ਨੇਤਨਯਾਹੂ ਨੇ ਜੋਅ ਬਾਈਡਨ ਨਾਲ ਤੀਜੀ ਵਾਰ ਫੋਨ ’ਤੇ ਗੱਲਬਾਤ ਕੀਤੀ
ਯੇਰੂਸ਼ਲਮ, 11 ਅਕਤੂਬਰ, ਹ.ਬ. : ਇਜ਼ਰਾਈਲ ਤੇ ਹਮਾਸ ਵਿਚਕਾਰ ਹਾਲੇ ਵੀ ਜੰਗ ਜਾਰੀ ਹੈ। ਇਸ ਜੰਗ ਵਿਚਾਲੇ ਇਜ਼ਰਾਈਲ ਦੇ ਰਾਸ਼ਟਰਪਤੀ ਬੈਂਜਾਮਿਨ ਨੇਤਨਯਾਹੂ ਨੇ ਮੰਗਲਵਾਰ ਨੂੰ ਤੀਜੀ ਵਾਰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨਾਲ ਫੋਨ ’ਤੇ ਗੱਲ ਕੀਤੀ। ਨੇਤਨਯਾਹੂ ਨੇ ਸੋਸ਼ਲ ਮੀਡੀਆ ’ਤੇ ਇਸ ਗੱਲਬਾਤ ਦੀ ਜਾਣਕਾਰੀ ਦਿੱਤੀ। ਅਮਰੀਕੀ ਹਥਿਆਰਾਂ ਨਾਲ ਭਰਿਆ ਪਹਿਲਾ ਜਹਾਜ਼ ਮੰਗਲਵਾਰ ਸ਼ਾਮ ਨੂੰ […]
By : Hamdard Tv Admin
ਯੇਰੂਸ਼ਲਮ, 11 ਅਕਤੂਬਰ, ਹ.ਬ. : ਇਜ਼ਰਾਈਲ ਤੇ ਹਮਾਸ ਵਿਚਕਾਰ ਹਾਲੇ ਵੀ ਜੰਗ ਜਾਰੀ ਹੈ। ਇਸ ਜੰਗ ਵਿਚਾਲੇ ਇਜ਼ਰਾਈਲ ਦੇ ਰਾਸ਼ਟਰਪਤੀ ਬੈਂਜਾਮਿਨ ਨੇਤਨਯਾਹੂ ਨੇ ਮੰਗਲਵਾਰ ਨੂੰ ਤੀਜੀ ਵਾਰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨਾਲ ਫੋਨ ’ਤੇ ਗੱਲ ਕੀਤੀ। ਨੇਤਨਯਾਹੂ ਨੇ ਸੋਸ਼ਲ ਮੀਡੀਆ ’ਤੇ ਇਸ ਗੱਲਬਾਤ ਦੀ ਜਾਣਕਾਰੀ ਦਿੱਤੀ।
ਅਮਰੀਕੀ ਹਥਿਆਰਾਂ ਨਾਲ ਭਰਿਆ ਪਹਿਲਾ ਜਹਾਜ਼ ਮੰਗਲਵਾਰ ਸ਼ਾਮ ਨੂੰ ਦੱਖਣੀ ਇਜ਼ਰਾਈਲ ਵਿੱਚ ਉਤਰਿਆ। ਇਜ਼ਰਾਈਲ ਡਿਫੈਂਸ ਫੋਰਸਿਜ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਲਿਖਿਆ, ‘ਅਮਰੀਕੀ ਹਥਿਆਰਾਂ ਨਾਲ ਭਰਿਆ ਪਹਿਲਾ ਜਹਾਜ਼ ਸ਼ਾਮ ਨੂੰ ਦੱਖਣੀ ਇਜ਼ਰਾਈਲ ਦੇ ਨੇਵਾਤਿਮ ਏਅਰਬੇਸ ’ਤੇ ਪਹੁੰਚਿਆ।’ ਹਾਲਾਂਕਿ, ਹਥਿਆਰਾਂ ਜਾਂ ਫੌਜੀ ਸਾਜ਼ੋ-ਸਾਮਾਨ ਦੀਆਂ ਕਿਸਮਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਜਿਵੇਂ ਹੀ ਇਜ਼ਰਾਈਲ ਨੇ ਹਮਾਸ ਦੇ ਖਿਲਾਫ ਜੰਗ ਸ਼ੁਰੂ ਕੀਤੀ ਹੈ, ਅਮਰੀਕਾ ਨੇ ਹਥਿਆਰਾਂ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ।
ਇਜ਼ਰਾਈਲ ਦੇ ਰਾਸ਼ਟਰਪਤੀ ਬੈਂਜਾਮਿਨ ਨੇਤਨਯਾਹੂ ਨੇ ਮੰਗਲਵਾਰ ਨੂੰ ਤੀਜੀ ਵਾਰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨਾਲ ਫੋਨ ’ਤੇ ਗੱਲ ਕੀਤੀ। ਇਸ ਗੱਲਬਾਤ ਤੋਂ ਬਾਅਦ ਨੇਤਨਯਾਹੂ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਦੇ ਹੋਏ ਕਿਹਾ, ਮੈਂ ਬਾਈਡਨ ਨੂੰ ਦੱਸਿਆ ਕਿ ਹਮਾਸ ਆਈਐਸਆਈਐਸ ਤੋਂ ਵੀ ਭੈੜਾ ਹੈ ਅਤੇ ਉਨ੍ਹਾਂ ਨਾਲ ਉਸੇ ਤਰ੍ਹਾਂ ਸਲੂਕ ਕੀਤਾ ਜਾਣਾ ਚਾਹੀਦਾ।
ਇਸ ਦੌਰਾਨ ਜੋਅ ਬਾਈਡਨ ਨੇ ਕਿਹਾ ਕਿ ਅਮਰੀਕਾ ਇਜ਼ਰਾਈਲ ਦੇ ਨਾਲ ਖੜ੍ਹਾ ਹੈ ਅਤੇ ਇਜ਼ਰਾਈਲ ਦਾ ਪੂਰਾ ਸਮਰਥਨ ਕਰਦਾ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਇਸ ’ਤੇ ਬਾਈਡਨ ਦਾ ਧੰਨਵਾਦ ਕੀਤਾ। ਨੇਤਨਯਾਹੂ ਨੇ ਕਿਹਾ ਕਿ ਗੱਲਬਾਤ ਤੋਂ ਬਾਅਦ ਹਮਾਸ ਦੀ ਬੇਰਹਿਮੀ ਹੋਰ ਵੀ ਵਧ ਗਈ ਹੈ। ਉਨ੍ਹਾਂ ਨੇ ਦਰਜਨਾਂ ਬੱਚਿਆਂ ਨੂੰ ਅਗਵਾ ਕਰਕੇ ਸਾੜ ਦਿੱਤਾ। ਸਿਪਾਹੀਆਂ ਦੇ ਸਿਰ ਵੱਢ ਦਿੱਤੇ ਗਏ। ਇਜ਼ਰਾਈਲ ਦੇ ਪੂਰੇ ਇਤਿਹਾਸ ਵਿੱਚ ਅਸੀਂ ਪਹਿਲਾਂ ਕਦੇ ਵੀ ਅਜਿਹੀ ਬਰਬਰਤਾ ਨਹੀਂ ਦੇਖੀ ਸੀ।
ਆਈਡੀਐਫ ਨੇ ਕਿਹਾ ਕਿ ਹਮਾਸ ਦੇ ਖਿਲਾਫ ਹਮਲੇ ਨੂੰ ਚਾਰ ਦਿਨ ਹੋ ਗਏ ਹਨ। ਪੀਐਮ ਨੇਤਨਯਾਹੂ ਨੇ ਹਮਾਸ ਨੂੰ ਧਮਕੀ ਦਿੰਦੇ ਹੋਏ ਕਿਹਾ, ‘ਇਜ਼ਰਾਈਲ ਨੇ ਇਹ ਯੁੱਧ ਸ਼ੁਰੂ ਨਹੀਂ ਕੀਤਾ ਪਰ ਇਜ਼ਰਾਈਲ ਇਸ ਨੂੰ ਖਤਮ ਕਰੇਗਾ।’ ਹਮਾਸ ਨੇ 7 ਅਕਤੂਬਰ ਨੂੰ ਇਜ਼ਰਾਈਲ ’ਤੇ ਹਮਲਾ ਕੀਤਾ ਸੀ, ਜਿਸ ’ਚ ਹੁਣ ਤੱਕ 1200 ਇਜ਼ਰਾਇਲੀ ਮਾਰੇ ਜਾ ਚੁੱਕੇ ਹਨ। 2800 ਤੋਂ ਵੱਧ ਜ਼ਖਮੀ ਹਨ।