ਪੰਜਾਬ ਦੇ 13 ਲੋਕਸਭਾ ਹਲਕਿਆਂ ਵਿਚ 2 ਕਰੋੜ ਤੋਂ ਜ਼ਿਆਦਾ ਵੋਟਰ

ਪੰਜਾਬ ਦੇ 13 ਲੋਕਸਭਾ ਹਲਕਿਆਂ ਵਿਚ 2 ਕਰੋੜ ਤੋਂ ਜ਼ਿਆਦਾ ਵੋਟਰ

ਚੰਡੀਗੜ੍ਹ, 7 ਮਈ, ਨਿਰਮਲ: ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ 2 ਕਰੋੜ ਤੋਂ ਜ਼ਿਆਦਾ ਵੋਟਰ ਅਤੇ ਕੁੱਲ 24,451 ਪੋਲਿੰਗ ਸਟੇਸ਼ਨ ਹਨ। ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ਵਿਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,803) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣ ਹੈ, ਇਸ ਲਈ ਕੁੱਲ ਵੋਟਰਾਂ ਦੀ ਅੰਤਿਮ ਪ੍ਰਕਾਸ਼ਨਾ ਇਸ ਮਿਤੀ ਤੋਂ ਬਾਅਦ ਸਾਹਮਣੇ ਆਵੇਗੀ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 5 ਲੱਖ 28 ਹਜ਼ਾਰ 864 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ਵਿਚ 3 ਲੱਖ 16 ਹਜ਼ਾਰ 670 ਮੁੰਡੇ, 2 ਲੱਖ 12 ਹਜ਼ਾਰ 178 ਕੁੜੀਆਂ ਅਤੇ 16 ਹੋਰ ਵੋਟਰ ਹਨ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 832 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ, ਜਿਨ੍ਹਾਂ ਵਿਚ 88,169 ਮਰਦ, 1,01,661 ਮਹਿਲਾਵਾਂ ਅਤੇ 2 ਹੋਰ ਵੋਟਰ ਹਨ।

ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ।

ਇਹ ਵੀ ਪੜ੍ਹੋ

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਸੀਜ਼ਨ ਵਿਚ ਇਹ ਤੀਜੀ ਵਾਰ ਹੈ ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ। ਇਸ ਕਾਰਨ ਸ਼ਹਿਰ ਵਿੱਚ ਗਰਮੀ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਤਾਪਮਾਨ ਇਸ ਤਰ੍ਹਾਂ ਹੀ ਰਹਿਣ ਵਾਲਾ ਹੈ। ਇੱਕ ਨਵੀਂ ਪੱਛਮੀ ਗੜਬੜ 9 ਮਈ ਨੂੰ ਸਰਗਰਮ ਹੋ ਜਾਵੇਗੀ। ਜਿਸ ਕਾਰਨ 11 ਮਈ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਕੱਲ੍ਹ 40.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਕਰੀਬ 1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਘੱਟੋ-ਘੱਟ ਤਾਪਮਾਨ 23.5 ਡਿਗਰੀ ਸੈਲਸੀਅਸ ਹੈ। ਇਸ ’ਚ 1.3 ਡਿਗਰੀ ਸੈਲਸੀਅਸ ਦਾ ਵਾਧਾ ਵੀ ਦੇਖਿਆ ਗਿਆ ਹੈ। ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ 38 ਡਿਗਰੀ ਸੈਲਸੀਅਸ ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਵੈਸਟਰਨ ਡਿਸਟਰਬੈਂਸ ਕਾਰਨ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ’ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।

ਤੇਜ਼ ਧੁੱਪ ਅਤੇ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚਣ ਲਈ ਘਰ ਦੀਆਂ ਖਿੜਕੀਆਂ ਖੁੱਲ੍ਹੀਆਂ ਰੱਖਣ, ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਉਣ, ਛੱਤਰੀ, ਟੋਪੀ ਅਤੇ ਐਨਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸਿੱਧੀ ਧੁੱਪ ਤੋਂ ਬਚਿਆ ਜਾ ਸਕੇ।

ਡਾਕਟਰਾਂ ਅਨੁਸਾਰ ਆਪਣੇ ਆਪ ਨੂੰ ਵਾਰ-ਵਾਰ ਪਾਣੀ ਪੀਣਾ ਚਾਹੀਦਾ ਹੈ, ਵੱਧ ਤੋਂ ਵੱਧ ਤਰਲ ਪਦਾਰਥ, ਫਲ ਅਤੇ ਸਲਾਦ ਦਾ ਸੇਵਨ ਕਰੋ, ਇਸ ਦੇ ਨਾਲ ਹੀ ਅਲਕੋਹਲ, ਕੈਫੀਨ ਵਾਲੇ ਅਤੇ ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਦਾ ਸੇਵਨ ਨਾ ਕਰੋ, ਬੱਚਿਆਂ, ਬਜ਼ੁਰਗਾਂ ਸਮੇਤ ਸਿਹਤ ਸੰਬੰਧੀ ਸਮੱਸਿਆਵਾਂ ਵਾਲੇ ਲੋਕਾਂ ਨੂੰ ਜਾਣਾ ਚਾਹੀਦਾ ਹੈ ਦਿਨ ਵੇਲੇ ਬਾਹਰ ਨਿਕਲੋ ਅਤੇ ਬਾਹਰ ਖੜ੍ਹੇ ਕਿਸੇ ਵੀ ਵਾਹਨ ਦੇ ਅੰਦਰ ਪਾਲਤੂ ਜਾਨਵਰਾਂ ਨੂੰ ਨਾ ਛੱਡੋ।

Related post

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ  

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ…

– ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 18 ਮਈ, ਨਿਰਮਲ :ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ…
ਪੰਜਾਬ ’ਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਤਾਪਮਾਨ 46 ਡਿਗਰੀ ਪਾਰ

ਪੰਜਾਬ ’ਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਤਾਪਮਾਨ…

ਚੰਡੀਗੜ੍ਹ, 18 ਮਈ, ਨਿਰਮਲ : ਪੰਜਾਬ ਨੂੰ ਅੱਜ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50…

ਚੰਡੀਗੜ੍ਹ, 17 ਮਈ, ਨਿਰਮਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ’ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ…