‘‘ਕਾਉਂਕੇ ਦੀ ਮੌਤ ਲਈ ਪੁਲਿਸ ਨੂੰ ਹੁਕਮ ਸੁਣਾਉਣ ਵਾਲੇ ਅਸਲ ਜ਼ਿੰਮੇਵਾਰ’’
ਬਠਿੰਡਾ, 7 ਜਨਵਰੀ (ਸ਼ਾਹ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਬਠਿੰਡਾ ਦੇ ਕੋਟ ਸ਼ਮੀਰ ਵਿਖੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਈ ਮੁੱਦਿਆਂ ਨੂੰ ਲੈ ਕੇ ਜਿੱਥੇ ਪੰਜਾਬ ਦੀ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ, ਉਥੇ ਹੀ ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰਾਂ ਦੀ ਭੂਮਿਕਾ ’ਤੇ ਵੀ ਸਵਾਲ […]
By : Makhan Shah
ਬਠਿੰਡਾ, 7 ਜਨਵਰੀ (ਸ਼ਾਹ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਬਠਿੰਡਾ ਦੇ ਕੋਟ ਸ਼ਮੀਰ ਵਿਖੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਈ ਮੁੱਦਿਆਂ ਨੂੰ ਲੈ ਕੇ ਜਿੱਥੇ ਪੰਜਾਬ ਦੀ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ, ਉਥੇ ਹੀ ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰਾਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਜਥੇਦਾਰ ਕਾਉਂਕੇ ਦੀ ਮੌਤ ਨੂੰ ਲੈ ਕੇ ਵੀ ਵੱਡੀ ਗੱਲ ਆਖ ਦਿੱਤੀ।
ਬਠਿੰਡਾ ਦੇ ਕੋਟ ਸ਼ਮੀਰ ਵਿਖੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰੈਲੀ ਕੀਤੀ ਗਈ। ਇਸ ਮੌਕੇ ਨਵਜੋਤ ਸਿੰਘ ਸਿੱਧੂ ਬਿਨਾਂ ਨਾਂਅ ਲਏ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ’ਤੇ ਨਿਸ਼ਾਨਾ ਸਾਧਿਆ ਗਿਆ।
ਉਨ੍ਹਾਂ ਆਖਿਆ ਕਿ ਜਥੇਦਾਰ ਕਾਉਂਕੇ ਦੀ ਮੌਤ ਲਈ ਸਿਰਫ਼ ਪੁਲਿਸ ਹੀ ਜ਼ਿੰਮੇਵਾਰ ਨਹੀਂ ਬਲਕਿ ਉਸ ਦੇ ਉਪਰ ਬੈਠੇ ਆਗੂ ਵੀ ਬਰਾਬਰ ਦੇ ਜ਼ਿੰਮੇਵਾਰ ਨੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰਾਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ, ਜਿਨ੍ਹਾਂ ਨੂੰ ਮੁੱਖ ਮੰਤਰੀਆਂ ਦੇ ਘਰ ਬੁਲਾ ਕੇ ਆਦੇਸ਼ ਮਨਵਾਏ ਜਾਂਦੇ ਨੇ।
ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਮਾਨ ਸਰਕਾਰ ’ਤੇ ਵੀ ਜਮ ਕੇ ਤਿੱਖੇ ਨਿਸ਼ਾਨੇ ਸਾਧੇ ਅਤੇ ਆਖਿਆ ਕਿ ਸੀਐਮ ਮਾਨ ਵੱਲੋਂ ਪੰਜਾਬ ’ਤੇ ਕਰਜ਼ੇ ’ਤੇ ਕਰਜ਼ਾ ਚੜ੍ਹਾਇਆ ਜਾ ਰਿਹਾ ਏ ਪਰ ਪੰਜਾਬ ਦੇ ਲੋਕਾਂ ਨੂੰ ਜਾਗਣਾ ਹੋਵੇਗਾ ਅਤੇ ਇਕ ਇਮਾਨਦਾਰ ਨੇਤਾ ਦੀ ਚੋਣ ਕਰਨੀ ਹੋਵੇਗੀ।
ਦੱਸ ਦਈਏ ਕਿ ਸਿੱਧੂ ਦੀ ਇਸ ਰੈਲੀ ਦੌਰਾਨ ਕਾਂਗਰਸ ਦੀ ਗੁੱਟਬਾਜ਼ੀ ਵੀ ਦੇਖਣ ਨੂੰ ਮਿਲੀ ਕਿਉਂਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਿਹਾਤੀ ਪ੍ਰਧਾਨ ਖ਼ੁਸ਼ਬਾਜ਼ ਸਿੰਘ ਜਟਾਣਾ ਨੇ ਕੁੱਝ ਦਿਨ ਪਹਿਲਾਂ ਹੀ ਇਸ ਰੈਲੀ ਨੂੰ ਨਵਜੋਤ ਸਿੱਧੂ ਦੀ ਨਿੱਜੀ ਰੈਲੀ ਦੱਸਿਆ ਸੀ, ਇੰਨਾ ਹੀ ਨਹੀਂ, ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਵੀ ਇਸ ਰੈਲੀ ਤੋਂ ਦੂਰੀ ਬਣਾਏ ਰੱਖਣ ਦੀ ਨਸੀਹਤ ਦਿੱਤੀ ਸੀ ਪਰ ਇਸ ਦੇ ਬਾਵਜੂਦ ਸਿੱਧੂ ਦੀ ਰੈਲੀ ਵਿਚ ਕਾਫ਼ੀ ਗਿਣਤੀ ਵਿਚ ਲੋਕ ਪੁੱਜੇ।
ਇਹ ਖ਼ਬਰ ਵੀ ਪੜ੍ਹੋ :
ਚੰਡੀਗੜ੍ਹ : ਪੰਜਾਬ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਸੈਂਕੜੇ ਵਿਦਿਆਰਥੀ ਆਪਣੇ ਸਕੂਲਾਂ ਕਾਰਨ ਮੁਸ਼ਕਲ ਵਿੱਚ ਹਨ। ਕਿਉਂਕਿ ਸਕੂਲਾਂ ਨੇ ਆਪਣੇ ਅਧੂਰੇ ਰਜਿਸਟ੍ਰੇਸ਼ਨ ਫਾਰਮ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੂੰ ਭੇਜ ਦਿੱਤੇ ਹਨ। ਬੋਰਡ ਨੇ ਅਜਿਹੇ ਵਿਦਿਆਰਥੀਆਂ ਦੇ ਦਸਤਾਵੇਜ਼ਾਂ ਵਿੱਚ ਕਮੀਆਂ ਨੂੰ ਸੁਧਾਰਨ ਲਈ ਸਕੂਲਾਂ ਨੂੰ 19 ਜਨਵਰੀ ਤੱਕ ਦਾ ਸਮਾਂ ਦਿੱਤਾ ਹੈ।
ਬੋਰਡ ਨੇ ਫੈਸਲਾ ਕੀਤਾ ਹੈ ਕਿ ਜੇਕਰ ਸਕੂਲਾਂ ਨੇ ਨਿਰਧਾਰਤ ਸਮੇਂ ਵਿੱਚ ਦਸਤਾਵੇਜ਼ਾਂ ਵਿੱਚ ਕਮੀਆਂ ਨੂੰ ਠੀਕ ਨਹੀਂ ਕੀਤਾ ਤਾਂ ਬੋਰਡ ਵੱਲੋਂ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕੀਤੇ ਜਾਣਗੇ। ਇਸ ਦੇ ਨਾਲ ਹੀ ਇਸ ਦੀ ਜ਼ਿੰਮੇਵਾਰੀ ਸਕੂਲ ਮੁਖੀਆਂ ਦੀ ਹੋਵੇਗੀ।