Begin typing your search above and press return to search.

ਗੁਰਪਤਵੰਤ ਪੰਨੂ ਮਾਮਲੇ ਵਿਚ ਨਰਿੰਦਰ ਮੋਦੀ ਨੇ ਕੀਤੀ ਪਹਿਲੀ ਟਿੱਪਣੀ

ਨਵੀਂ ਦਿੱਲੀ, 20 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਦੀ ਸਾਜ਼ਿਸ਼ ਬਾਰੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕੁਝ ਘਟਨਾਵਾਂ ਅਮਰੀਕਾ ਅਤੇ ਭਾਰਤ ਦੇ ਰਿਸ਼ਤਿਆਂ ਨੂੰ ਪ੍ਰਭਾਵਤ ਨਹੀਂ ਕਰ ਸਕਦੀਆਂ। ਫਾਇਨੈਂਸ਼ੀਅਲ ਟਾਈਮਜ਼ ਨਾਲ ਇੰਟਰਵਿਊ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇ ਕੋਈ ਭਾਰਤੀ ਨਾਗਰਿਕ […]

ਗੁਰਪਤਵੰਤ ਪੰਨੂ ਮਾਮਲੇ ਵਿਚ ਨਰਿੰਦਰ ਮੋਦੀ ਨੇ ਕੀਤੀ ਪਹਿਲੀ ਟਿੱਪਣੀ
X

Editor EditorBy : Editor Editor

  |  20 Dec 2023 11:53 AM IST

  • whatsapp
  • Telegram
ਨਵੀਂ ਦਿੱਲੀ, 20 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਦੀ ਸਾਜ਼ਿਸ਼ ਬਾਰੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕੁਝ ਘਟਨਾਵਾਂ ਅਮਰੀਕਾ ਅਤੇ ਭਾਰਤ ਦੇ ਰਿਸ਼ਤਿਆਂ ਨੂੰ ਪ੍ਰਭਾਵਤ ਨਹੀਂ ਕਰ ਸਕਦੀਆਂ। ਫਾਇਨੈਂਸ਼ੀਅਲ ਟਾਈਮਜ਼ ਨਾਲ ਇੰਟਰਵਿਊ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇ ਕੋਈ ਭਾਰਤੀ ਨਾਗਰਿਕ ਕਿਸੇ ਹੋਰ ਮੁਲਕ ਵਿਚ ਚੰਗਾ ਜਾਂ ਮਾੜਾ ਕੰਮ ਕਰਦਾ ਹੈ ਤਾਂ ਅਸੀਂ ਜ਼ਿੰਮੇਵਾਰੀ ਲੈਣ ਵਾਸਤੇ ਤਿਆਰ ਹਾਂ।

‘ਅਸੀਂ ਆਪਣੇ ਨਾਗਰਿਕ ਦੀ ਜ਼ਿੰਮੇਵਾਰੀ ਲੈ ਰਹੇ ਹਾਂ ਅਤੇ ਪੜਤਾਲ ਕਰਾਂਗੇ’

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਪੜਤਾਲ ਕਰਨ ਲਈ ਤਿਆਰ ਹੈ ਅਤੇ ਅਸੀਂ ਕਾਨੂੰਨ ਦੀ ਪਾਲਣਾ ਕਰਦੇ ਹਾਂ। ਵਿਚਾਰ ਪ੍ਰਗਟਾਉਣ ਦੀ ਆਜ਼ਾਦੀ ਦੇ ਨਾਂ ਤੇ ਕੁਝ ਤੱਤ ਡਰਾਉਣ ਧਮਕਾਉਣ ਅਤੇ ਹਿੰਸਾ ਭੜਕਾਉਣ ਦਾ ਕੰਮ ਕਰ ਰਹੇ ਹਨ। ਵਿਦੇਸ਼ ਵਿਚ ਵੱਖਵਾਦੀਆਂ ਦੀਆਂ ਸਰਗਰਮੀਆਂ ਤੋਂ ਭਾਰਤ ਚਿੰਤਤ ਹੈ। ਅਮਰੀਕਾ ਨਾਲ ਸਾਡੇ ਰਿਸ਼ਤੇ ਮਜ਼ਬੂਤ ਹਨ ਅਤੇ ਸੁਰੱਖਿਆ ਤੇ ਅਤਿਵਾਦ ਵਿਰੋਧੀ ਸਹਿਯੋਗ ਸਾਡੀ ਭਾਈਵਾਲੀ ਦਾ ਮੁੱਖ ਆਧਾਰ ਰਿਹਾ ਹੈ।
Next Story
ਤਾਜ਼ਾ ਖਬਰਾਂ
Share it