ਕਾਂਗਰਸੀ ਆਗੂ ਨਵਜੋਤ ਸਿੱਧੂ ਦਾ ਸੀਐਮ ਮਾਨ ਨੂੰ ਜਵਾਬ
ਅੰਮ੍ਰਿਤਸਰ, 3 ਜਨਵਰੀ (ਸ਼ਾਹ) : ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਗਠਜੋੜ ਵਿਚ ਸ਼ਾਮਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਨੇਤਾਵਾਂ ਵਿਚਾਲੇ ਲਗਾਤਾਰ ਚੱਲ ਰਹੀ ਜ਼ੁਬਾਨੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ। ਕੁੱਝ ਦਿਨ ਪਹਿਲਾਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕਾਂਗਰਸ ’ਤੇ ਤਿੱਖਾ ਤੰਜ਼ ਕੀਤਾ ਗਿਆ ਸੀ, ਉਥੇ ਹੀ ਨਵਜੋਤ ਸਿੰਘ […]
By : Makhan Shah
ਅੰਮ੍ਰਿਤਸਰ, 3 ਜਨਵਰੀ (ਸ਼ਾਹ) : ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਗਠਜੋੜ ਵਿਚ ਸ਼ਾਮਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਨੇਤਾਵਾਂ ਵਿਚਾਲੇ ਲਗਾਤਾਰ ਚੱਲ ਰਹੀ ਜ਼ੁਬਾਨੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ। ਕੁੱਝ ਦਿਨ ਪਹਿਲਾਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕਾਂਗਰਸ ’ਤੇ ਤਿੱਖਾ ਤੰਜ਼ ਕੀਤਾ ਗਿਆ ਸੀ, ਉਥੇ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਜਵਾਬੀ ਹਮਲਾ ਕਰਦਿਆਂ ਸੀਐਮ ਮਾਨ ’ਤੇ ਨਿਸ਼ਾਨਾ ਸਾਧਿਆ ਗਿਆ।
ਭਾਵੇਂ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੰਡੀਆ ਗਠਜੋੜ ਵਿਚ ਸ਼ਾਮਲ ਹੋ ਚੁੱਕੀਆਂ ਨੇ ਪਰ ਪੰਜਾਬ ਵਿਚ ਦੋਵੇਂ ਪਾਰਟੀਆਂ ਦੇ ਨੇਤਾਵਾਂ ਵਿਚਾਲੇ ਚੱਲ ਰਹੀ ਜ਼ੁਬਾਨੀ ਜੰਗ ਅਜੇ ਵੀ ਜਾਰੀ ਐ। ਦਰਅਸਲ ਕੁੱਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਇਹ ਆਖਿਆ ਗਿਆ ਸੀ ਕਿ ਪੰਜਾਬ ਅਤੇ ਦਿੱਲੀ ਵਿਚ ਮਾਂ ਆਪਣੇ ਬੱਚੇ ਨੂੰ ਦੁਨੀਆ ਦੀ ਸਭ ਤੋਂ ਛੋਟੀ ਕਹਾਣੀ ਸੁਣਾਏਗੀ ਤਾਂ ਆਖੇਗੀ ‘ਏਕ ਥੀ ਕਾਂਗਰਸ’।
ਸੀਐਮ ਭਗਵੰਤ ਮਾਨ ਦੇ ਇਸ ਬਿਆਨ ਮਗਰੋਂ ਹੁਣ ਨਵਜੋਤ ਸਿੰਘ ਸਿੱਧੂ ਵੱਲੋਂ ਜਵਾਬੀ ਹਮਲਾ ਕਰਦਿਆਂ ਕਿਹਾ ਗਿਆ ਏ ਕਿ ਸੀਐਮ ਮਾਨ ਨੂੰ ਇੰਨਾ ਹੰਕਾਰ ਨਹੀਂ ਕਰਨਾ ਚਾਹੀਦਾ ਕਿਉਂਕਿ ਤੁਸੀਂ ਸਦਾ ਨਹੀਂ ਰਹਿਣਾ ਪਰ ਕਾਂਗਰਸ ਸੀ, ਹੈ ਅਤੇ ਰਹੂਗੀ।
ਸੀਐਮ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਦੇ ਥਰਮਲ ਪਲਾਂਟ ਨੂੰ ਖ਼ਰੀਦਣ ਦੇ ਐਲਾਨ ’ਤੇ ਬੋਲਦਿਆਂ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਮੂਰਖ਼ ਬਣਾਉਣਾ ਬੰਦ ਕਰੋ, ਜਿਹੜਾ ਥਰਮਲ ਪਲਾਂਟ ’ਤੇ 6-7 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਏ, ਉਹ ਕੌਣ ਮੋੜੇਗਾ। ਇਹ ਵੀ ਲੋਕਾਂ ਨੂੰ ਦੱਸ ਦਿਓ।
ਦੱਸ ਦਈਏ ਕਿ ਹਾਈਕਮਾਨ ਪੱਧਰ ’ਤੇ ਭਾਵੇਂ ਦੋਵੇਂ ਪਾਰਟੀਆਂ ਇੰਡੀਆ ਗਠਜੋੜ ਵਿਚ ਸ਼ਾਮਲ ਨੇ ਪਰ ਪੰਜਾਬ ਪੱਧਰ ’ਤੇ ਇਸ ਦਾ ਦੋਵੇਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਏ।
ਇਹ ਖ਼ਬਰ ਵੀ ਪੜ੍ਹੋ
ਕੈਬ ਡਰਾਈਵਰਾਂ ਨੇ ਅੱਜ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਹੜਤਾਲ ਦਾ ਐਲਾਨ ਕੀਤਾ ਹੈ। ਉਹ ਨਵੇਂ ਹਿੱਟ ਐਂਡ ਰਨ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ। ਇਸ ਕਾਨੂੰਨ ਦੇ ਵਿਰੋਧ ਵਿੱਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਖਾਲੀ ਮੈਦਾਨ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਕਾਰਨ ਕਈ ਥਾਵਾਂ ’ਤੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਟੈਕਸੀ ਡਰਾਈਵਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਹਿੱਟ ਐਂਡ ਰਨ ਕੇਸ ਦਾ ਵਿਰੋਧ ਕਰ ਰਹੇ ਹਨ। ਉਹ ਕਾਨੂੰਨ ਵਿੱਚ 10 ਸਾਲ ਦੀ ਕੈਦ ਅਤੇ 7 ਲੱਖ ਰੁਪਏ ਜੁਰਮਾਨੇ ਦੀ ਵਿਵਸਥਾ ਦਾ ਵਿਰੋਧ ਕਰ ਰਿਹਾ ਹੈ। ਉਧਰ, ਸਰਕਾਰ ਨਾਲ ਟਰੱਕ ਅਪਰੇਟਰ ਅਤੇ ਡਰਾਈਵਰ ਦੀ ਗੱਲਬਾਤ ਤੋਂ ਬਾਅਦ ਟੈਕਸੀ ਚਾਲਕਾਂ ਦਾ ਰਵੱਈਆ ਨਰਮ ਹੈ। ਫਿਰ ਵੀ ਅੱਜ ਉਹ ਜਥੇਬੰਦੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨਗੇ। ਪਰ ਅੱਜ ਤੱਕ ਉਨ੍ਹਾਂ ਨੇ ਆਪਣੇ ਵਾਹਨ ਖੜ੍ਹੇ ਕਰ ਦਿੱਤੇ ਹਨ।
ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਦੀਆਂ ਲਗਭਗ 4000 ਟੈਕਸੀਆਂ ਸ਼ਹਿਰ ਦੇ ਅੰਦਰ ਚਲਦੀਆਂ ਹਨ। ਲੋਕ ਇਸ ਦੀ ਵਰਤੋਂ ਟ੍ਰਾਈ ਸਿਟੀ ਵਿਚ ਘੁੰਮਣ ਲਈ ਕਰਦੇ ਹਨ। ਜ਼ਿਆਦਾਤਰ ਨੌਕਰੀ ਕਰਨ ਵਾਲੀਆਂ ਔਰਤਾਂ ਅਤੇ ਵਿਦਿਆਰਥੀ ਇਨ੍ਹਾਂ ਦੀ ਵਰਤੋਂ ਕਰਦੇ ਹਨ। ਮੁਹਾਲੀ ਅਤੇ ਪੰਚਕੂਲਾ ਦੇ ਕਈ ਇਲਾਕੇ ਅਜਿਹੇ ਹਨ ਜਿੱਥੇ ਸਿਟੀ ਬੱਸ ਸੇਵਾ ਨਾਮਾਤਰ ਹੀ ਹੈ। ਅਜਿਹੇ ਖੇਤਰਾਂ ਵਿੱਚ ਇਹ ਟੈਕਸੀਆਂ ਸਭ ਤੋਂ ਵੱਧ ਵਰਤੀਆਂ ਜਾਂਦੀਆਂ ਹਨ।