Begin typing your search above and press return to search.
ਪੰਜਾਬ ਦੇ ਸਾਰੇ ਹਸਪਤਾਲਾਂ ਵਿਚ ਮਾਸਕ ਪਹਿਨਣਾ ਜ਼ਰੂਰੀ ਹੋਇਆ
ਚੰਡੀਗੜ੍ਹ, 23 ਦਸੰਬਰ, ਨਿਰਮਲ : ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ ਸਮੇਤ ਮੈਡੀਕਲ ਸਟਾਫ਼ ਅਤੇ ਉਥੇ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਸਿਹਤ ਵਿਭਾਗ ਨੇ ਇਸ ਸਬੰਧ ਵਿੱਚ ਇੱਕ ਐਡਵਾਈਜ਼ਰੀ ਜਾਰੀ ਕਰਕੇ ਆਮ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ […]
By : Editor Editor
ਚੰਡੀਗੜ੍ਹ, 23 ਦਸੰਬਰ, ਨਿਰਮਲ : ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ ਸਮੇਤ ਮੈਡੀਕਲ ਸਟਾਫ਼ ਅਤੇ ਉਥੇ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਸਿਹਤ ਵਿਭਾਗ ਨੇ ਇਸ ਸਬੰਧ ਵਿੱਚ ਇੱਕ ਐਡਵਾਈਜ਼ਰੀ ਜਾਰੀ ਕਰਕੇ ਆਮ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਜੇਐਨ-1 ਦੇ ਫੈਲਣ ਬਾਰੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀ ਗਈ ਸਲਾਹ ਦੇ ਆਧਾਰ ’ਤੇ ਸਿਹਤ ਵਿਭਾਗ ਨੇ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਭੇਜੇ ਇੱਕ ਪੱਤਰ ਵਿੱਚ ਸਖ਼ਤੀ ਨਾਲ ਕੋਵਿਡ ਢੁਕਵੇਂ ਵਿਵਹਾਰ ਨੂੰ ਲਾਗੂ ਕਰਨ ਲਈ ਕਿਹਾ। ਵਿਭਾਗ ਨੇ ਆਮ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਭੀੜ-ਭੜੱਕੇ ਵਾਲੀਆਂ ਅਤੇ ਸੰਘਣੀ ਥਾਵਾਂ ’ਤੇ ਮਾਸਕ ਪਹਿਨਣ, ਛਿੱਕ ਅਤੇ ਖੰਘਣ ਵੇਲੇ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖਣ, ਟਿਸ਼ੂ ਦੀ ਵਰਤੋਂ ਤੋਂ ਤੁਰੰਤ ਬਾਅਦ ਬੰਦ ਡਸਟਬਿਨ ਵਿੱਚ ਸੁੱਟੋ। । ਵਾਰ-ਵਾਰ ਹੱਥ ਧੋਣਾ, ਸਾਬਣ ਅਤੇ ਪਾਣੀ ਨਾਲ ਹੱਥ ਧੋਵੋ।
Next Story