ਖਾਲਸਾਈ ਰੰਗ ’ਚ ਰੰਗਿਆ ਇਟਲੀ ਦਾ ਸ਼ਹਿਰ ਲਵੀਨੀਓ
ਰੋਮ, 2 ਅਕਤੂਬਰ (ਗੁਰਸ਼ਰਨ ਸਿੰਘ ਸੋਨੀ) : ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਸਜਾਇਆ ਨਗਰ ਕੀਰਤਨ ਜੁਗੋ-ਜੁੱਗ ਅਟੱਲ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਜਿਥੇ ਦੁਨੀਆ ਭਰ ਵਿੱਚ ਸਿੱਖ ਸੰਗਤਾਂ ਵੱਲੋਂ ਬਹੁਤ […]
By : Hamdard Tv Admin
ਰੋਮ, 2 ਅਕਤੂਬਰ (ਗੁਰਸ਼ਰਨ ਸਿੰਘ ਸੋਨੀ) : ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਸਜਾਇਆ ਨਗਰ ਕੀਰਤਨ
ਜੁਗੋ-ਜੁੱਗ ਅਟੱਲ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਜਿਥੇ ਦੁਨੀਆ ਭਰ ਵਿੱਚ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ, ਸਤਿਕਾਰ ਤੇ ਭਗਤੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਇਟਲੀ ਵਿੱਚ ਵੀ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਇਸ ਸੰਬੰਧੀ ਬੀਤੇ ਦਿਨੀਂ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਅੱਜ ਸੰਪੂਰਨਤਾ ਨਾਲ ਭੋਗ ਪਾਏ ਗਏ। ਇਸ ਉਪਰੰਤ ਬਾਅਦ ਦੁਪਹਿਰ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘ ਦੀ ਅਗਵਾਈ ਹੇਠ ਅਤੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ।
ਵੱਡੀ ਗਿਣਤੀ ’ਚ ਸੰਗਤਾਂ ਨੇ ਕੀਤੀ ਸ਼ਮੂਲੀਅਤ
ਖਾਲਸਾਈ ਰੰਗ ਵਿੱਚ ਰੰਗੇ ਲਵੀਨੀਓ ਸ਼ਹਿਰ ਦੀਆਂ ਗਲੀਆਂ ਵਿੱਚੋ ਹੁੰਦਾ ਹੋਇਆ ਨਗਰ ਕੀਰਤਨ ਸ਼ਹਿਰ ਦੀ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਪਹੁੰਚਣ ਉਪਰੰਤ ਜਿੱਥੇ ਨਗਰ ਕੀਰਤਨ ਦਾ ਪੜਾਅ ਕੀਤਾ ਗਿਆ। ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਕਥਾ ਵਾਚਕ ਦਰਬਾਰ ਵਿੱਚ ਭਰਵੀਂ ਹਾਜ਼ਰੀ ਭਰੀ।
ਇਸ ਮੌਕੇ ਪੰਜਾਬ ਤੋਂ ਯੂਰਪ ਦੌਰੇ ਤੇ ਆਏ ਹੋਏ ਭਾਈ ਜਤਿੰਦਰ ਸਿੰਘ ਨੂਰਪੂਰੀ ਦੇ ਢਾਡੀ ਜਥੇ ਵੱਲੋ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਬੱਚਿਆਂ ਵੱਲੋਂ ਵੀ ਕੀਰਤਨ ਕੀਤਾ ਗਿਆ। ਦੂਜੇ ਪਾਸੇ ਗੱਤਕਾ ਸਿੰਘਾ ਵੱਲੋਂ ਹੈਰਾਨ ਕਰਨ ਵਾਲੇ ਗੱਤਕੇ ਦੇ ਜੌਹਰ ਦਿਖਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਇਟਲੀ ਦੀ ਸਿਰਮੌਰ ਸੰਸਥਾ ਕੁਲਤੂਰਾ ਸਿੱਖ ਵੱਲੋ ਇਟਾਲੀਅਨ ਭਾਸ਼ਾ ਵਿੱਚ ਸਿੱਖ ਇਤਿਹਾਸ ਬਾਰੇ ਕਿਤਾਬਾਂ ਵੀ ਵੰਡੀਆਂ ।