ਨਵਜੋਤ ਸਿੱਧੂ ਦਾ ਫਿਰ ਸ਼ਾਇਰਾਨਾ ਅੰਦਾਜ਼ 'ਚ ਹਮਲਾ
ਚੰਡੀਗੜ੍ਹ : ਇੱਕ ਪਾਸੇ ਪੰਜਾਬ ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਲਈ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'x' 'ਤੇ ਪੋਸਟ ਪਾ ਕੇ ਆਪਣੇ ਵਿਰੋਧੀਆਂ 'ਤੇ ਕਾਵਿਕ ਹਮਲਾ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ 'ਮੈਂ ਅਕਸਰ ਆਪਣੇ ਖਿਲਾਫ ਕਹੀਆਂ […]
By : Editor (BS)
ਚੰਡੀਗੜ੍ਹ : ਇੱਕ ਪਾਸੇ ਪੰਜਾਬ ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਲਈ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'x' 'ਤੇ ਪੋਸਟ ਪਾ ਕੇ ਆਪਣੇ ਵਿਰੋਧੀਆਂ 'ਤੇ ਕਾਵਿਕ ਹਮਲਾ ਕੀਤਾ ਹੈ।
ਉਨ੍ਹਾਂ ਨੇ ਲਿਖਿਆ ਹੈ ਕਿ 'ਮੈਂ ਅਕਸਰ ਆਪਣੇ ਖਿਲਾਫ ਕਹੀਆਂ ਗੱਲਾਂ ਨੂੰ ਚੁੱਪਚਾਪ ਸੁਣਦਾ ਹਾਂ… ਜਵਾਬ ਦੇਣ ਦਾ ਹੱਕ ਮੈ ਵਕਤ ਨੂੰ ਦਿੱਤਾ ਹੈ…'। ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਇਸੇ ਤਰ੍ਹਾਂ ਆਪਣੇ ਵਿਚਾਰ ਪ੍ਰਗਟ ਕਰ ਚੁੱਕੇ ਹਨ।
ਦਰਅਸਲ, ਚਾਰ ਦਿਨ ਪਹਿਲਾਂ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਦੀ ਤਰਫ਼ੋਂ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ 11 ਫਰਵਰੀ ਨੂੰ ਸਮਰਾਲਾ ਵਿੱਚ ਹੋਣ ਵਾਲੀ ਕਨਵੈਨਸ਼ਨ ਸਬੰਧੀ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਦੀ ਮੀਟਿੰਗ ਕੀਤੀ ਸੀ। ਇਸ ਵਿੱਚ ਸਿੱਧੂ ਮੌਜੂਦ ਨਹੀਂ ਸਨ। ਉਥੇ ਹੀ ਉਸੇ ਦਿਨ ਦੇਰ ਸ਼ਾਮ ਸਿੱਧੂ ਨੇ ਖੁਦ ਸੋਸ਼ਲ ਮੀਡੀਆ 'ਤੇ ਇਕ ਫੋਟੋ ਸ਼ੇਅਰ ਕੀਤੀ ਸੀ।
ਇਸ ਵਿੱਚ ਸਿੱਧੂ ਸਮੇਤ ਪਾਰਟੀ ਦੇ ਤਿੰਨ ਸਾਬਕਾ ਮੁਖੀ ਮੌਜੂਦ ਸਨ। ਫੋਟੋ ਪੋਸਟ ਕਰਦੇ ਹੋਏ ਸਿੱਧੂ ਨੇ ਲਿਖਿਆ ਕਿ ਰਾਜਨੀਤੀ ਦੇ ਤਾਜ਼ਾ ਹਾਲਾਤ 'ਤੇ ਚਰਚਾ ਕਰਦੇ ਹੋਏ। ਇਸ ਫੋਟੋ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਵੀ ਹਰਕਤ 'ਚ ਆ ਗਈ ਹੈ। ਨੇ ਵੀ ਪੂਰੇ ਮਾਮਲੇ ਦੀ ਰਿਪੋਰਟ ਬਣਾ ਕੇ ਪਾਰਟੀ ਹਾਈਕਮਾਂਡ ਨੂੰ ਭੇਜ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਫ ਕਹਿ ਰਹੇ ਹਨ ਕਿ ਅਨੁਸ਼ਾਸਨ ਤੋੜਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਕੇਜਰੀਵਾਲ ਨੂੰ ਦੋ ਵਾਰ ਅਦਾਲਤ ‘ਚ ਜਾਣਾ ਪਏਗਾ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਂ ‘ਤੇ ਬੁੱਧਵਾਰ ਨੂੰ ਅਦਾਲਤ ਤੋਂ ਦੋ ਸੰਮਨ ਜਾਰੀ ਕੀਤੇ ਗਏ ਹਨ। ਇਸ ਮਹੀਨੇ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਹੋ ਕੇ ਦੋ ਵੱਖ-ਵੱਖ ਮਾਮਲਿਆਂ ‘ਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਕੇਜਰੀਵਾਲ ਨੂੰ 17 ਫਰਵਰੀ ਅਤੇ 29 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਸੰਮਨ ਨੂੰ ਨਜ਼ਰਅੰਦਾਜ਼ ਕਰਨ ਦੀ ਸ਼ਿਕਾਇਤ ਦੀ ਸੁਣਵਾਈ ਕਰਦਿਆਂ ਦਿੱਤਾ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ 3 ਫਰਵਰੀ ਨੂੰ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਦੇ ਸਾਹਮਣੇ ਸ਼ਿਕਾਇਤ ਦਰਜ ਕਰਵਾਈ ਸੀ। ਏਜੰਸੀ ਨੇ ਕੇਜਰੀਵਾਲ ਨੂੰ ਜਾਰੀ ਸੰਮਨ ਦੀ ਪਾਲਣਾ ਨਾ ਕਰਨ ਅਤੇ ਜਾਂਚ ਵਿੱਚ ਸ਼ਾਮਲ ਨਾ ਹੋਣ ਲਈ ਪੀਐਮਐਲਏ ਦੀ ਧਾਰਾ 50 (ਸੰਮਨ ਜਾਰੀ ਕਰਨ ਦੀ ਸ਼ਕਤੀ) ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਨੇ ਆਪਣੇ ਹੁਕਮ ਵਿੱਚ ਮੰਨਿਆ ਕਿ ਪਹਿਲੀ ਨਜ਼ਰੇ ਆਈਪੀਸੀ ਦੀ ਧਾਰਾ 174 ਤਹਿਤ ਅਪਰਾਧ ਕੀਤਾ ਗਿਆ ਹੈ। ਅਦਾਲਤ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ ਸੰਮਨ ਭੇਜੇ ਹਨ। ਈਡੀ ਇਸ ਮਾਮਲੇ ‘ਚ ‘ਆਪ’ ਦੇ ਤਿੰਨ ਨੇਤਾਵਾਂ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੇ ਸਿੰਘ ਅਤੇ ਵਿਜੇ ਨਾਇਰ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।