Begin typing your search above and press return to search.

ਖੇਤਾਂ ਵਿਚੋਂ ਬਜ਼ੁਰਗ ਦੀ ਮਿਲੀ ਲਾਸ਼

ਮੋਗਾ, 18 ਦਸੰਬਰ, ਨਿਰਮਲ : ਪੰਜਾਬ ਵਿਚ ਲਗਾਤਾਰ ਅਪਰਾਧਕ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾ ਹੁਣ ਮੋਗਾ ਦੇ ਪਿੰਡ ਭਿੰਡਰ ਕਲਾ ਵਿੱਚ ਇੱਕ 64 ਸਾਲਾ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਬਜ਼ੁਰਗ ਦੇ ਸਿਰ ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਸਨ। ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ […]

ਖੇਤਾਂ ਵਿਚੋਂ ਬਜ਼ੁਰਗ ਦੀ ਮਿਲੀ ਲਾਸ਼
X

Editor EditorBy : Editor Editor

  |  18 Dec 2023 9:55 AM IST

  • whatsapp
  • Telegram


ਮੋਗਾ, 18 ਦਸੰਬਰ, ਨਿਰਮਲ : ਪੰਜਾਬ ਵਿਚ ਲਗਾਤਾਰ ਅਪਰਾਧਕ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾ ਹੁਣ ਮੋਗਾ ਦੇ ਪਿੰਡ ਭਿੰਡਰ ਕਲਾ ਵਿੱਚ ਇੱਕ 64 ਸਾਲਾ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਬਜ਼ੁਰਗ ਦੇ ਸਿਰ ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਸਨ। ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਬਜ਼ੁਰਗ ਦੇ ਪੁੱਤਰ ਰੁਪਿੰਦਰ ਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਹਰ ਰੋਜ਼ ਖੇਤਾਂ ਵਿੱਚ ਸੈਰ ਕਰਨ ਜਾਂਦਾ ਸੀ। ਬੀਤੀ ਸ਼ਾਮ ਪੰਜ ਵਜੇ ਖੇਤਾਂ ਵਿੱਚ ਸੈਰ ਕਰਨ ਗਿਆ ਸੀ। ਜਦੋਂ ਉਹ ਰਾਤ 9 ਵਜੇ ਤੱਕ ਖੇਤਾਂ ਤੋਂ ਘਰ ਨਾ ਪਰਤਿਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਜਦੋਂ ਵੱਡੇ ਭਰਾ ਨੇ ਖੇਤ ਵਿਚ ਜਾ ਕੇ ਦੇਖਿਆ ਤਾਂ ਉਥੇ ਉਸ ਦੇ ਪਿਤਾ ਦੀ ਲਾਸ਼ ਪਈ ਸੀ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਿਤਾ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਹੈ।

Next Story
ਤਾਜ਼ਾ ਖਬਰਾਂ
Share it