ਪਿੰਡ ਮੂਸਾ ’ਚ ਨਗਰ ਕੀਰਤਨ ਸਜਾਇਆ ਗਿਆ
ਮਾਨਸਾ, 5 ਜਨਵਰੀ (ਸੰਜੀਵ ਲੱਕੀ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਮੂਸਾ ਵਿਖੇ ਇਕ ਨਗਰ ਕੀਰਤਨ ਕੱਢਿਆ ਗਿਆ, ਜਿਸ ਦੌਰਾਨ ਸਿੱਧੂ ਮੂਸੇਵਾਲੇ ਦੇ ਪਸੰਦੀਦਾ ਟਰੈਕਟਰ ਨੂੰ ਫੁੱਲਾਂ ਨਾਲ ਸਜਾ ਕੇ ਨਗਰ ਕੀਰਤਨ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਸਿੱਧੂ ਮੂਸੇਵਾਲੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ […]
By : Makhan Shah
ਮਾਨਸਾ, 5 ਜਨਵਰੀ (ਸੰਜੀਵ ਲੱਕੀ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਮੂਸਾ ਵਿਖੇ ਇਕ ਨਗਰ ਕੀਰਤਨ ਕੱਢਿਆ ਗਿਆ, ਜਿਸ ਦੌਰਾਨ ਸਿੱਧੂ ਮੂਸੇਵਾਲੇ ਦੇ ਪਸੰਦੀਦਾ ਟਰੈਕਟਰ ਨੂੰ ਫੁੱਲਾਂ ਨਾਲ ਸਜਾ ਕੇ ਨਗਰ ਕੀਰਤਨ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਸਿੱਧੂ ਮੂਸੇਵਾਲੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਦੀ ਸੇਵਾ ਕੀਤੀ ਗਈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿੰਡ ਮੂਸਾ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਿੱਧੂ ਮੂਸੇਵਾਲੇ ਦੇ ਟਰੈਕਟਰ 5911 ਨੂੰ ਫੁੱਲਾਂ ਨਾਲ ਸਜਾ ਕੇ ਸ਼ਾਮਲ ਕੀਤਾ ਗਿਆ। ਜਿਵੇਂ ਹੀ ਇਹ ਨਗਰ ਸਿੱਧੂ ਮੂਸੇਵਾਲੇ ਦੀ ਹਵੇਲੀ ਅੱਗੇ ਪਹੁੰਚਿਆ ਤਾਂ ਪਰਿਵਾਰਕ ਮੈਂਬਰਾਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ। ਇਸ ਮੌਕੇ ਸਿੱਧੂ ਪਰਿਵਾਰ ਵੱਲੋਂ ਦੁੱਧ ਦਾ ਲੰਗਰ ਵੀ ਲਗਾਇਆ ਗਿਆ।
ਨਗਰ ਕੀਰਤਨ ਦੌਰਾਨ ਸਿੱਧੂ ਮੂਸੇਵਾਲੇ ਦੇ ਧਾਰਮਿਕ ਗੀਤ ਲਗਾਏ ਗਏ, ਜਿਨ੍ਹਾਂ ਨੂੰ ਸੁਣ ਕੇ ਮਾਤਾ ਚਰਨ ਕੌਰ ਦੀਆਂ ਅੱਖਾਂ ਵਿਚੋਂ ਹੰਝੂ ਵਗ ਰਹੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਖਿਆ ਕਿ ਅੱਜ ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਮਨ ਖ਼ੁਸ਼ ਹੋ ਗਿਆ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਸਾਰੇ ਮੁਲਜ਼ਮਾਂ ਦੀ ਅੱਜ ਮਾਨਸਾ ਸੈਸ਼ਨ ਕੋਰਟ ਵਿਚ ਪੇਸ਼ੀ ਹੋਵੇਗੀ, ਅਦਾਲਤ ਨੇ ਪੇਸ਼ੀ ਲਈ 5 ਤਰੀਕ ਤੈਅ ਕੀਤੀ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ :