Begin typing your search above and press return to search.

ਲੱਖ ਰੁਪਏ ਦੀ ਸੁਪਾਰੀ ਦੇ ਕੇ ਕਰਵਾਇਆ ਨੌਜਵਾਨ ਦਾ ਕਤਲ

ਅੰਮ੍ਰਿਤਸਰ, 17 ਫ਼ਰਵਰੀ, ਨਿਰਮਲ : ਅੰਮ੍ਰਿਤਸਰ ਦੇ ਗੇਟ ਹਕੀਮਾ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। 2 ਫਰਵਰੀ ਨੂੰ ਹੋਏ ਇਸ ਮਾਮਲੇ ’ਚ ਪੁਲਸ ਨੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਤਿੰਨਾਂ ਦੀ ਉਮਰ 18 ਤੋਂ 19 ਸਾਲ ਦੇ ਕਰੀਬ ਹੈ। ਇਨ੍ਹਾਂ ਵਿੱਚੋਂ […]

ਲੱਖ ਰੁਪਏ ਦੀ ਸੁਪਾਰੀ ਦੇ ਕੇ ਕਰਵਾਇਆ ਨੌਜਵਾਨ ਦਾ ਕਤਲ
X

Editor EditorBy : Editor Editor

  |  17 Feb 2024 9:30 AM IST

  • whatsapp
  • Telegram


ਅੰਮ੍ਰਿਤਸਰ, 17 ਫ਼ਰਵਰੀ, ਨਿਰਮਲ : ਅੰਮ੍ਰਿਤਸਰ ਦੇ ਗੇਟ ਹਕੀਮਾ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। 2 ਫਰਵਰੀ ਨੂੰ ਹੋਏ ਇਸ ਮਾਮਲੇ ’ਚ ਪੁਲਸ ਨੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਤਿੰਨਾਂ ਦੀ ਉਮਰ 18 ਤੋਂ 19 ਸਾਲ ਦੇ ਕਰੀਬ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਨੂੰ ਸ਼ੱਕ ਸੀ ਕਿ ਨੌਜਵਾਨ ਦੇ ਉਸ ਦੀ ਮਾਂ ਨਾਲ ਨਾਜਾਇਜ਼ ਸਬੰਧ ਸਨ। ਇਸ ਤੋਂ ਬਾਅਦ 1 ਲੱਖ ਰੁਪਏ ਦੀ ਸੁਪਾਰੀ ਦਿੱਤੀ ਗਈ। ਤਿੰਨਾਂ ਨੇ ਮਿਲ ਕੇ ਨੌਜਵਾਨ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਇਸ ਮਾਮਲੇ ’ਚ ਮ੍ਰਿਤਕ ਦੀ ਧੀ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਉਸ ਦੇ ਪਿਤਾ ਦੀ ਨੌਜਵਾਨ ਹਰਜੀਤ ਨਾਲ ਰੰਜਿਸ਼ ਸੀ ਅਤੇ ਉਹ ਆਉਂਦੇ-ਜਾਂਦੇ ਉਸ ਨੂੰ ਘੂਰਦਾ ਰਹਿੰਦਾ ਸੀ। ਪੁਲਸ ਨੇ ਧੀ ਦੇ ਬਿਆਨਾਂ ਦੇ ਆਧਾਰ ’ਤੇ ਹਰਜੀਤ ਉਰਫ਼ ਰਾਜਾ ਖ਼ਿਲਾਫ਼ ਪਰਚਾ ਦਰਜ ਕਰ ਲਿਆ ਸੀ ਪਰ ਅਸਲ ਵਿੱਚ ਮੁਲਜ਼ਮ ਕੋਈ ਹੋਰ ਹੀ ਨਿਕਲਿਆ।

ਪੁਲਸ ਜਾਂਚ ਮੁਤਾਬਕ ਯਸ਼ਪਾਲ ਦੇ ਕਤਲ ’ਚ ਤਿੰਨ ਨੌਜਵਾਨ ਸ਼ਾਮਲ ਸਨ। ਤਿੰਨੋਂ ਨੌਜਵਾਨਾਂ ਦੀ ਉਮਰ 18 ਸਾਲ ਦੇ ਕਰੀਬ ਹੈ। ਇਨ੍ਹਾਂ ਨੌਜਵਾਨਾਂ ਵਿੱਚੋਂ ਇੱਕ ਦੀਪਕ ਪ੍ਰਤਾਪ ਨੂੰ ਸ਼ੱਕ ਸੀ ਕਿ ਯਸ਼ਪਾਲ ਦੇ ਉਸ ਦੀ ਮਾਂ ਨਾਲ ਨਾਜਾਇਜ਼ ਸਬੰਧ ਹਨ। ਇਸੇ ਸ਼ੱਕ ਦੇ ਆਧਾਰ ’ਤੇ ਪੁੱਤਰ ਨੇ ਆਪਣੇ ਦੋ ਹੋਰ ਸਾਥੀਆਂ ਨੂੰ ਯਸ਼ਪਾਲ ਦੇ ਕਤਲ ਲਈ ਤਿਆਰ ਕਰ ਕੇ ਉਸ ਦਾ ਕਤਲ ਕਰ ਦਿੱਤਾ।

ਇਸ ਮਾਮਲੇ ਵਿੱਚ ਪੁੱਤਰ ਦੀਪਕ ਪ੍ਰਤਾਪ ਨੇ ਯਸ਼ਪਾਲ ਦੇ ਕਤਲ ਲਈ ਪ੍ਰਿੰਸ ਅਤੇ ਦਾਨਿਸ਼ ਨੂੰ 1 ਲੱਖ ਰੁਪਏ ਦੀ ਸੁਪਾਰੀ ਦਿੱਤੀ ਸੀ। ਜਿਸ ਤੋਂ ਬਾਅਦ ਤਿੰਨਾਂ ਨੇ ਮਿਲ ਕੇ ਯਸ਼ਪਾਲ ’ਤੇ ਸ਼ਰੇਆਮ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਪਹਿਲਾਂ ਕਾਰਨ ਦਾ ਪਤਾ ਲਗਾਇਆ ਗਿਆ ਅਤੇ ਫਿਰ ਸਭ ਕੁਝ ਸਪੱਸ਼ਟ ਹੋਣ ’ਤੇ ਹਰਿਦੁਆਰ, ਰਿਸ਼ੀਕੇਸ਼, ਉਤਰਾਖੰਡ, ਗੁਜਰਾਤ ’ਚ ਛਾਪੇਮਾਰੀ ਦੌਰਾਨ ਦੋਸ਼ੀਆਂ ਨੂੰ ਫੜਿਆ ਗਿਆ, ਉਸ ਨੇ ਕਤਲ ਕਰਨ ਦੀ ਗੱਲ ਕਬੂਲੀ ਹੈ। ਜਦੋਂਕਿ ਇੱਕ ਮੁਲਜ਼ਮ ਨੇ ਪਹਿਲਾਂ ਵੀ ਥਾਣਾ ਕੈਂਟ ਦੇ ਖੇਤਰ ਵਿੱਚ ਗੋਲੀਆਂ ਚਲਾਈਆਂ ਸਨ, ਜਦਕਿ ਬਾਕੀ ਦੋ ਖ਼ਿਲਾਫ਼ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਪ੍ਰਿੰਸ ਖ਼ਿਲਾਫ਼ ਨਵਾਂ ਸ਼ਹਿਰ ਵਿੱਚ ਕੇਸ ਦਰਜ ਹੈ ਜਿਸ ਵਿੱਚ ਉਸ ਨੂੰ ਪੀ.ਓ. ਫਿਲਹਾਲ ਪ੍ਰਿੰਸ ਅਤੇ ਦੀਪਕ ਦੋਵੇਂ ਛੇਹਰਟਾ ਦੇ ਰਹਿਣ ਵਾਲੇ ਹਨ ਅਤੇ ਦਾਨਿਸ਼ ਕੋਟ ਖਾਲਸਾ ਦਾ ਰਹਿਣ ਵਾਲਾ ਹੈ।

ਪੁਲਿਸ ਨੇ ਵਾਰਦਾਤ ਦੌਰਾਨ ਵਰਤੀ ਗਈ 32 ਬੋਰ ਦੇਸੀ ਪਿਸਤੌਲ ਬਰਾਮਦ ਕਰ ਲਈ ਹੈ। ਇਸ ਮਾਮਲੇ ’ਚ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਉਸ ਨੇ ਇਹ ਨਜਾਇਜ਼ ਹਥਿਆਰ ਕਿੱਥੋਂ ਲਿਆ ਅਤੇ ਹੋਰ ਕਿਹੜੇ-ਕਿਹੜੇ ਅਪਰਾਧਾਂ ’ਚ ਉਹ ਸ਼ਾਮਲ ਹੈ।

Next Story
ਤਾਜ਼ਾ ਖਬਰਾਂ
Share it