ਵਿਧਾਇਕ ਨਰਿੰਦਰ ਕੌਰ ਭਰਾਜ ਨੇ ਰੱਖੀ ਪੰਚਾਇਤ ਭਵਨਾਂ ਦੀ ਨੀਂਹ
ਭਵਾਨੀਗੜ੍ਹ, (ਬਲਵਿੰਦਰ ਸਿੰਘ): ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਚੰਨੋ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪਿੰਡ ਆਲੋਅਰਖ ਤੇ ਭੱਟੀਵਾਲ ਕਲਾਂ ‘ਚ 40-40 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ ਪੰਚਾਇਤ ਭਵਨਾਂ ਦੀ […]
By : Editor Editor
ਭਵਾਨੀਗੜ੍ਹ, (ਬਲਵਿੰਦਰ ਸਿੰਘ): ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਚੰਨੋ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪਿੰਡ ਆਲੋਅਰਖ ਤੇ ਭੱਟੀਵਾਲ ਕਲਾਂ ‘ਚ 40-40 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ ਪੰਚਾਇਤ ਭਵਨਾਂ ਦੀ ਉਸਾਰੀ ਦੀ ਨੀਂਹ ਰੱਖੀ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਲੋਕਾਂ ਦੀ ਮੰਗ ਅਨੁਸਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਿਆਰੀ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣੇ ਯਕੀਨੀ ਬਣਾਏ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਪੇਂਡੂ ਨੌਜਵਾਨਾਂ ਨੂੰ ਸਿੱਧੇ ਪਾਸੇ ਤੋਰਨ ਅਤੇ ਉਨ੍ਹਾਂ ਦੀ ਭਵਿੱਖ ਸੁਧਾਰਨ ਲਈ ਪਿੰਡ-ਪਿੰਡ ਆਧੁਨਿਕ ਲਾਇਬ੍ਰੇਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਾਹਿਤਕ ਕਿਤਾਬਾਂ ਤੋਂ ਇਲਾਵਾ ਨੌਕਰੀਆਂ ਲਈ ਲਏ ਜਾਣ ਵਾਲੇ ਇਮਤਿਹਾਨਾਂ ਦੀ ਤਿਆਰੀ ਲਈ ਵੀ ਕਿਤਾਬਾਂ ਰੱਖੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਸੁਵਿਧਾਵਾਂ ਵਿੱਚ ਇੰਟਰਨੈਟ ਦੀ ਸੁਵਿਧਾ ਨਾਲ ਲੈਸ ਕੰਪਿਊਟਰ, ਸੀਸੀਟੀਵੀ ਕੈਮਰੇ ਅਤੇ ਬਿਜਲੀ ਦੀ ਪੂਰਤੀ ਲਈ ਸੋਲਰ ਪੈਨਲ ਵੀ ਲਗਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਾਂਗ ਮਾਨ ਸਰਕਾਰ ਵੱਲੋਂ ਕਰਵਾਇਆ ਜਾਣ ਵਾਲਾ ਹਰ ਕੰਮ ਮਿਆਰੀ ਅਤੇ ਉੱਚ ਕੋਟੀ ਦੀਆਂ ਸੁਵਿਧਾਵਾਂ ਨਾਲ ਲੈਸ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਟਿਵਾਣਾ, ਐਸ.ਡੀ.ਓ. ਪੰਚਾਇਤੀ ਰਾਜ ਪ੍ਰਭਜੋਤ ਕੌਰ ਤੇ ਆਪ ਆਗੂ ਵੀ ਹਾਜ਼ਰ ਸਨ।
ਇਟਲੀ ਵਿਚ ਧੁੰਦ ਕਾਰਨ 100 ਗੱਡੀਆਂ ਦੀ ਹੋਈ ਟੱਕਰ
ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) – 5 ਫਰਵਰੀ ਦੀ ਸਵੇਰ ਨੂੰ ਇਟਲੀ ਦੇ ਹਾਈਵੇ ਨੰਬਰ ਏ22 ਤੇ ਸੰਘਣੀ ਧੁੰਦ ਕਾਰਨ ਕਾਰਪੀ ਸ਼ਹਿਰ ਤੋਂ ਰੈਜੌਲੋ ਦਰਮਿਆਨ ਇੱਕ ਸੜਕ ਹਾਦਸਾ ਵਾਪਰਿਆ। ਮੌਕੇ ਤੇ ਮੌਜੂਦ ਇੱਕ ਜ਼ਖਮੀ ਵਿਅਕਤੀ ਨੇ ਦੱਸਿਆ ਕਿ ਸਵੇਰੇ ਤਕਰੀਬਨ 8 ਵਜੇ ਧੁੰਦ ਬਹੁਤ ਜ਼ਿਆਦਾ ਸੀ। ਜਿਸ ਕਾਰਨ ਇਕ ਕਾਰ ਅਤੇ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਤੋਂ ਬਾਅਦ ਪਿੱਛੋਂ ਆਉਣ ਵਾਲੀਆਂ ਤਕਰੀਬਨ 100 ਗੱਡੀਆਂ ਇਕ ਤੋਂ ਬਾਅਦ ਇਕ ਆਪਸ ਵਿੱਚ ਟਕਰਾ ਗਈਆਂ।
ਇੰਨੀ ਜ਼ਿਆਦਾ ਗਿਣਤੀ ਵਿੱਚ ਗੱਡੀਆਂ ਦੀ ਟੱਕਰ ਹੋਣ ਕਾਰਨ ਬਹੁਤ ਸਾਰੇ ਯਾਤਰੀ ਗੱਡੀਆਂ ਵਿੱਚ ਬਹੁਤ ਬੁਰੀ ਤਰ੍ਹਾਂ ਫਸ ਗਏ ਸਨ ਅਤੇ ਮਦਦ ਲਈ ਗੁਹਾਰ ਲਗਾ ਰਹੇ ਸਨ। ਜਿਨਾਂ ਨੂੰ ਬਚਾਉਣ ਲਈ ਅੱਗ ਬੁਝਾਉਣ ਵਾਲੀਆਂ ਟੀਮਾਂ ਐਮਬੂਲੈਂਸ, ਮੈਡੀਕਲ ਸਹੂਲਤਾਂ ਵਾਲੀਆਂ ਗੱਡੀਆਂ ਮੋਦੇਨਾਂ, ਕਾਰਪੀ,ਰੇਜੋ ਇਮੀਲੀਆ,ਮਾਨਤੋਵਾ,ਗੁਸਤਾਲਾ ਅਤੇ ਸੁਜਾਰਾ ਤੋਂ ਪਹੁੰਚੀਆਂ। ਇਸ ਹਾਦਸੇ ਕਾਰਨ ਨੌਗਾਰੋਲੇ ਰੌਕਾ ਤੋਂ ਕਾਂਪੋਗਲਿਆਨੋ ਤੱਕ ਤਕਰੀਬਨ 70 ਕਿਲੋਮੀਟਰ ਹਾਈਵੇ ਨੂੰ ਬੰਦ ਰੱਖਿਆ ਗਿਆ। ਜੋ ਕਿ ਦੁਪਹਿਰ ਤੋਂ ਬਾਅਦ ਹੌਲੀ ਹੌਲੀ ਖੋਲ ਦਿੱਤਾ ਗਿਆ। ਆਖਰੀ ਖਬਰਾਂ ਮਿਲਣ ਤੱਕ ਇਸ ਹਾਦਸੇ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਗਿਣਤੀ 16 ਤੋਂ 25 ਤੱਕ ਦੱਸੀ ਗਈ। ਜਿਨਾਂ ਨੂੰ ਕਾਰਪੀ,ਮੋਦੇਨਾਂ, ਮਾਨਤੋਵਾ ਅਤੇ ਬਾਜੋਵੇਰਾ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ।
ਮੋਦੇਨਾਂ ਦੇ ਪੋਲੀਕਲੀਨਿਕ ਵਿਚ ਇਕੋ ਪਰਿਵਾਰ ਦੇ ਤਿੰਨ ਜੀਅ ਦਾਖਲ ਸਨ। ਜਿਨਾਂ ਵਿੱਚ ਇੱਕ ਪਤੀ ਪਤਨੀ ਤੋਂ ਇਲਾਵਾ ਉਹਨਾਂ ਦੀ ਤਿੰਨ ਸਾਲ ਦੀ ਬੱਚੀ ਵੀ ਸੀ। 11 ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। 11.00 ਵਜੇ ਦੇ ਕਰੀਬ ਇਸੇ ਸੜਕ ’ਤੇ ਵਾਪਰੇ ਇੱਕ ਹੋਰ ਹਾਦਸੇ ਦੌਰਾਨ ਦੋ ਟਰੱਕਾਂ ਦੀ ਟੱਕਰ ਦੌਰਾਨ 43 ਸਾਲਾਂ ਕੂਨੇਓ ਦੇ ਰਹਿਣ ਵਾਲੇ ਅਲਬਾਨੀਆਂ ਦੇ ਨਾਗਰਿਕ ਟਰੱਕ ਡਰਾਈਵਰ ਦੀ ਮੌਤ ਹੋ ਗਈ। ਰਾਹਤ ਕਰਮਚਾਰੀ ਭਾਰੀ ਮਸ਼ੀਨਰੀ ਨਾਲ ਉਸਦੇ ਬਚਾਅ ਲਈ ਪਹੁੰਚੇ। ਪਰ ਬਦਕਿਸਮਤੀ ਨਾਲ ਉਸ ਨੂੰ ਬਚਾ ਨਹੀਂ ਸਕੇ। ਇੱਕ ਹੋਰ ਹਾਦਸੇ ਦੌਰਾਨ ਹਾਈਵੇ ਏ1 ਤੇ ਵੀ ਗੱਡੀਆਂ ਦੀ ਟੱਕਰ ਹੋ ਗਈ। ਜਿਸ ਕਾਰਨ ਆਵਾਜਾਈ ਵਿਚ ਕਾਫੀ ਵਿਘਨ ਪਿਆ ਪਰੰਤੂ ਖੁਸ਼ਕਿਸਮਤੀ ਨਾਲ ਕਿਸੇ ਦਾ ਵੀ ਜਾਨੀ ਨੁਕਸਾਨ ਹੋਣੋ ਬਚ ਗਿਆ।