Begin typing your search above and press return to search.

ਮੂਸੇਵਾਲਾ ਮਾਮਲਾ : ਸਿਹਤ ਸਕੱਤਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 21 ਮਾਰਚ, ਨਿਰਮਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਣ ਕੌਰ ਦੇ ਆਈਵੀਐਫ ਤਕਨੀਕ ਜ਼ਰੀਏ ਬੱਚੇ ਨੂੰ ਜਨਮ ਦੇਣ ਦੀ ਰਿਪੋਰਟ ਤਲਬ ਕਰਨ ਦੇ ਮਾਮਲੇ ਵਿਚ ਵਿਵਾਦ ਵੱਧ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਸੀ। ਹੁਣ ਪੰਜਾਬ ਸਰਕਾਰ ਨੇ ਸੀਐਮ ਭਗਵੰਤ […]

ਮੂਸੇਵਾਲਾ ਮਾਮਲਾ : ਸਿਹਤ ਸਕੱਤਰ ਨੂੰ ਨੋਟਿਸ ਜਾਰੀ
X

Editor EditorBy : Editor Editor

  |  21 March 2024 6:22 AM IST

  • whatsapp
  • Telegram


ਚੰਡੀਗੜ੍ਹ, 21 ਮਾਰਚ, ਨਿਰਮਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਣ ਕੌਰ ਦੇ ਆਈਵੀਐਫ ਤਕਨੀਕ ਜ਼ਰੀਏ ਬੱਚੇ ਨੂੰ ਜਨਮ ਦੇਣ ਦੀ ਰਿਪੋਰਟ ਤਲਬ ਕਰਨ ਦੇ ਮਾਮਲੇ ਵਿਚ ਵਿਵਾਦ ਵੱਧ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਸੀ। ਹੁਣ ਪੰਜਾਬ ਸਰਕਾਰ ਨੇ ਸੀਐਮ ਭਗਵੰਤ ਮਾਨ ਜਾਂ ਰਾਜ ਦੇ ਸਿਹਤ ਮੰਤਰੀ ਦੇ ਧਿਆਨ ਵਿਚ ਲਿਆਏ ਬਗੈਰ ਮੂਸੇਵਾਲਾ ਦੇ ਪਰਵਾਰ ਤੋਂ ਜਾਣਕਾਰੀ ਮੰਗਣ ’ਤੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਰਾਜ ਸਰਕਾਰ ਨੇ ਉਨ੍ਹਾਂ ਨੂੰ ਦੋ ਹਫਤੇ ਵਿਚ ਜਵਾਬ ਦੇਣ ਲਈ ਕਿਹਾ ਹੈ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇ।

ਮੂਸੇਵਾਲਾ ਦੀ ਮਾਂ ਚਰਣ ਕੌਰ ਨੇ 58 ਸਾਲ ਦੀ ਉਮਰ ਵਿਚ ਆਈਵੀਐਫ ਤਕਨੀਕ ਦਾ ਸਹਾਰਾ ਲੈ ਕੇ ਬੱਚੇ ਨੂੰ ਜਨਮ ਦਿੱਤਾ ਸੀ। ਭਾਰਤ ਵਿਚ ਆਈਵੀਐਫ ਦੇ ਲਈ ਜ਼ਿਆਦਾ ਤੋਂ ਜ਼ਿਆਦਾ ਉਮਰ 50 ਸਾਲ ਨਿਰਧਾਰਤ ਹੋਣ ਦੇ ਕਾਰਨ ਚਰਣ ਕੌਰ ਵਿਦੇਸ਼ ਤੋਂ ਇਸ ਤਕਨੀਕ ਦੇ ਜ਼ਰੀਏ ਗਰਭਵਤੀ ਹੋਈ ਸੀ। ਇਹੀ ਕਾਰਨ ਹੈ ਕਿ ਕੇਂਦਰ ਨੇ ਰੀਪ੍ਰੋਡਕਟਿਵ ਟੈਕਨਾਲੌਜੀ ਐਕਟ ਦਾ ਹਵਾਲਾ ਦਿੰਦੇ ਹੋਏ ਇਸ ਮਾਮਲੇ ਵਿਚ ਡਿਟੇਲ ਰਿਪੋਰਟ ਅਤੇ ਐਕਸ਼ਨ ਟੇਕਨ ਰਿਪੋਰਟ ’ਤੇ ਜਾਣਕਾਰੀ ਮੰਗੀ ਹੈ।
ਇਸ ਵਿਚ ਕਿਹਾ ਗਿਆ ਹੈ ਕਿ ਆਈਵੀਐਫ ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚ ਹੋਣੀ ਚਾਹੀਦੀ, ਲੇਕਿਨ ਸਿੱਧੂ ਦੀ ਮਾਂ ਚਰਣ ਕੌਰ ਨੇ 58 ਸਾਲ ਦੀ ਉਮਰ ਵਿਚ ਇਸ ਤਕਨੀਕ ਨਾਲ ਗਰਭਵਤੀ ਹੋ ਕੇ ਬੱਚੇ ਨੂੰ ਜਨਮ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ
ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈ ਮੌਤ ਦੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਿਪੋਰਟ 72 ਘੰਟਿਆਂ ਦੇ ਅੰਦਰ ਸੌਂਪੀ ਜਾਵੇਗੀ। ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੰਗਰੂਰ ਦੇ ਦਿੜਬਾ ਨੇੜਲੇ ਪਿੰਡ ਗੁੱਜਰਾਂ ਵਿੱਚ ਬੁੱਧਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਵਿਅਕਤੀ ਇਲਾਜ ਅਧੀਨ ਹਨ। ਮਰਨ ਵਾਲੇ ਦੋ ਸਕੇ ਭਰਾ ਹਨ। ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕਰਕੇ 72 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸੰਗਰੂਰ ਪੁੱਜੇ ਪਿੰਡ ਗੁੱਜਰਾਂ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਭੋਲਾ ਸਿੰਘ (50), ਪ੍ਰਗਟ ਸਿੰਘ (42), ਨਿਰਮਲ ਸਿੰਘ (42) ਅਤੇ ਜਗਜੀਤ ਸਿੰਘ (30) ਨੇ ਮੰਗਲਵਾਰ ਰਾਤ ਨੂੰ ਇਸੇ ਪਿੰਡ ਦੇ ਹੀ ਵਿਅਕਤੀ ਦਾ ਕਤਲ ਕਰ ਦਿੱਤਾ ਸੀ।

ਸਵੇਰੇ 4 ਵਜੇ ਦੇ ਕਰੀਬ ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਪਿੰਡ ਦੇ ਦੋ ਹੋਰ ਵਿਅਕਤੀਆਂ ਦੀ ਵੀ ਸ਼ਰਾਬ ਪੀਣ ਕਾਰਨ ਹਾਲਤ ਵਿਗੜ ਗਈ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਿੰਡ ਦੇ ਲੋਕਾਂ ਨੇ ਸੂਬਾ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮਰਨ ਵਾਲੇ ਸਾਰੇ ਮਜ਼ਦੂਰ ਸਨ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਐਸਡੀਐਨ ਦਿੜਬਾ ਨੂੰ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡੀਐਸਪੀ ਦਿੜਬਾ, ਸੀਨੀਅਰ ਮੈਡੀਕਲ ਅਫਸਰ ਦਿੜਬਾ ਅਤੇ ਈਟੀਓ ਦਿੜਬਾ (ਆਬਕਾਰੀ) ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਸਿਹਤ, ਆਬਕਾਰੀ ਵਿਭਾਗ, ਪੁਲਸ ਅਤੇ ਸਿਵਲ ਪ੍ਰਸ਼ਾਸਨ ’ਤੇ ਆਧਾਰਤ ਇਸ ਟੀਮ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਪਿੰਡ ਗੁੱਜਰਾਂ ਵਿੱਚ ਘਰ-ਘਰ ਜਾ ਕੇ ਸਰਵੇ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਜੇਕਰ ਕਿਸੇ ਵਿਅਕਤੀ ਦੀ ਸਿਹਤ ਖ਼ਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਪਿੰਡ ਪੁੱਜੀ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਮਨਪ੍ਰੀਤ ਸਿੰਘ ਮਨੀ ਜੋ ਕਿ ਇੱਕੋ ਪਿੰਡ ਦੇ ਵਸਨੀਕ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Next Story
ਤਾਜ਼ਾ ਖਬਰਾਂ
Share it