ਮੁਸਲਿਮ ਭਾਈਚਾਰਾ ਸਾਡੇ ਨਾਲ ਆ ਰਿਹੈ, ਭਾਜਪਾ ਦਾ ਹਿੰਦੂਤਵ ਘਰ ਸਾੜ ਰਿਹੈ : ਊਧਵ ਠਾਕਰੇ

ਮੁਸਲਿਮ ਭਾਈਚਾਰਾ ਸਾਡੇ ਨਾਲ ਆ ਰਿਹੈ, ਭਾਜਪਾ ਦਾ ਹਿੰਦੂਤਵ ਘਰ ਸਾੜ ਰਿਹੈ : ਊਧਵ ਠਾਕਰੇ

ਮੁੰਬਈ : ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੂੰ ਮੁਸਲਿਮ ਭਾਈਚਾਰੇ ਤੋਂ ਸਮਰਥਨ ਮਿਲ ਰਿਹਾ ਹੈ। ਇਸ ਤੋਂ ਇਲਾਵਾ ਊਧਵ ਨੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਹਿੰਦੂਤਵ ਘਰਾਂ ਨੂੰ ਸਾੜਦਾ ਹੈ।

ਮੁੰਬਈ ‘ਚ ਊਧਵ ਠਾਕਰੇ ਨੇ ਕਿਹਾ, ਮੈਂ ਖੁਦ ਇੱਕ ਕੱਟੜ ਹਿੰਦੂ ਹਾਂ ਤਾਂ ਤੁਸੀਂ ਮੇਰੇ ਨਾਲ ਕਿਉਂ ਆ ਰਹੇ ਹੋ?ਉਹ ਕਹਿੰਦੇ ਹਨ ਕਿ ਸਾਨੂੰ ਪਤਾ ਲੱਗ ਗਿਆ ਹੈ ਕਿ ਤੁਹਾਡੇ ਹਿੰਦੂਤਵ ਅਤੇ ਭਾਜਪਾ ਦੇ ਹਿੰਦੂਤਵ ਵਿੱਚ ਫਰਕ ਹੈ। ਤੁਹਾਡਾ ਹਿੰਦੂਤਵ ਸਾਡੇ ਘਰ ਦਾ ਚੁੱਲ੍ਹਾ ਜਲਾਉਂਦਾ ਹੈ ਅਤੇ ਭਾਜਪਾ ਦਾ ਹਿੰਦੂਤਵ ਘਰ ਨੂੰ ਸਾੜਦਾ ਹੈ।

ਊਧਵ ਠਾਕਰੇ ਨੇ ਐਤਵਾਰ ਨੂੰ ਇਹ ਵੀ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਦੀ ਸਰਕਾਰ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬਿਹਾਰ ਤੋਂ ਵੋਟਾਂ ਹਾਸਲ ਕਰਨ ਲਈ ਕਰਪੂਰੀ ਠਾਕੁਰ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਹੈ। ਇੱਥੇ ਇਕੱਠੇ ਹੋਏ ਸ਼ਿਵ ਸੈਨਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਠਾਕਰੇ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੂਰਵਗਾਮੀ ਜਥੇਬੰਦੀ ਭਾਰਤੀ ਜਨ ਸੰਘ ਨੇ ਸਰਕਾਰੀ ਨੌਕਰੀਆਂ ਵਿੱਚ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਨੂੰ 26 ਫੀਸਦੀ ਰਾਖਵਾਂਕਰਨ ਦੇਣ ਦੇ ਠਾਕੁਰ ਦੇ ਫੈਸਲੇ ਦਾ ਵਿਰੋਧ ਕੀਤਾ ਸੀ।

Related post

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ ਗੋਲੀ

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ…

ਅਜਨਾਲਾ, 18 ਮਈ, ਨਿਰਮਲ : ਗੁਰਜੀਤ ਔਜਲਾ ਦੀ ਰੈਲੀ ਮੌਕੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ। ਦੱਸਦੇ ਚਲੀਏ ਕਿ ਅਜਨਾਲਾ ਸ਼ਹਿਰ…
ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਬਿਸ਼ਕੇਕ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕਿਰਗਿਸਤਾਨ ਵਿਚ ਪਾਕਿਸਤਾਨੀ ਅਤੇ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।…
ਕੈਨੇਡਾ ਵੱਲੋਂ ਟਿਕਟੌਕ ’ਤੇ ਮੁਕੰਮਲ ਪਾਬੰਦੀ ਦੀ ਤਿਆਰੀ

ਕੈਨੇਡਾ ਵੱਲੋਂ ਟਿਕਟੌਕ ’ਤੇ ਮੁਕੰਮਲ ਪਾਬੰਦੀ ਦੀ ਤਿਆਰੀ

ਵਿੰਨੀਪੈਗ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਸਰਕਾਰ ਟਿਕਟੌਕ ’ਤੇ ਮੁਕੰਮਲ ਪਾਬੰਦੀ ਲਾਉਣ ਦੀ ਤਿਆਰੀ ਕਰ ਰਹੀ ਹੈ। ਜੀ ਹਾਂ, ਪ੍ਰਧਾਨ…