Begin typing your search above and press return to search.

ਬੱਚਿਆਂ ਦੀ ਮੌਤ ’ਤੇ ਨਾਇਬ ਸੈਣੀ ਨੇ ਦੁੱਖ ਜਤਾਇਆ

ਮਹਿੰਦਰਗੜ੍ਹ, 11 ਅਪ੍ਰੈਲ, ਨਿਰਮਲ : ਹਰਿਆਣਾ ਦੇ ਮਹਿੰਦਰਗੜ੍ਹ ’ਚ ਵੀਰਵਾਰ ਸਵੇਰੇ ਇਕ ਤੇਜ਼ ਰਫਤਾਰ ਨਿੱਜੀ ਸਕੂਲ ਦੀ ਬੱਸ ਪਲਟ ਗਈ। ਹਾਦਸੇ ’ਚ 8 ਬੱਚਿਆਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਹਿੰਦਰਗੜ੍ਹ ਦੇ ਕਨੀਨਾ ਕਸਬੇ ਵਿੱਚ ਸਥਿਤ ਜੀਐਲ ਪਬਲਿਕ ਸਕੂਲ ਈਦ ਦੀ […]

ਬੱਚਿਆਂ ਦੀ ਮੌਤ ’ਤੇ ਨਾਇਬ ਸੈਣੀ ਨੇ ਦੁੱਖ ਜਤਾਇਆ

Editor EditorBy : Editor Editor

  |  11 April 2024 1:57 AM GMT

  • whatsapp
  • Telegram


ਮਹਿੰਦਰਗੜ੍ਹ, 11 ਅਪ੍ਰੈਲ, ਨਿਰਮਲ : ਹਰਿਆਣਾ ਦੇ ਮਹਿੰਦਰਗੜ੍ਹ ’ਚ ਵੀਰਵਾਰ ਸਵੇਰੇ ਇਕ ਤੇਜ਼ ਰਫਤਾਰ ਨਿੱਜੀ ਸਕੂਲ ਦੀ ਬੱਸ ਪਲਟ ਗਈ। ਹਾਦਸੇ ’ਚ 8 ਬੱਚਿਆਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮਹਿੰਦਰਗੜ੍ਹ ਦੇ ਕਨੀਨਾ ਕਸਬੇ ਵਿੱਚ ਸਥਿਤ ਜੀਐਲ ਪਬਲਿਕ ਸਕੂਲ ਈਦ ਦੀ ਛੁੱਟੀ ਹੋਣ ਤੋਂ ਬਾਅਦ ਵੀ ਖੁੱਲ੍ਹਾ ਰਿਹਾ। ਵੀਰਵਾਰ ਸਵੇਰੇ ਬੱਸ ਕਰੀਬ 35 ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸੇ ਦੌਰਾਨ ਪਿੰਡ ਉਨਹਾਨੀ ਨੇੜੇ ਹਾਦਸਾ ਵਾਪਰ ਗਿਆ।

5 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬਾਕੀ 3 ਦੀ ਹਸਪਤਾਲ ’ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਇਸ ਤੋਂ ਇਲਾਵਾ ਬੱਸ ਦੇ ਫਿਟਨੈਸ ਸਰਟੀਫਿਕੇਟ ਦੀ ਮਿਆਦ ਵੀ ਖਤਮ ਹੋ ਚੁੱਕੀ ਸੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਹੋਰ ਨੇਤਾਵਾਂ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ।

ਮਹਿੰਦਰਗੜ੍ਹ ਦੇ ਐਸਪੀ ਅਰਸ਼ ਵਰਮਾ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ ਸਾਢੇ ਅੱਠ ਵਜੇ ਵਾਪਰੀ। ਡਰਾਈਵਰ ਸ਼ਰਾਬ ਦੇ ਨਸ਼ੇ ’ਚ ਦੱਸਿਆ ਜਾ ਰਿਹਾ ਹੈ। ਅਸੀਂ ਡਰਾਈਵਰ ਦਾ ਮੈਡੀਕਲ ਕਰਵਾ ਰਹੇ ਹਾਂ। ਇਸ ਤੋਂ ਬਾਅਦ ਹੀ ਇਹ ਤੈਅ ਹੋਵੇਗਾ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ ਜਾਂ ਨਹੀਂ। ਉਹ ਸਕੂਲ ਬੱਸ ਨੂੰ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਜਿਸ ਕਾਰਨ ਬੱਸ ਸੜਕ ਤੋਂ ਉਤਰ ਕੇ ਦਰੱਖਤ ਨਾਲ ਜਾ ਟਕਰਾਈ।

ਈਦ ਦੀ ਸਰਕਾਰੀ ਛੁੱਟੀ ਹੋਣ ਕਾਰਨ ਸਕੂਲ ਬੰਦ ਹੋਣ ਬਾਰੇ ਐਸਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸਕੂਲ ਪ੍ਰਸ਼ਾਸਨ ਨਾਲ ਸੰਪਰਕ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਦੇਖਾਂਗੇ ਕਿ ਇਸ ਮਾਮਲੇ ਵਿੱਚ ਸਕੂਲ ਦੀ ਕੀ ਜ਼ਿੰਮੇਵਾਰੀ ਬਣਦੀ ਹੈ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਸ ਦੇ ਅਧੂਰੇ ਦਸਤਾਵੇਜ਼ਾਂ ਸਬੰਧੀ ਵੀ ਜਾਂਚ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ

ਪਟਿਆਲਾ ਕੇਕ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਦੱਸਦੇ ਚਲੀਏ ਕਿ ਪਟਿਆਲਾ ’ਚ 10 ਸਾਲਾ ਮਾਸੂਮ ਮਾਨਵੀ ਦੀ ਆਪਣੇ ਹੀ ਜਨਮ ਦਿਨ ’ਤੇ ਕੇਕ ਖਾਣ ਨਾਲ ਹੋਈ ਮੌਤ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਹੁਣ ਲੜਕੀ ਦੀ ਮੌਤ ਦਾ ਕਾਰਨ ਬਣੇ ਕੇਕ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰ ਖੁਦ ਡਰੱਗਜ਼, ਫੂਡ ਐਂਡ ਕੈਮੀਕਲ ਟੈਸਟਿੰਗ ਲੈਬ, ਖਰੜ ਪੁੱਜੇ ਹਨ।

ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਮਾਮਲੇ ’ਚ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਕ ਕੰਪਨੀ ਦੇ ਮਾਲਕ ਗੁਰਪ੍ਰੀਤ ਸਿੰਘ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਅਜਿਹੇ ’ਚ ਉਨ੍ਹਾਂ ਨੇ ਹੁਣ ਆਪਣੇ ਪੱਧਰ ’ਤੇ ਕੇਕ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਤਾਂ ਜੋ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ।

ਮ੍ਰਿਤਕ ਦੇ ਨਾਨਾ ਹਰਬੰਸ ਲਾਲ ਦਾ ਕਹਿਣਾ ਹੈ ਕਿ ਅਸੀਂ ਆਪਣੇ ਜਿਗਰ ਦਾ ਇੱਕ ਟੁਕੜਾ ਗੁਆ ਚੁੱਕੇ ਹਾਂ ਪਰ ਅਸੀਂ ਨਹੀਂ ਚਾਹੁੰਦੇ ਕਿ ਕਿਸੇ ਹੋਰ ਦੀ ਇਸ ਕਾਰਨ ਜਾਨ ਜਾਵੇ। ਉਹ ਹੁਣ ਇਸ ਮਾਮਲੇ ਵਿੱਚ ਪਿੱਛੇ ਹਟਣ ਵਾਲਾ ਨਹੀਂ ਹੈ। ਹਾਲਾਂਕਿ ਇੱਕ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਵਿੱਚ ਦਾਇਰ ਜਨਹਿਤ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ।

ਹਰਬੰਸ ਲਾਲ ਨੇ ਦੱਸਿਆ ਕਿ ਕੇਕ ਖਾਣ ਕਾਰਨ ਦੋਹਤੀ ਦੀ ਮੌਤ ਹੋ ਗਈ। ਇਸ ਦੌਰਾਨ ਪਰਿਵਾਰ ਨੇ ਕੇਕ ਵੀ ਖਾਧਾ ਸੀ। ਅਜਿਹੇ ’ਚ ਕੇਕ ਖਾਣ ਤੋਂ ਬਾਅਦ ਪੂਰੇ ਪਰਿਵਾਰ ਦੀ ਸਿਹਤ ਵਿਗੜ ਗਈ। ਉਨ੍ਹਾਂ ਕਿਹਾ ਕਿ ਮਾਨਵੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਹੁਣ ਉਨ੍ਹਾਂ ਨੂੰ ਪੀਜੀਆਈ ਤੋਂ ਦਵਾਈ ਲੈਣੀ ਪਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮਾਨਵੀ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਬਹੁਤ ਦੁਖੀ ਹਨ। ਹਾਲਾਂਕਿ, ਉਸਨੇ ਦੱਸਿਆ ਕਿ ਉਸਨੇ ਕੇਕ ਨੂੰ ਸੁਰੱਖਿਅਤ ਰੱਖਿਆ ਸੀ ਤਾਂ ਜੋ ਇਸ ਦੀ ਜਾਂਚ ਕੀਤੀ ਜਾ ਸਕੇ।

Next Story
ਤਾਜ਼ਾ ਖਬਰਾਂ
Share it