Begin typing your search above and press return to search.

ਠੰਡ ਨੂੰ ਲੈ ਕੇ ਨਵਾਂ ਅਲਰਟ ਜਾਰੀ, ਨਹੀਂ ਮਿਲੇਗੀ ਰਾਹਤ!

ਚੰਡੀਗੜ੍ਹ ,12 ਜਨਵਰੀ,ਮਮਤਾ : ਲੋਹੜੀ ਮਗਰੋਂ ਅਕਸਰ ਲੋਕਾਂ ਵਿਚ ਧਾਰਨਾ ਬਣੀ ਹੋਈ ਐ ਕਿ ਠੰਡ ਹੁਣ ਖ਼ਤਮ ਹੋ ਜਾਵੇਗੀ ਜਾਂ ਘੱਟ ਹੋ ਜਾਵੇਗੀ, ਪਰ ਇਸ ਵਾਰ ਇਹ ਧਾਰਨਾ ਝੂਠ ਸਾਬਤ ਹੁੰਦੀ ਦਿਖਾਈ ਦੇ ਰਹੀ ਐ ਕਿਉਂਕਿ ਮੌਸਮ ਵਿਭਾਗ ਵੱਲੋਂ ਜੋ ਅਲਰਟ ਜਾਰੀ ਕੀਤਾ ਗਿਆ ਏ, ਉਹ ਲੋਕਾਂ ਦੀਆਂ ਪਰੇਸ਼ਾਨੀਆਂ ਹੋਰ ਵਧਾਉਣ ਵਾਲਾ ਏ। ਲੋਹੜੀ ਪਿੱਛੋਂ […]

New alert issued regarding the cold
X

Editor EditorBy : Editor Editor

  |  12 Jan 2024 9:41 AM IST

  • whatsapp
  • Telegram

ਚੰਡੀਗੜ੍ਹ ,12 ਜਨਵਰੀ,ਮਮਤਾ : ਲੋਹੜੀ ਮਗਰੋਂ ਅਕਸਰ ਲੋਕਾਂ ਵਿਚ ਧਾਰਨਾ ਬਣੀ ਹੋਈ ਐ ਕਿ ਠੰਡ ਹੁਣ ਖ਼ਤਮ ਹੋ ਜਾਵੇਗੀ ਜਾਂ ਘੱਟ ਹੋ ਜਾਵੇਗੀ, ਪਰ ਇਸ ਵਾਰ ਇਹ ਧਾਰਨਾ ਝੂਠ ਸਾਬਤ ਹੁੰਦੀ ਦਿਖਾਈ ਦੇ ਰਹੀ ਐ ਕਿਉਂਕਿ ਮੌਸਮ ਵਿਭਾਗ ਵੱਲੋਂ ਜੋ ਅਲਰਟ ਜਾਰੀ ਕੀਤਾ ਗਿਆ ਏ, ਉਹ ਲੋਕਾਂ ਦੀਆਂ ਪਰੇਸ਼ਾਨੀਆਂ ਹੋਰ ਵਧਾਉਣ ਵਾਲਾ ਏ। ਲੋਹੜੀ ਪਿੱਛੋਂ ਠੰਡ ਤੋਂ ਰਾਹਤ ਮਿਲਣ ਦੀ ਆਸ ਲਗਾਈ ਬੈਠੇ ਲੋਕਾਂ ਲਈ ਇੱਕ ਮਾੜੀ ਖਬਰ ਹੈ ਦਰਅਸਲ ਅਜੇ ਤੁਹਾਨੂੰ ਠੰਢ ਦੇ ਚੱਲਦਿਆਂ ਇਸੇ ਤਰ੍ਹਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਮੌਸਮ ਵਿਭਾਗ ਮੁਤਾਬਿਕ ਹਾਲੇ 15 ਜਨਵਰੀ ਤੱਕ ਠੰਡ ਤੇ ਧੁੰਦ ਇਸੇ ਤਰ੍ਹਾਂ ਰਹੇਗੀ। ਪੰਜਾਬ ਤੇ ਹਰਿਆਣਾ ਵਿੱਚ ਧੁੰਦ ਤੇ ਠੰਢ ਦਾ ਕਹਿਰ ਜਾਰੀ ਹੈ। ਦੋਵਾਂ ਸੂਬਿਆਂ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਨਾਲ ਦਿਨ ਦੀ ਸ਼ੁਰੂਆਤ ਹੋਈ।
ਪੰਜਾਬ ਤੇ ਹਰਿਆਣਾ ਵਿੱਚ ਧੁੰਦ ਤੇ ਠੰਢ ਦਾ ਕਹਿਰ ਜਾਰੀ ਹੈ। ਦੋਵਾਂ ਸੂਬਿਆਂ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਨਾਲ ਦਿਨ ਦੀ ਸ਼ੁਰੂਆਤ ਹੋਈ। ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਹਾਲਾਤ 15 ਜਨਵਰੀ ਤੱਕ ਰਹਿਣਗੇ।
ਪੰਜਾਬ ਦੇ ਸ਼ਹਿਰਾਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਤੋਂ ਸੰਘਣੀ ਧੁੰਦ ਪੈਣ ਦੀ ਰਿਪੋਰਟ ਮਿਲੀ ਹੈ। ਅੱਜ ਸਵੇਰੇ 5.30 ਵਜੇ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਮਹਿਜ਼ 25 ਮੀਟਰ ਸੀ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੰਡੀਗੜ੍ਹ ’ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਸਵੇਰੇ ਚੰਡੀਗੜ੍ਹ ’ਚ ਵਿਜ਼ੀਬਿਲਟੀ 50 ਮੀਟਰ ਸੀ। ਅੱਜ ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਸ਼ਾਮ ਨੂੰ ਹਲਕੀ ਧੁੰਦ ਛਾਈ ਰਹੇਗੀ। ਠੰਢੀਆਂ ਹਵਾਵਾਂ ਕਾਰਨ ਤਾਪਮਾਨ ’ਤੇ ਜ਼ਿਆਦਾ ਅਸਰ ਨਹੀਂ ਪਵੇਗਾ।
ਦੂਜੇ ਪਾਸੇ ਹਿਮਾਚਲ ਦੇ ਹਮੀਰਪੁਰ, ਊਨਾ, ਬਿਲਾਸਪੁਰ, ਮੰਡੀ ਤੇ ਕਾਂਗੜਾ ਵਿੱਚ ਧੁੰਦ ਛਾਈ ਹੋਈ ਹੈ। ਫਿਲਹਾਲ ਸ਼ਿਮਲਾ ਤੇ ਹੋਰ ਪਹਾੜੀ ਇਲਾਕਿਆਂ ’ਚ ਮੌਸਮ ਸਾਫ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ ਤੇ ਕਰਨਾਲ ’ਚ ਠੰਢ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸ਼ੁੱਕਰਵਾਰ ਸਵੇਰੇ ਰੇਵਾੜੀ, ਭਿਵਾਨੀ, ਹਿਸਾਰ ਤੇ ਅੰਬਾਲਾ ਵਿੱਚ ਸੰਘਣੀ ਧੁੰਦ ਦੇਖੀ ਗਈ।
ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਸ਼ਹਿਰ ਦੇ ਤਾਪਮਾਨ ’ਚ ਮਾਮੂਲੀ ਵਾਧਾ ਹੋਵੇਗਾ। ਤਾਪਮਾਨ 7 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ। ਤਾਪਮਾਨ 5 ਤੋਂ 15 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਜਲੰਧਰ ਸ਼ਹਿਰ ਦੇ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੇਗੀ। ਅੱਜ ਦਾ ਤਾਪਮਾਨ 5 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਦੇ ਦਿਨ ਦੇ ਤਾਪਮਾਨ ’ਚ ਮਾਮੂਲੀ ਵਾਧਾ ਹੋਵੇਗਾ। ਅੱਜ ਦਾ ਤਾਪਮਾਨ 6 ਤੋਂ 16 ਡਿਗਰੀ ਦੇ ਵਿਚਕਾਰ ਰਹੇਗਾ।
ਸ਼ਿਮਲਾ ਦੇ ਤਾਪਮਾਨ ’ਚ ਮਾਮੂਲੀ ਵਾਧਾ ਹੋਵੇਗਾ। ਤਾਪਮਾਨ 5 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਰਹੇਗਾ।
Next Story
ਤਾਜ਼ਾ ਖਬਰਾਂ
Share it