Begin typing your search above and press return to search.

ਆਈਪੀਐਲ ਵਿਚ ਕੁਮੈਂਟਰੀ ਕਰਨਗੇ ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 19 ਮਾਰਚ, ਨਿਰਮਲ : ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਹੁਣ ਸਿਆਸਤ ਦੇ ਨਾਲ ਨਾਲ ਆਈਪੀਐਲ ਵਿਚ ਕੁਮੈਂਟਰੀ ਕਰਦੇ ਵੀ ਨਜ਼ਰ ਆਉਣਗੇ। ਸਟਾਰ ਸਪੋਰਟਸ ਵਲੋਂ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਗਈ। ਇਸ ਵਿਚ ਲਿਖਿਆ ਹੈ ਕਿ ‘ਸਰਦਾਰ ਆਫ ਕਮੈਂਟਰੀ ਬਾਕਸ ਇਜ਼ ਬੈਕ।’ ਸਿੱਧੂ ਨੇ ਵੀ ਇਸ ਟਵੀਟ […]

ਆਈਪੀਐਲ ਵਿਚ ਕੁਮੈਂਟਰੀ ਕਰਨਗੇ ਨਵਜੋਤ ਸਿੰਘ ਸਿੱਧੂ
X

Editor EditorBy : Editor Editor

  |  19 March 2024 4:37 AM IST

  • whatsapp
  • Telegram


ਚੰਡੀਗੜ੍ਹ, 19 ਮਾਰਚ, ਨਿਰਮਲ : ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਹੁਣ ਸਿਆਸਤ ਦੇ ਨਾਲ ਨਾਲ ਆਈਪੀਐਲ ਵਿਚ ਕੁਮੈਂਟਰੀ ਕਰਦੇ ਵੀ ਨਜ਼ਰ ਆਉਣਗੇ। ਸਟਾਰ ਸਪੋਰਟਸ ਵਲੋਂ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਗਈ। ਇਸ ਵਿਚ ਲਿਖਿਆ ਹੈ ਕਿ ‘ਸਰਦਾਰ ਆਫ ਕਮੈਂਟਰੀ ਬਾਕਸ ਇਜ਼ ਬੈਕ।’ ਸਿੱਧੂ ਨੇ ਵੀ ਇਸ ਟਵੀਟ ਨੂੰ ਸ਼ੇਅਰ ਕੀਤਾ ਹੈ।

ਦੱਸਦੇ ਚਲੀਏ ਕਿ ਨਵਜੋਤ ਸਿੰਘ ਸਿੱਧੂ ਬੀਤੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਬੀਐਸ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਪੁੱਜੇ ਸੀ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨੂੰ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਸੀ ਕਿ ਉਹ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਉਹ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਖੜ੍ਹੇ ਰਹਿਣਗੇ। ਹਾਲਾਂਕਿ ਉਨ੍ਹਾਂ ਨੇ ਇਹ ਗੱਲ ਜ਼ਰੂਰ ਕਹੀ ਸੀ ਕਿ ਕ੍ਰਿਕਟ ਦੀ ਕੁਮੈਂਟਰੀ ਛੱਡਣ ਕਾਰਨ ਉਨ੍ਹਾਂ ਫਾਇਨੈਂਸ਼ਿਅਲ ਨੁਕਸਾਨ ਹੋ ਰਿਹਾ। ਫਿਰ ਵੀ ਉਨ੍ਹਾਂ ਨੇ ਕਿਹਾ ਸੀ ਕਿ ਮੁਸ਼ਕਿਲ ਸਮੇਂ ਵਿਚ ਕਿਰਦਾਰ ਦੀ ਪਛਾਣ ਹੁੰਦੀ ਹੈ।

ਸਿੱਧੂ ਨੇ ਆਖਰੀ ਵਾਰ ਆਈਪੀਐਲ 2018 ਵਿਚ ਕਮੈਂਟਰੀ ਕੀਤੀ ਸੀ। ਪੰਜਾਬ ਸਰਕਾਰ ਦੇ ਮੰਤਰੀ ਬਣਨ ਤੋਂ ਬਾਅਦ ਉਹ ਪੈਨਲ ਤੋਂ ਬਾਹਰ ਹੋ ਗਏ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਪਣੇ ਸਾਰੇ ਟੀਵੀ ਸ਼ੋਅ ਛੱਡ ਦਿੱਤੇ ਸੀ।

ਇਹ ਖ਼ਬਰ ਵੀ ਪੜ੍ਹੋ

ਹਰਿਆਣਾ ਦੇ ਨਵੇਂ ਸੀਐਮ ਨੇ ਨਾਢਾ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਨਾਇਬ ਸੈਣੀ ਪੰਚਕੂਲਾ ਦੇ ਨਾਢਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਵਿੱਚ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਖਰਚੇ ਅਤੇ ਬਿਨ੍ਹਾਂ ਕਿਸੇ ਪਰਚੀ ਦੇ ਨੌਕਰੀਆਂ ਦਿੱਤੀਆਂ ਹਨ। ਸਾਡੀ ਸਰਕਾਰ ਨੇ ਚਿਰਾਯੂ ਯੋਜਨਾ ਨੂੰ ਜੋੜ ਕੇ ਹਰ ਸਕੀਮ ਦਾ ਲਾਭ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਰਨਾਲ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ ਅਤੇ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦਾ ਆਗਾਜ਼ ਹੋਵੇਗਾ।

ਸੀਐਮ ਸੈਣੀ ਨੇ ਕਿਹਾ ਕਿ ਭਾਜਪਾ ਹਰਿਆਣਾ ਦੀਆਂ 10 ਦੀ 10 ਲੋਕ ਸਭਾ ਸੀਟਾਂ ਜਿੱਤੇਗੀ। ਅਸੀਂ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵਾਂਗੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਇੱਥੋਂ ਕਰਨਾਲ ਜਾਵਾਂਗਾ। ਅੰਬਾਲਾ ਛਾਉਣੀ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਾਂਗਾ। ਸਾਬਕਾ ਗ੍ਰਹਿ ਮੰਤਰੀ ਦੀ ਨਾਰਾਜ਼ਗੀ ਬਾਰੇ ਸੀਐਮ ਨੇ ਕਿਹਾ ਕਿ ਅਨਿਲ ਵਿੱਜ ਸਾਡੇ ਨੇਤਾ ਹਨ, ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ। ਮੈਨੂੰ ਪਹਿਲਾਂ ਵੀ ਉਨ੍ਹਾਂ ਤੋਂ ਲਗਾਤਾਰ ਮਾਰਗਦਰਸ਼ਨ ਮਿਲਦਾ ਰਿਹਾ ਹੈ, ਮੈਂ ਭਵਿੱਖ ਵਿੱਚ ਵੀ ਅਨਿਲ ਵਿੱਜ ਤੋਂ ਅਸ਼ੀਰਵਾਦ ਲੈਂਦਾ ਰਹਾਂਗਾ। ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਹੀ ਅੰਬਾਲਾ ਵਿੱਚ ਚੋਣ ਪ੍ਰਚਾਰ ਨੂੰ ਅੱਗੇ ਵਧਾਉਣ ਦਾ ਕੰਮ ਕਰਾਂਗੇ।

ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਤੋਂ ਨਾਰਾਜ਼ ਦੱਸੇ ਜਾਂਦੇ ਹਨ। ਸਾਬਕਾ ਸੀਐਮ ਮਨੋਹਰ ਲਾਲ ਖੱਟਰ ਨੂੰ ਹਟਾਏ ਜਾਣ ਤੋਂ ਬਾਅਦ ਅਨਿਲ ਵਿੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਾਇਬ ਸੈਣੀ ਦੇ ਨਾਂ ’ਤੇ ਗੁੱਸੇ ਵਿੱਚ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ ਸਨ। ਇਸ ਦੇ ਨਾਲ ਹੀ ਉਹ ਅਗਲੇ ਦਿਨ ਰਾਜ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਲ ਨਹੀਂ ਹੋਏ।

ਹਾਲਾਂਕਿ ਇਸ ਤੋਂ ਬਾਅਦ ਜਦੋਂ ਕੇਂਦਰੀ ਲੀਡਰਸ਼ਿਪ ਵੱਲੋਂ ਅਨਿਲ ਵਿੱਜ ਨੂੰ ਬੁਲਾਇਆ ਗਿਆ ਤਾਂ ਉਹ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਧਾਨ ਸਭਾ ਸੈਸ਼ਨ ’ਚ ਭਰੋਸੇ ਦੇ ਵੋਟ ’ਚ ਹਿੱਸਾ ਲੈਣ ਪਹੁੰਚੇ ਸਨ, ਉਦੋਂ ਤੋਂ ਹੀ ਅਨਿਲ ਵਿੱਜ ਅੰਬਾਲਾ ’ਚ ਹੀ ਰਹਿ ਰਹੇ ਹਨ।

Next Story
ਤਾਜ਼ਾ ਖਬਰਾਂ
Share it