ਮੁਖਤਾਰ ਅੰਸਾਰੀ ਨੂੰ ਅੱਜ ਕੀਤਾ ਜਾਵੇਗਾ ਸਪੁਰਦ ਏ ਖਾਕ

ਮੁਖਤਾਰ ਅੰਸਾਰੀ ਨੂੰ ਅੱਜ ਕੀਤਾ ਜਾਵੇਗਾ ਸਪੁਰਦ ਏ ਖਾਕ


ਗਾਜ਼ੀਪੁਰ ਵਿਚ ਧਾਰਾ 144 ਲਗਾਈ


ਗਾਜ਼ੀਪੁਰ, 27 ਮਾਰਚ, ਨਿਰਮਲ : ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਮੁਖਤਾਰ ਅੰਸਾਰੀ ਦੀ ਵੀਰਵਾਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਨੂੰ ਰਾਤ 8:25 ’ਤੇ ਉਲਟੀਆਂ ਅਤੇ ਬੇਹੋਸ਼ੀ ਦੀ ਹਾਲਤ ’ਚ ਜੇਲ੍ਹ ਤੋਂ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਲਿਜਾਇਆ ਗਿਆ।

9 ਡਾਕਟਰਾਂ ਨੇ ਉਸ ਦਾ ਇਲਾਜ ਕੀਤਾ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਉਹ ਬੈਰਕ ’ਚ ਬੇਹੋਸ਼ ਹੋ ਕੇ ਡਿੱਗ ਪਿਆ ਸੀ। ਅੱਜ 3 ਡਾਕਟਰਾਂ ਦਾ ਪੈਨਲ ਲਾਸ਼ ਦਾ ਪੋਸਟਮਾਰਟਮ ਕਰੇਗਾ। ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਇਸ ਤੋਂ ਬਾਅਦ ਉਸ ਨੂੰ ਸੜਕ ਰਾਹੀਂ ਉਸ ਦੇ ਜੱਦੀ ਘਰ ਗਾਜ਼ੀਪੁਰ ਲਿਆਂਦਾ ਜਾਵੇਗਾ। ਇੱਥੇ ਕਾਲੀ ਬਾਗ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਸਪੁਰਦ ਏ ਖਾਕ ਕੀਤਾ ਜਾ ਸਕਦਾ ਹੈ। ਇੱਥੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਦੂਜੇ ਪਾਸੇ ਪੂਰੇ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਮਊ ਅਤੇ ਗਾਜ਼ੀਪੁਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਬਾਂਦਾ ਵਿੱਚ ਵੀ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੌਕੇ ’ਤੇ ਵੱਡੀ ਗਿਣਤੀ ’ਚ ਪੁਲਸ ਤਾਇਨਾਤ ਕੀਤੀ ਗਈ ਹੈ। ਡੀਜੀਪੀ ਹੈੱਡਕੁਆਰਟਰ ਨੇ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਮੁਖਤਾਰ ਦੀ ਸਿਹਤ ਵਿਗੜ ਗਈ ਸੀ। 14 ਘੰਟੇ ਹਸਪਤਾਲ ਵਿਚ ਰਹਿਣ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ। ਕੁਝ ਦਿਨ ਪਹਿਲਾਂ ਮੁਖਤਾਰ ਦੇ ਭਰਾ ਅਫਜ਼ਲ ਨੇ ਦਾਅਵਾ ਕੀਤਾ ਸੀ ਕਿ ਜੇਲ ਵਿਚ ਉਸ ਨੂੰ ਹੌਲੀ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁਖਤਾਰ ਅੰਸਾਰੀ 2005 ਤੋਂ ਆਪਣੀ ਸਜ਼ਾ ਕੱਟ ਰਿਹਾ ਸੀ। ਉਸ ਨੂੰ ਵੱਖ-ਵੱਖ ਮਾਮਲਿਆਂ ਵਿੱਚ ਦੋ ਵਾਰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਇਹ ਵੀ ਪੜ੍ਹੋ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਲੀਡਰਾਂ ਦੇ ਡੇਰੇ ਸ਼ੁਰੂ ਹੋ ਗਏ ਹਨ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਸਤਿਸੰਗ ਡੇਰੇ ਤੋਂ ਹੋਈ ਹੈ। ਸੂਬੇ ਦੇ ਵੱਡੇ ਆਗੂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਇੱਥੇ ਪਹੁੰਚ ਰਹੇ ਹਨ।

ਸੂਬਾ ਮੰਤਰੀ ਅਤੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਬਿਆਸ ਡੇਰੇ ਪੁੱਜੇ। ਪਿਛਲੇ ਇੱਕ ਹਫ਼ਤੇ ਤੋਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਇੱਥੇ ਮੁਲਾਕਾਤ ਕਰਨ ਲਈ ਆਏ ਹਨ।

ਡੇਰੇ ਨਾਲ ਕਰੀਬ ਇੱਕ ਲੱਖ ਲੋਕ ਜੁੜੇ ਹੋਏ ਹਨ। ਇਹ ਆਗੂ ਡੇਰਾ ਮੁਖੀ ਨਾਲ ਆਪਣੀ ਮੁਲਾਕਾਤ ਦੀ ਫੋਟੋ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਰਹੇ ਹਨ ਤਾਂ ਜੋ ਉਹ ਆਪਣੇ ਸ਼ਰਧਾਲੂਆਂ ਦੀਆਂ ਵੋਟਾਂ ਹਾਸਲ ਕਰ ਸਕਣ। ਡੇਰਾ ਬਿਆਸ ਮੁਤਾਬਕ ਦੇਸ਼ ਭਰ ਵਿੱਚ ਉਨ੍ਹਾਂ ਦੀਆਂ 5 ਹਜ਼ਾਰ ਸ਼ਾਖਾਵਾਂ ਹਨ। ਉਨ੍ਹਾਂ ਦੀਆਂ 99 ਦੇਸ਼ਾਂ ਵਿੱਚ ਸ਼ਾਖਾਵਾਂ ਵੀ ਹਨ। ਪੰਜਾਬ ਵਿੱਚ ਉਨ੍ਹਾਂ ਦੇ 80 ਤੋਂ 90 ਸਤਿਸੰਗ ਘਰ ਹਨ। ਇਸ ਤੋਂ ਇਲਾਵਾ ਹਰਿਆਣਾ ਵਿੱਚ ਵੀ ਅਜਿਹੇ ਹੀ ਸਤਿਸੰਗ ਘਰ ਬਣਾਏ ਗਏ ਹਨ।

ਡੇਰੇ ਨਾਲ ਜੁੜੇ ਸੂਤਰਾਂ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਪਟਿਆਲਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ’ਤੇ ਡੇਰੇ ਦਾ ਜ਼ਿਆਦਾ ਪ੍ਰਭਾਵ ਮੰਨਿਆ ਜਾ ਰਿਹਾ ਹੈ।

ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਡੇਰੇ ਦੇ ਸ਼ਰਧਾਲੂਆਂ ਦਾ ਰੁਖ ਕਿਸ ਪਾਰਟੀ ਵੱਲ ਹੋਵੇਗਾ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਨਿਰਮਲ ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)- ਬੀਤੀ ਰਾਤ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਇੱਕ ਕਾਰ ਸੜਕ ਹਾਦਸੇ ਚ’ ਭਾਰਤ ਦੇ ਕੇਰਲਾ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…