ਗੈਂਗਸਟਰ ਰਾਜੇਸ਼ ਡੋਗਰਾ ਦੀ ਮੁਹਾਲੀ ਵਿਚ ਹੱਤਿਆ
ਮੁਹਾਲੀ, 4 ਮਾਰਚ, ਨਿਰਮਲ : ਗੈਂਗਸਟਰ ਰਾਜੇਸ਼ ਡੋਗਰਾ ਦੀ ਮੁਹਾਲੀ ਵਿਚ ਹੱਤਿਆ ਕਰ ਦਿੱਤੀ ਗਈ ਹੈ। ਮੋਹਾਲੀ ’ਚ ਜੰਮੂ ਦੇ ਗੈਂਗਸਟਰ ਰਾਜੇਸ਼ ਡੋਗਰਾ ਉਰਫ ਮੋਹਨ (45) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਏਅਰਪੋਰਟ ਰੋਡ ’ਤੇ ਸੈਕਟਰ-67 ਸਥਿਤ ਸੀਪੀ-16 ਸ਼ਾਪਿੰਗ ਮਾਲ ਦੇ ਬਾਹਰ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਕਰੀਬ 18 ਰਾਊਂਡ ਫਾਇਰ ਕੀਤੇ। ਘਟਨਾ ਤੋਂ […]
By : Editor Editor
ਮੁਹਾਲੀ, 4 ਮਾਰਚ, ਨਿਰਮਲ : ਗੈਂਗਸਟਰ ਰਾਜੇਸ਼ ਡੋਗਰਾ ਦੀ ਮੁਹਾਲੀ ਵਿਚ ਹੱਤਿਆ ਕਰ ਦਿੱਤੀ ਗਈ ਹੈ। ਮੋਹਾਲੀ ’ਚ ਜੰਮੂ ਦੇ ਗੈਂਗਸਟਰ ਰਾਜੇਸ਼ ਡੋਗਰਾ ਉਰਫ ਮੋਹਨ (45) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਏਅਰਪੋਰਟ ਰੋਡ ’ਤੇ ਸੈਕਟਰ-67 ਸਥਿਤ ਸੀਪੀ-16 ਸ਼ਾਪਿੰਗ ਮਾਲ ਦੇ ਬਾਹਰ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਕਰੀਬ 18 ਰਾਊਂਡ ਫਾਇਰ ਕੀਤੇ। ਘਟਨਾ ਤੋਂ ਬਾਅਦ ਬਦਮਾਸ਼ ਚੰਡੀਗੜ੍ਹ ਰੋਡ ਵੱਲ ਫ਼ਰਾਰ ਹੋ ਗਏ।
ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਸੰਦੀਪ ਗਰਗ ਮੌਕੇ ’ਤੇ ਪੁੱਜੇ। ਪੁਲਿਸ ਟੀਮ ਨੇ ਮਾਲ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਡੋਗਰਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।
ਏਡੀਜੀਪੀ ਜਸਕਰਨ ਸਿੰਘ ਨੇ ਕਿਹਾ- ਗੈਂਗ ਵਾਰ ਦੇ ਕੋਣ ਤੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਰਾਜੇਸ਼ ਡੋਗਰਾ ਉਰਫ਼ ਮੋਹਨ ਆਪਣੇ ਦੋ ਸਾਥੀਆਂ ਨਾਲ ਪੈਦਲ ਜਾ ਰਿਹਾ ਸੀ। ਇਸ ਦੌਰਾਨ ਜੰਮੂ ਕਸ਼ਮੀਰ ਨੰਬਰ ਵਾਲੀ ਸਕਾਰਪੀਓ ਗੱਡੀ ਅਤੇ ਚੰਡੀਗੜ੍ਹ ਨੰਬਰ ਵਾਲੀ ਗੱਡੀ ਆ ਗਈ। ਬਦਮਾਸ਼ਾਂ ਨੇ ਡੋਗਰਾ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਡੋਗਰਾ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਉੱਥੇ ਕਰੀਬ 4 ਬਦਮਾਸ਼ ਸਨ ਜਿਨ੍ਹਾਂ ਨੇ ਗੋਲੀਆਂ ਚਲਾਈਆਂ।
ਰਾਜੇਸ਼ ਖ਼ਿਲਾਫ਼ 8 ਕੇਸ ਦਰਜ ਹਨ। ਪੁਲਸ ਨੇ ਰਾਜੇਸ਼ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੋਲੀਬਾਰੀ ਕਰਨ ਵਾਲੇ ਵੀ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਜੰਮੂ ਕਸ਼ਮੀਰ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਜੰਮੂ-ਕਸ਼ਮੀਰ ਦੀ ਇੱਕ ਗੱਡੀ ਵੀ ਜ਼ਬਤ ਕੀਤੀ ਹੈ।
ਐਸਐਸਪੀ ਸੰਦੀਪ ਗਰਗ ਨੇ ਦੱਸਿਆ- ਵਾਰਦਾਤ ਵਾਲੀ ਥਾਂ ਤੋਂ ਡੋਗਰਾ ਦਾ ਆਧਾਰ ਕਾਰਡ ਬਰਾਮਦ ਹੋਇਆ ਹੈ। ਕੁਝ ਅਹਿਮ ਸੂਚਨਾ ਮਿਲੀ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਨੇ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਡੋਗਰਾ ਨੂੰ ਕਰੀਬ 10 ਗੋਲੀਆਂ ਲੱਗੀਆਂ। ਜਿਸ ਕਾਰਨ ਉਸ ਦੀ ਮੌਤ ਹੋ ਗਈ।
ਡੋਗਰਾ ਜੰਮੂ ਤੋਂ ਮੁਹਾਲੀ ਪ੍ਰਾਪਰਟੀ ਦੇ ਕੰਮ ਲਈ ਆਇਆ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਆਮ ਜ਼ਿੰਦਗੀ ਜਿਊਣਾ ਚਾਹੁੰਦਾ ਸੀ। ਜਿਸ ਕਾਰਨ ਉਸ ਨੇ ਪ੍ਰਾਪਰਟੀ ਦਾ ਕੰਮ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ
ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।
ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।
ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।
ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।
ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।