤਰਿਆ, ਉਹਨਾਂ ਕਿਹਾ ਕਿ ਲੁਧਿਆਣੇ ਤੋਂ ਲੋਕ ਸਭਾ ਚੋਣ ਲੜ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਹਨਾਂ ਦੀ ਬਹੁਤ ਜ਼ਿਆਦਾ ਨੇੜਤਾ ਹੈ ਅਤੇ ਇਸ ਦੇ ਲਈ ਉਹ ਉਸ ਲਈ ਚੋਣ ਪ੍ਰਚਾਰ ਵੀ ਕਰਨਗੇ। ਉਹਨਾਂ ਕਿਹਾ ਕਿ ਅੱਜ ਵੀ ਜਦੋਂ ਸਿੱਧੂ ਮੂਸੇਵਾਲਾ ਦਾ ਗੀਤ ਸੁਣਦੇ ਹਨ ਤਾਂ ਉਹ ਭਾਵੁਕ ਹੋ ਜਾਂਦੇ ਹਨ।
ਇਹ ਵੀ ਪੜ੍ਹੋ
ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣੀ ਸਰਕਾਰੀ ਕੋਠੀ ਖਾਲੀ ਕਰ ਦਿੱਤੀ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ’ਚ ਫਰਸ਼ ’ਤੇ ਸੌਂ ਕੇ ਬਿਤਾਈ।
ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਮਕਾਨ ਖਾਲੀ ਕਰਨ ਅਤੇ 2 ਕਰੋੜ ਰੁਪਏ ਦਾ ਕਰਜ਼ ਮੋੜਨ ਦੀ ਹਦਾਇਤ ਕੀਤੀ ਸੀ। ਬਿੱਟੂ ਨੇ ਪਹਿਲਾਂ ਸ਼ੁੱਕਰਵਾਰ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਅਤੇ ਆਪਣੀ ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ 2 ਕਰੋੜ ਰੁਪਏ ਇਕੱਠੇ ਕੀਤੇ ਅਤੇ ਨਗਰ ਨਿਗਮ ਨੂੰ ਅਦਾ ਕੀਤੇ।
ਨੋਟਿਸ ਮਿਲਣ ਤੋਂ ਬਾਅਦ ਬਿੱਟੂ ਨੇ ਸਰਕਾਰੀ ਘਰ ਤੋਂ ਆਪਣਾ ਸਮਾਨ ਚੁੱਕ ਲਿਆ ਹੈ। ਜੋ ਥੋੜ੍ਹਾ ਬਚਿਆ ਹੈ, ਉਸ ਨੂੰ ਵੀ ਬਾਹਰ ਕੱਢਿਆ ਜਾ ਰਿਹਾ ਹੈ। ਬਿੱਟੂ ਨੇ ਕਿਹਾ ਹੈ ਕਿ ਲੁਧਿਆਣਾ ਦੇ ਲੋਕ ਉਨ੍ਹਾਂ ਦੇ ਆਪਣੇ ਹਨ। ਉਹ ਕਿਤੇ ਵੀ ਜਾ ਕੇ ਰਹਿ ਸਕਦਾ ਹੈ। ਭਾਵੇਂ ਉਸ ਨੂੰ ਸੜਕ ’ਤੇ ਟੈਂਟ ਵੀ ਲਾਉਣਾ ਪਵੇ, ਉਹ ਕਿਸੇ ਤੋਂ ਨਹੀਂ ਡਰੇਗਾ, ਚੋਣਾਂ ਜਿੱਤੇਗਾ।
ਬਿੱਟੂ ਨੇ ਕਿਹਾ ਕਿ ਉਸ ’ਤੇ ਸਰਕਾਰੀ ਮਕਾਨ ’ਚ ਨਾਜਾਇਜ਼ ਤੌਰ ’ਤੇ ਰਹਿਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਉਸ ਦੀ ਮਰਜ਼ੀ ਤੋਂ ਬਿਨਾਂ ਕੋਈ ਅਜਿਹੇ ਸਰਕਾਰੀ ਘਰ ਵਿਚ ਕਿਵੇਂ ਰਹਿ ਸਕਦਾ ਹੈ?
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰਾਂ ਬਦਲੀਆਂ, ਅੱਜ ਤੱਕ ਉਸ ਨੂੰ ਕਿਸੇ ਨੇ ਨੋਟਿਸ ਨਹੀਂ ਦਿੱਤਾ ਕਿ ਉਹ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਹੈ। ਹੁਣ ਉਸ ਦੀ ਨਾਮਜ਼ਦਗੀ ਰੱਦ ਕਰਵਾਉਣ ਦੀ ਸਾਜ਼ਿਸ਼ ਤਹਿਤ ਉਸ ਨੂੰ 2 ਕਰੋੜ ਰੁਪਏ ਦਾ ਨੋਟਿਸ ਸੌਂਪਿਆ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਹੈ।
ਰਵਨੀਤ ਬਿੱਟੂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੇ ਇਸ਼ਾਰੇ ’ਤੇ ਨਗਰ ਨਿਗਮ ਨੇ ਉਸ ਤੋਂ ਮਾਰਕੀਟ ਅਤੇ ਸਰਕਾਰੀ ਰੇਟਾਂ ਦੇ ਮੁਕਾਬਲੇ ਦੁੱਗਣੀ ਰਕਮ ਵਸੂਲੀ ਹੈ। ਸਰਕਾਰੀ ਰੇਟ ਅਨੁਸਾਰ 2 ਕਮਰਿਆਂ ਵਾਲੀ ਕੋਠੀ ਦਾ ਕਿਰਾਇਆ 1 ਲੱਖ ਰੁਪਏ ਹੈ। ਜਦੋਂ ਕਿ 10 ਸਾਲਾਂ ਤੋਂ ਉਨ੍ਹਾਂ ਕੋਲੋਂ 2 ਲੱਖ ਰੁਪਏ ਪ੍ਰਤੀ ਮਹੀਨਾ ਵਸੂਲੇ ਗਏ ਹਨ। 10 ਸਾਲ ਪਹਿਲਾਂ ਨੋਟਿਸ ਕਿਉਂ ਨਹੀਂ ਦਿੱਤਾ ਗਿਆ?