ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਵੱਜਿਆ ਨਗਾੜਾ
ਚੰਡੀਗੜ੍ਹ, 12 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਨਗਾੜਾ ਵੱਜ ਗਿਆ ਹੈ। ਪੰਜਾਬ ਸਰਕਾਰ ਨੇ ਇਹ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਇੱਕ ਚਿੱਠੀ ਲਿਖੀ ਹੈ। ਸੂਬਾ ਸਰਕਾਰ ਨੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਲਿਖਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਗਸਤ ਮਹੀਨੇ ਵਿੱਚ ਜਾਰੀ ਕੀਤੇ […]
By : Hamdard Tv Admin
ਚੰਡੀਗੜ੍ਹ, 12 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਨਗਾੜਾ ਵੱਜ ਗਿਆ ਹੈ। ਪੰਜਾਬ ਸਰਕਾਰ ਨੇ ਇਹ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਇੱਕ ਚਿੱਠੀ ਲਿਖੀ ਹੈ। ਸੂਬਾ ਸਰਕਾਰ ਨੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਲਿਖਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਗਸਤ ਮਹੀਨੇ ਵਿੱਚ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਸਬੰਧੀ ਹਰਕਤ ਵਿੱਚ ਆਈ ਸੀ ਅਤੇ ਵਾਰਡਬੰਦੀ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਇਸ ਸਬੰਧੀ ਚਿੱਠੀ ਲਿਖੀ ਗਈ ਹੈ। ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਇਹ ਚੋਣਾਂ 15 ਨਵੰਬਰ ਤੋਂ ਪਹਿਲਾਂ ਕਰਵਾਉਣ ਲਈ ਕਿਹਾ ਸੀ, ਜਿਸ ਤੋਂ ਬਾਅਦ ਹੁਣ ਸਥਾਨਕ ਸਰਕਾਰਾਂ ਵਿਭਾਗ ਨੇ ਵੀ ਚੋਣ ਕਮਿਸ਼ਨ ਨੂੰ ਇਹ ਚੋਣਾਂ 15 ਨਵੰਬਰ ਤੋਂ ਪਹਿਲਾਂ ਕਰਵਾਉਣ ਲਈ ਆਖ ਦਿੱਤਾ।
15 ਨਵੰਬਰ ਤੋਂ ਪਹਿਲਾਂ ਪੈਣਗੀਆਂ ਵੋਟਾਂ
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਚਿੱਠੀ ਮੁਤਾਬਕ ਸਰਕਾਰ ਨੂੰ 15 ਨਵੰਬਰ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣੀਆਂ ਪੈਣਗੀਆਂ। ਜਿਸ ਵਿੱਚ ਹੁਣ ਸਿਰਫ਼ ਇੱਕ ਮਹੀਨਾ ਬਾਕੀ ਰਹਿ ਗਿਆ ਹੈ।
ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
ਅਸਲ ਵਿਚ ਇਹ ਚੋਣਾਂ ਜਨਵਰੀ 2023 ਤੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ ਲਟਕ ਰਹੀਆਂ ਹਨ, ਜਦੋਂ ਕਿ ਫਗਵਾੜਾ ਨੂੰ ਨਗਰ ਨਿਗਮ ਬਣਾਏ ਜਾਣ ਤੋਂ ਬਾਅਦ ਅਜੇ ਤੱਕ ਚੋਣਾਂ ਨਹੀਂ ਹੋਈਆਂ। ਵਾਰਡਬੰਦੀ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਇਹ ਚੋਣਾਂ ਲਗਾਤਾਰ ਲਟਕ ਰਹੀਆਂ ਸਨ। ਪੰਜਾਬ ਦੇ ਰਾਜਪਾਲ ਨੇ ਨਗਰ ਨਿਗਮ ਚੋਣਾਂ ਤੋਂ ਇਲਾਵਾ 39 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਫਿਲਹਾਲ ਇਨ੍ਹਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਂ ਪੱਤਰ ਨਹੀਂ ਲਿਖਿਆ ਗਿਆ।