ਨਵਜੋਤ ਸਿੱਧੂ ਨੇ ਮੁੱਖ ਮੰਤਰੀ ਮਾਨ ਵਿਰੁਧ ਕੱਢੀ ਆਪਣੀ ਭੜਾਸ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੁਰਾਣੀ ਪੈਨਸ਼ਨ ਸਕੀਮ ਦੇ ਬਹਾਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਇੱਕ ਵਾਰ ਫਿਰ ਜ਼ੁਬਾਨੀ ਹਮਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਨਾਲ ਜੁੜੀ ਇਕ ਪੋਸਟ ਪਾਈ ਹੈ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਹਿਮਾਚਲ ਸਰਕਾਰ ਨੇ ਪੁਰਾਣੀ […]
By : Editor (BS)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੁਰਾਣੀ ਪੈਨਸ਼ਨ ਸਕੀਮ ਦੇ ਬਹਾਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਇੱਕ ਵਾਰ ਫਿਰ ਜ਼ੁਬਾਨੀ ਹਮਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਨਾਲ ਜੁੜੀ ਇਕ ਪੋਸਟ ਪਾਈ ਹੈ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਹਿਮਾਚਲ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਦਾ ਵਾਅਦਾ ਕੀਤਾ ਅਤੇ ਨੋਟੀਫਾਈ ਕੀਤਾ ਪਰ ਪੰਜਾਬ ਸਰਕਾਰ ਇਹ ਨਾ ਕਰ ਸਕੀ।
ਇਸ ਦੀ ਨਕਲ ਕਰਦੇ ਹੋਏ 'ਆਪ' ਨੇ ਗੁਜਰਾਤ ਅਤੇ ਹਿਮਾਚਲ ਚੋਣਾਂ ਤੋਂ ਪਹਿਲਾਂ ਵੋਟਾਂ ਹਾਸਲ ਕਰਨ ਲਈ ਇਸ ਨੂੰ ਕੈਬਨਿਟ 'ਚ ਪਾਸ ਵੀ ਕੀਤਾ ਸੀ ਪਰ ਹੁਣ ਤੱਕ ਇਸ ਨੂੰ ਨੋਟੀਫਾਈ ਕਰਨ 'ਚ ਅਸਫਲ ਰਹੀ ਹੈ। ਖ਼ਾਲੀ ਖ਼ਜ਼ਾਨਾ ਅਤੇ ਮਾੜੇ ਪ੍ਰਬੰਧਾਂ ਨੇ ਹਫੜਾ-ਦਫੜੀ ਅਤੇ ਭੰਬਲਭੂਸਾ ਪੈਦਾ ਕਰ ਦਿੱਤਾ ਹੈ, ਜਿਸ ਦੀ ਅਗਵਾਈ ਭਗਵੰਤ ਮਾਨ ਹੁਣ ਤੱਕ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਵਜੋਂ ਕਰ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਭਗਦੜ ਮਚੀ ਨਹੀਂ ਸਗੋਂ ਫੈਲੀ ਹੈ।
ਅਸਲ ਵਿਚ ਸੀਐਮ ਭਗਵੰਤ ਮਾਨ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਸ਼ਬਦੀ ਜੰਗ ਚੱਲ ਰਹੀ ਹੈ। ਦੋ ਦਿਨ ਪਹਿਲਾਂ ਜਦੋਂ ਮੁੱਖ ਮੰਤਰੀ 457 ਨੌਜਵਾਨਾਂ ਨੂੰ ਨਿਯੁਕਤ ਕਰਨ ਲਈ ਚੰਡੀਗੜ੍ਹ ਆਏ ਸਨ ਤਾਂ ਉਨ੍ਹਾਂ ਕਿਹਾ ਸੀ ਕਿ ਸੁਖਬੀਰ ਬਾਦਲ, ਪ੍ਰਤਾਪ ਸਿੰਘ ਬਵਜਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਵਜੋਤ ਸਿੰਘ ਸਿੱਧੂ ਨੇ ਸਵੇਰੇ ਉੱਠਦੇ ਹੀ ਉਨ੍ਹਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਵਲੋਂ ਅਸਤੀਫ਼ੇ ਦੀ ਪੇਸ਼ਕਸ਼
ਸ਼ਿਮਲਾ, 28 ਫਰਵਰੀ, ਨਿਰਮਲ : ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਨੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।
ਦੱਸਦੇ ਚਲੀਏ ਕਿ ਮੰਤਰੀ ਅਤੇ ਵਿਧਾਇਕਾਂ ਦੀ ਨਰਾਜ਼ਗੀ ਦੇ ਵਿਚਾਲੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰ ਦਿੱਤੀ।
ਉਨ੍ਹਾਂ ਨੇ ਕਾਂਗਰਸ ਹਾਈ ਕਮਾਨ ਦੇ ਭੇਜੇ ਨਿਗਰਾਨ ਨੂੰ ਇਸ ਬਾਰੇ ਵਿਚ ਦੱਸ ਦਿੱਤਾ ਹੈ। ਕਾਂਗਰਸ ਸ਼ਾਮ ਤੱਕ ਨਵੇਂ ਨੇਤਾ ਦੀ ਚੋਣ ਕਰ ਸਕਦੀ ਹੈ। ਪਾਰਟੀ ਨੇ ਵਿਧਾਇਕਾਂ ਨਾਲ ਗੱਲਬਾਤ ਦੇ ਲਈ ਨਿਗਰਾਨ ਭੇਜੇ ਹਨ।
ਸੁਖਵਿੰਦਰ ਨੇ ਨਰਾਜ਼ ਮੰਤਰੀ ਵਿਕਰਮਦਿਤਿਆ ਦੇ ਅਸਤੀਫ਼ੇ ਦੇ ਕਰੀਬ ਘੰਟੇ ਬਾਅਦ ਇਹ ਕਦਮ ਚੁੱਕਿਆ। ਸਾਬਕਾ ਮੁੱਖ ਮੰਤਰੀ ਵੀਰਭੱਦਰ ਦੇ ਬੇਟੇ ਵਿਕਰਮਦਿਤਿਆ ਨੇ ਨਾਂ ਲਏ ਬਗੈਰ ਸੀਐਮ ਸੁਖਵਿੰਦਰ ਸੁੱਖੂ ’ਤੇ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ ਹੈ।
ਉਨ੍ਹਾਂ ਨੇ ਕਿਹਾ ਕਿ ਵਿਧਾਇਕਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਜਿਸ ਦਾ ਨਤੀਜਾ ਕੱਲ੍ਹ ਦਿਖਾਈ ਦਿੱਤਾ। ਹੁਣ ਗੇਂਦ ਹਾਈ ਕਮਾਨ ਦੇ ਪਾਲੇ ਵਿਚ ਹੈ। ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕ ਰਾਜਿੰਦਰ ਰਾਣਾ ਨੇ ਕਾਂਗਰਸ ਹਾਈ ਕਮਾਨ ਨੂੰ ਸੁਖਵਿੰਦਰ ਸੁੱਖੂ ਨੂੰ ਸੀਐਮ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।