ਕੌਮੀ ਇਨਸਾਫ਼ ਮੋਰਚਾ ਟੋਲ ਪਲਾਜ਼ਿਆਂ ਨੂੰ ਕਰਵਾਏਗਾ ਫ਼ਰੀ
ਮੁਹਾਲੀ, 19 ਜਨਵਰੀ, ਨਿਰਮਲ : ਕੌਮੀ ਇਨਸਾਫ਼ ਮੋਰਚੇ ਵਲੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜੀ ਹਾਂ, ਦੱਸਦੇ ਚਲੀਏ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਪਿਛਲੇ ਇਕ ਸਾਲ ਤੋਂ ਮੰਗਾਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਹੱਦ ’ਤੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਕੇਂਦਰ […]
By : Editor Editor
ਮੁਹਾਲੀ, 19 ਜਨਵਰੀ, ਨਿਰਮਲ : ਕੌਮੀ ਇਨਸਾਫ਼ ਮੋਰਚੇ ਵਲੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜੀ ਹਾਂ, ਦੱਸਦੇ ਚਲੀਏ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਪਿਛਲੇ ਇਕ ਸਾਲ ਤੋਂ ਮੰਗਾਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਹੱਦ ’ਤੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਕੇਂਦਰ ਤੇ ਨਾ ਹੀ ਰਾਜ ਸਰਕਾਰ ਸੁਲਝਾ ਰਹੀ ਹੈ ਤਾਂ ਕਿ ਸਰਕਾਰਾਂ ਦੇ ਕੰਨਾਂ ਤੱਕ ਆਵਾਜ਼ ਪਹੁੰਚ ਸਕੇ। ਇਸ ਤਹਿਤ 20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ।
ਇਸ ਸਬੰਧੀ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸਿੱਖ ਸੰਗਤ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਜਾਵੇਗਾ। ਮੋਰਚੇ ਵੱਲੋਂ ਜਸਵਿੰਦਰ ਸਿੰਘ ਰਾਜਪੁਰਾ ਨੇ ਕਿਹਾ ਕਿ ਉਹ ਹਰ ਹਾਲ ਵਿਚ ਟੋਲ ਪਲਾਜ਼ਿਆਂ ਨੂੰ ਟੋਲ-ਮੁਕਤ ਕਰਵਾਉਣਗੇ ਤਾਂ ਕਿ ਸਰਕਾਰ ਤੋਂ ਮੋਰਚੇ ਦੀਆਂ ਮੰਗਾਂ ਜਲਦ ਪੂਰੀਆਂ ਹੋ ਸਕਣ। ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਫ੍ਰੀ ਕਰਵਾਇਆ ਜਾਵੇਗਾ।
ਉਨ੍ਹਾਂ ਵਿਚ ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੁਹਾਲੀ ਦਾ ਅਜੀਜਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦੇ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂ ਸ਼ਹਿਰ ਦਾ ਟੋਲ ਪਲਾਜ਼ਾ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ
ਫਗਵਾੜਾ ਦੇ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੇ ਮਾਮਲੇ ’ਚ ਇਕ ਨੌਜਵਾਨ ਦਾ ਕਤਲ ਕਰਨ ਵਾਲੇ ਲੁਧਿਆਣਾ ਦੇ ਨਿਹੰਗ ਰਮਨਦੀਪ ਸਿੰਘ ਮੰਗੂ ਦਾ ਕਪੂਰਥਲਾ ਪੁਲਸ ਨੇ ਸਿਵਲ ਹਸਪਤਾਲ ’ਚ ਡੋਪ ਟੈਸਟ ਕਰਵਾਇਆ।
ਮੀਡੀਆ ਰਿਪੋਰਟਾਂ ਮੁਤਾਬਕ ਡੋਪ ਟੈਸਟ ਤੋਂ ਪਤਾ ਲੱਗਾ ਹੈ ਕਿ ਮੰਗੂ ਦੇ ਖੂਨ ’ਚ ‘ਨਸ਼ੇ ਦੇ ਅੰਸ਼’ ਪਾਏ ਗਏ ਹਨ। ਡਾਕਟਰਾਂ ਨੇ ਉਸ ਦੇ ਖੂਨ ਦੇ ਨਮੂਨੇ ਵਿੱਚ ਬੁਪ੍ਰੇਨੋਰਫਾਈਨ, ਬੈਂਜੋਡਾਇਆਜ਼ੇਪੀਨ ਅਤੇ ਮੋਰਫਿਨ ਪਾਇਆ। ਇਸ ਤੋਂ ਪਹਿਲਾਂ ਮੰਗੂ ਖਿਲਾਫ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ’ਚ 9 ਐਫ.ਆਈ.ਆਰ. ਮੰਗੂ ਖ਼ਿਲਾਫ਼ ਅੰਮ੍ਰਿਤਸਰ ਸਮੇਤ ਹੋਰਨਾਂ ਸੂਬਿਆਂ ਵਿੱਚ ਦਰਜ ਹਨ। ਪੁਲਸ ਮੰਗੂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਜਾਂਚ ਕਰ ਰਹੀ ਹੈ।
ਦੂਜੇ ਪਾਸੇ ਉਸ ਦੀ ਪਛਾਣ ਫਗਵਾੜਾ ਦੇ ਗੁਰਦੁਆਰੇ ਵਿੱਚ ਨਿਹੰਗਾਂ ਵੱਲੋਂ ਮਾਰੇ ਗਏ ਨੌਜਵਾਨ ਦੇ ਚਾਚੇ ਵੱਲੋਂ ਕੀਤੀ ਗਈ। ਮ੍ਰਿਤਕ ਵਿਸ਼ਾਲ ਕਪੂਰ ਦੀ ਮ੍ਰਿਤਕ ਦੇਹ ਕਰਤਾਰਪੁਰ ਦੇ ਰਹਿਣ ਵਾਲੇ ਉਸ ਦੇ ਚਾਚਾ ਨੂੰ ਸੌਂਪ ਦਿੱਤੀ ਗਈ, ਜਿਨ੍ਹਾਂ ਨੇ ਅੰਤਿਮ ਸਸਕਾਰ ਕੀਤਾ। ਵਿਸ਼ਾਲ ਦਾ ਚਾਚਾ ਐਨ.ਆਰ.ਆਈ. ਹੈ ਜਿਸ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੇ ਭਤੀਜੇ ਦੇ ਸੰਪਰਕ ਵਿੱਚ ਨਹੀਂ ਸੀ।
ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਲਿਖੇ ਪੱਤਰ ਨੇ ਪੁਲਸ ਨੂੰ ਸਖ਼ਤ ਮੁਸੀਬਤ ਵਿੱਚ ਪਾ ਦਿੱਤਾ ਹੈ ਕਿਉਂਕਿ ਉਸ ਨੇ ਕਤਲ ਤੋਂ ਤਿੰਨ ਘੰਟੇ ਪਹਿਲਾਂ ਸੂਚਿਤ ਕੀਤੇ ਜਾਣ ਦੇ ਬਾਵਜੂਦ ਕੇਸ ਨੂੰ ਸਮੇਂ ਸਿਰ ਨਜਿੱਠਣ ਵਿੱਚ ਨਾਕਾਮ ਰਹਿਣ ’ਤੇ ਸਵਾਲ ਉਠਾਏ ਹਨ। ਹਾਲਾਂਕਿ ਮਾਮਲੇ ਦੀ ਜਾਂਚ ਕਰ ਰਹੇ ਫਗਵਾੜਾ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਅਜਿਹੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਨੂੰ ਸੂਚਿਤ ਕੀਤਾ ਗਿਆ ਉਦੋਂ ਤੱਕ ਕਤਲ ਹੋ ਚੁੱਕਾ ਸੀ। ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਢਿੱਲੋਂ ਨੇ ਕਿਹਾ ਕਿ ਜਾਂਚ ਸਹੀ ਦਿਸ਼ਾ ਵਿੱਚ ਅੱਗੇ ਵਧ ਰਹੀ ਹੈ। ਅਸੀਂ ਇੱਕ-ਦੋ ਦਿਨਾਂ ਵਿੱਚ ਹੋਰ ਖੁਲਾਸੇ ਕਰਾਂਗੇ।
ਨਿਹੰਗ ਰਮਨਦੀਪ ਸਿੰਘ ਮੰਗੂ ਮੱਠ ਨੇ ਨੌਜਵਾਨ ਨੂੰ ਮਾਰਨ ਤੋਂ ਪਹਿਲਾਂ ਉਸ ਦੀ ਵੀਡੀਓ ਬਣਾਈ। ਜਿਸ ਵਿੱਚ ਨਿਹੰਗ ਵਲੋਂ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਸ ਨੂੰ ਬੇਅਦਬੀ ਲਈ 2 ਤੋਂ 3 ਹਜ਼ਾਰ ਰੁਪਏ ਮਿਲਣੇ ਸਨ। ਨੌਜਵਾਨ ਨੇ ਕਿਹਾ ਕਿ ਉਸ ਨੂੰ ਸੁੱਖੀ ਨੇ ਭੇਜਿਆ ਹੈ। ਉਸ ਨੂੰ ਕਿਹਾ ਕਿ ਗੁਰਦੁਆਰੇ ਵਿਚ ਜਾ ਕੇ ਬੈਠਣਾ ਅਤੇ ਉਲਟਾ ਸਿੱਧਾ ਕੰਮ ਕਰਨਾ। ਪ੍ਰੰਤੂ ਮੈਂ ਕੁਝ ਕੀਤਾ ਨਹੀਂ। ਮੈਂ ਇਮਾਨਦਾਰ ਅਤੇ ਮਿਹਨਤੀ ਹਾਂ।
ਅੱਗੋਂ ਨਿਹੰਗ ਨੇ ਪੁੱਛਿਆ ਕਿ ਕੀ ਉਸ ਨੂੰ ਬਾਣੀ ਨਾਲ ਕੁਝ ਕਰਨ ਲਈ ਕਿਹਾ ਗਿਆ ਤਾਂ ਨੌਜਵਾਨ ਨੇ ਕਿਹਾ ਕਿ ਹਾਂ, ਮੈਨੂੰ ਛੇੜਛਾੜ ਕਰਨ ਅਤੇ ਅਪਸ਼ਬਦ ਲਿਖਣ ਲਈ ਕਿਹਾ ਗਿਆ ਸੀ। ਨੌਜਵਾਨ ਵਾਰ-ਵਾਰ ਕਹਿੰਦਾ ਰਿਹਾ ਕਿ ਮੈਂ ਕੁਝ ਨਹੀਂ ਕੀਤਾ।
ਪੁੱਛਗਿੱਛ ਦੌਰਾਨ ਨੌਜਵਾਨ ਨੇ ਪਹਿਲਾਂ ਦੱਸਿਆ ਕਿ ਉਹ ਫਗਵਾੜਾ ਦਾ ਰਹਿਣ ਵਾਲਾ ਹੈ। ਕੁਝ ਸਮੇਂ ਬਾਅਦ ਉਸ ਨੇ ਦੱਸਿਆ ਕਿ ਉਹ ਦੁਸਾਂਝ ਕਲਾਂ ਦਾ ਰਹਿਣ ਵਾਲਾ ਹੈ। ਉਸ ਨੂੰ ਸੁੱਖਾ ਨਾਂ ਦੇ ਵਿਅਕਤੀ ਨੇ ਬੇਅਦਬੀ ਲਈ ਭੇਜਿਆ ਸੀ।
ਗੁਰਦੁਆਰੇ ਦੇ ਸੇਵਾਦਾਰਾਂ ਨੇ ਦੱਸਿਆ ਕਿ ਨੌਜਵਾਨਾਂ ਤੋਂ ਕੁਝ ਫੋਨ ਨੰਬਰ ਲਏ ਗਏ ਹਨ ਜੋ ਕਿ ਹਰਿਆਣਾ ਦੇ ਦੱਸੇ ਜਾਂਦੇ ਹਨ। ਗੁਰਦੁਆਰਾ ਕਮੇਟੀ ਅਤੇ ਪੁਲਿਸ ਵਿਚਾਲੇ ਮੀਟਿੰਗ ਵੀ ਹੋਈ। ਕਮੇਟੀ ਨੇ ਮੁਲਜ਼ਮ ਦੀ ਪਛਾਣ ਕਰਨ ਲਈ ਪੁਲਸ ਨੂੰ 7 ਦਿਨਾਂ ਦਾ ਸਮਾਂ ਦਿੱਤਾ ਹੈ।