Begin typing your search above and press return to search.

ਮਾਂ ਨੇ ਦੋ ਧੀਆਂ ਸਮੇਤ ਨਹਿਰ ’ਚ ਮਾਰੀ ਛਾਲ!

Mother jumped canal with 2 daughters : ਹੁਸ਼ਿਆਰਪੁਰ, 26 ਨਵੰਬਰ (ਅਮਰੀਕ ਕੁਮਾਰ) : ਹੁਸ਼ਿਆਰਪੁਰ ਤੋਂ ਇਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਮਾਂ ਨੇ ਆਪਣੀਆਂ ਦੋ ਧੀਆਂ ਸਮੇਤ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸ ਕਾਰਨ ਦੋਵੇਂ ਬੇਟੀਆਂ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਜਦਕਿ ਔਰਤ ਨੇ ਕੁੱਝ ਰਾਹਗੀਰਾਂ ਨੇ […]

mother jumped canal with 2 daughters | Hamdard TV |
X

Hamdard Tv AdminBy : Hamdard Tv Admin

  |  26 Nov 2023 7:21 AM IST

  • whatsapp
  • Telegram

Mother jumped canal with 2 daughters : ਹੁਸ਼ਿਆਰਪੁਰ, 26 ਨਵੰਬਰ (ਅਮਰੀਕ ਕੁਮਾਰ) : ਹੁਸ਼ਿਆਰਪੁਰ ਤੋਂ ਇਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਮਾਂ ਨੇ ਆਪਣੀਆਂ ਦੋ ਧੀਆਂ ਸਮੇਤ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸ ਕਾਰਨ ਦੋਵੇਂ ਬੇਟੀਆਂ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਜਦਕਿ ਔਰਤ ਨੇ ਕੁੱਝ ਰਾਹਗੀਰਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ।

ਹੁਸ਼ਿਆਰਪੁਰ ’ਚ ਪੈਂਦੇ ਹਲਕਾ ਮੁਕੇਰੀਆਂ ਦੇ ਪਿੰਡ ਸਿੰਘਵਾਲ ਵਿਖੇ ਇਕ ਮਹਿਲਾ ਸਪਨਾ ਦੇਵੀ ਨੇ ਆਪਣੀਆਂ ਦੋ ਬੇਟੀਆਂ ਸਮੇਤ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸ ਮਗਰੋਂ ਬੇਟੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ, ਜਿਨ੍ਹਾਂ ਵਿਚੋਂ ਇਕ ਦੀ ਉਮਰ ਪੰਜ ਸਾਲ ਅਤੇ ਦੂਜੀ ਦੀ ਉਮਰ ਮਹਿਜ਼ ਚਾਰ ਮਹੀਨੇ ਸੀ। ਸਪਨਾ ਦੇਵੀ ਨੂੰ ਰਾਹਗੀਰਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ, ਜਿਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਏ।

ਥਾਣਾ ਮੁਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਮੁਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆ ਰਹੀ ਐ ਕਿ ਸਪਨਾ ਦੇਵੀ ਵਾਸੀ ਪਿੰਡ ਸਿੰਗੋਵਾਲ ਆਪਣੀਆਂ ਦੋ ਬੇਟੀਆਂ ਸਮੇਤ ਪਿੰਡ ਬੰਬੋਵਾਲ ਦੇ ਨੇੜੇ ਲੰਘਦੀ ਮੁਕੇਰੀਆਂ ਹਾਈਡਲ ਨਹਿਰ ਦੇ ਪੁਲ ’ਤੇ ਫ਼ੋਨ ਨਾਲ ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲ ਕਾਰਨ ਨਹਿਰ ਵਿਚ ਡਿੱਗ ਗਈ। ਸਪਨਾ ਦੇਵੀ ਦਾ ਪਤੀ ਵਿਦੇਸ਼ ਵਿਚ ਰਹਿੰਦਾ ਏ, ਜਿਸ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਏ। ਉਸ ਦੇ ਆਉਣ ਤੋਂ ਬਾਅਦ ਹੀ ਘਟਨਾ ਦੇ ਸਾਰੇ ਕਾਰਨਾਂ ਦਾ ਪਤਾ ਚੱਲ ਸਕੇਗਾ।

ਦੂਜੇ ਪਾਸੇ ਕੁੱਝ ਸੂਤਰਾਂ ਦਾ ਕਹਿਣਾ ਏ ਕਿ ਇਹ ਹਾਦਸਾ ਨਹੀਂ, ਆਤਮ ਹੱਤਿਆ ਦਾ ਮਾਮਲਾ ਏ। ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਕੋਲ ਇਸ ਮਾਮਲੇ ਵਿਚ ਹਾਲੇ ਤੱਕ ਕੋਈ ਸ਼ਿਕਾਇਤ ਨਹੀਂ ਪੁੱਜੀ ਪਰ ਫਿਰ ਵੀ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ। ਫਿਲਹਾਲ ਸਪਨਾ ਦੇਵੀ ਦੇ ਪਤੀ ਦੇ ਆਉਣ ਤੋਂ ਬਾਅਦ ਹੀ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆ ਸਕੇਗੀ।

ਇਹ ਖ਼ਬਰ ਵੀ ਪੜ੍ਹੋ :
ਮਾਨ ਸਰਕਾਰ ਜੋ ਕਿ ਸਿੱਖਿਆ ਦੇ ਖੇਤਰ ਨੂੰ ਹੋਰ ਉੱਚਾ ਅਤੇ ਵਧੀਆ ਕਰਨ ਦੇ ਲਈ ਲਗਾਤਾਰ ਨਵੇਂ ਅਤੇ ਵੱਖਰੇ ਉਪਰਾਲੇ ਕਰ ਰਹੀ ਹੈ। ਜਿਸ ਵਿੱਚ ਹੁਣ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਦਾ ਸਿਸਟਮ ਤਿਆਰ ਹੋ ਚੁੱਕਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ।

Next Story
ਤਾਜ਼ਾ ਖਬਰਾਂ
Share it