ਨਵਜੋਤ ਸਿੰਘ ਸਿੱਧੂ ਨੇ ਅੱਜ ਰਾਜਪਾਲ ਨਾਲ ਕਰਨਗੇ ਮੁਲਾਕਾਤ

ਨਵਜੋਤ ਸਿੰਘ ਸਿੱਧੂ ਨੇ ਅੱਜ ਰਾਜਪਾਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਕਾਂਗਰਸ ਤੋਂ ਵੱਖ ਹੋਏ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿੱਚ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕਾਂਗਰਸ ਦੇ ਤਿੰਨ ਸਾਬਕਾ ਪ੍ਰਧਾਨ ਉਨ੍ਹਾਂ ਦੇ ਨਾਲ ਰਹਿਣਗੇ। ਇਨ੍ਹਾਂ ਵਿੱਚ ਸ਼ਮਸ਼ੇਰ ਸਿੰਘ ਦੂਲੋਂ, ਮਹਿੰਦਰ ਸਿੰਘ ਕੇਪੀ ਅਤੇ ਲਾਲ ਸਿੰਘ ਸ਼ਾਮਲ ਹਨ। ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਹ ਕਿਸ ਮੁੱਦੇ ‘ਤੇ ਮੁਲਾਕਾਤ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਧਰਮਸੋਤ ‘ਤੇ ED ਦੀ ਕਾਰਵਾਈ, ਜਾਇਦਾਦ ਜ਼ਬਤ

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਮੀਡੀਆ ਨਾਲ ਗੱਲਬਾਤ ਕਰਨਗੇ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਦਿੱਤੀ ਹੈ। ਇਹ ਮੀਟਿੰਗ ਸਵੇਰੇ ਕਰੀਬ ਸਾਢੇ 10 ਵਜੇ ਹੋਵੇਗੀ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਕਿਸਾਨ ਅੰਦੋਲਨ, ਵਿਧਾਨ ਸਭਾ ਦਾ ਬਜਟ ਸੈਸ਼ਨ ਅਤੇ ਵਿਧਾਇਕ ਕੋਟਲੀ ਵਿਵਾਦ ਸਮੇਤ ਭਖਦੇ ਮੁੱਦੇ ਉਠਾਏ ਜਾਣਗੇ।

Related post

ਨਵਜੋਤ ਸਿੱਧੂ ਨੇ ਫਿਰ ਉਠਾਇਆ ਨਾਜਾਇਜ਼ ਮਾਈਨਿੰਗ ਦਾ ਮੁੱਦਾ

ਨਵਜੋਤ ਸਿੱਧੂ ਨੇ ਫਿਰ ਉਠਾਇਆ ਨਾਜਾਇਜ਼ ਮਾਈਨਿੰਗ ਦਾ ਮੁੱਦਾ

ਚੰਡੀਗੜ੍ਹ : ਲੋਕ ਸਭਾ ਚੋਣਾਂ ਦਾ ਬਿਗਲ ਵੱਜਦੇ ਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਗਰਮ ਹੋ ਗਿਆ ਹੈ। ਇਹ…
ਨਵਜੋਤ ਸਿੰਘ ਸਿੱਧੂ ਨਹੀਂ ਲੜਨਗੇ ਲੋਕ ਸਭਾ ਚੋਣ

ਨਵਜੋਤ ਸਿੰਘ ਸਿੱਧੂ ਨਹੀਂ ਲੜਨਗੇ ਲੋਕ ਸਭਾ ਚੋਣ

ਕਿਹਾ, ਮੈਂ ਸੰਸਦ ‘ਚ ਨਹੀਂ ਜਾਣਾ ਚਾਹੁੰਦਾਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ…
CM ਨੇ ਨਿੱਜੀ ਫਾਇਦੇ ਲਈ ਕਿਸਾਨਾਂ ਦੇ ਹਿੱਤਾਂ ਨੂੰ ਵੇਚਣ ਦਾ ਸੌਦਾ ਕੀਤਾ : ਨਵਜੋਤ ਸਿੱਧੂ

CM ਨੇ ਨਿੱਜੀ ਫਾਇਦੇ ਲਈ ਕਿਸਾਨਾਂ ਦੇ ਹਿੱਤਾਂ ਨੂੰ…

ਚੰਡੀਗੜ੍ਹ : ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਲੜ ਰਹੇ…