ਜਾਣੋ ਕੌਣ ਨੇ ਨਵੇਂ ਚੋਣ ਕਮਿਸ਼ਨ ਡਾ. ਸੁਖਬੀਰ ਸਿੰਘ ਸੰਧੂ
ਨਵੀਂ ਦਿੱਲੀ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਡਾ. ਸੁਖਬੀਰ ਸਿੰਘ ਸੰਧੂ ਨੂੰ ਭਾਰਤ ਦਾ ਚੋਣ ਕਮਿਸ਼ਨ ਨਿਯੁਕਤ ਕੀਤਾ ਗਿਆ ਏ। ਸੇਵਾਮੁਕਤ ਆਈਏਐਸ ਡਾ. ਸੁਖਬੀਰ ਸਿੰਘ ਸੰਧੂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਪੜ੍ਹਾਈ ਕਰ ਚੁੱਕੇ ਨੇ। ਡਾ. ਸੰਧੂ ਕੁੱਝ ਸਮਾਂ ਪਹਿਲਾਂ ਹੀ ਉਤਰਾਖੰਡ ਦੇ […]

ਨਵੀਂ ਦਿੱਲੀ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਡਾ. ਸੁਖਬੀਰ ਸਿੰਘ ਸੰਧੂ ਨੂੰ ਭਾਰਤ ਦਾ ਚੋਣ ਕਮਿਸ਼ਨ ਨਿਯੁਕਤ ਕੀਤਾ ਗਿਆ ਏ। ਸੇਵਾਮੁਕਤ ਆਈਏਐਸ ਡਾ. ਸੁਖਬੀਰ ਸਿੰਘ ਸੰਧੂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਪੜ੍ਹਾਈ ਕਰ ਚੁੱਕੇ ਨੇ। ਡਾ. ਸੰਧੂ ਕੁੱਝ ਸਮਾਂ ਪਹਿਲਾਂ ਹੀ ਉਤਰਾਖੰਡ ਦੇ ਚੀਫ਼ ਸੈਕਟਰੀ ਅਹੁਦੇ ਤੋਂ ਸੇਵਾਮੁਕਤ ਹੋਏ ਨੇ ਅਤੇ ਹੁਣ ਮੋਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਐ। ਡਾ. ਸੰਧੂ ਦਾ ਦੇਸ਼ ਦੇ ਇੰਨੇ ਵੱਡੇ ਅਹੁਦੇ ’ਤੇ ਨਿਯੁਕਤ ਹੋਣਾ ਪੂਰੇ ਪੰਜਾਬ ਦੇ ਲਈ ਵੱਡੇ ਮਾਣ ਵਾਲੀ ਗੱਲ ਐ। ਸੋ ਆਓ ਤੁਹਾਨੂੰ ਡਾ. ਸੁਖਬੀਰ ਸਿੰਘ ਸੰਧੂ ਦੀਆਂ ਪ੍ਰਾਪਤੀਆਂ ਬਾਰੇ ਦੱਸਦੇ ਆਂ।
ਉਤਰਾਖੰਡ ਤੋਂ ਸੇਵਾਮੁਕਤ ਚੀਫ਼ ਸੈਕਟਰੀ ਡਾ. ਸੁਖਬੀਰ ਸਿੰਘ ਸੰਧੂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਪੈਨਲ ਨੇ ਚੋਣ ਕਮਿਸ਼ਨ ਨਿਯੁਕਤ ਕੀਤਾ ਏ। ਸੇਵਾਮੁਕਤ ਆਈਏਐਸ ਅਧਿਕਾਰੀ ਡਾ. ਸੁਖਬੀਰ ਸਿੰਘ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਗੌਰਮਿੰਟ ਕਾਲਜ ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਰਹਿ ਚੁੱਕੇ ਨੇ। ਡਾ. ਸੰਧੂ ਨੇ ਸਰਕਾਰੀ ਮੈਡੀਕਲ ਕਾਲਜ ਤੋਂ ਐਮਬੀਬੀਐਸ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਹਿਸਟਰੀ ਵਿਚ ਮਾਸਟਰ ਡਿਗਰੀ ਹਸਾਲ ਕੀਤੀ ਹੋਈ ਐ ਅਤੇ ਉਹ ਲਾਅ ਗ੍ਰੈਜੂਏਟ ਵੀ ਹਨ।
ਉਤਰਾਖੰਡ ਕੇਡਰ ਦੇ 1988 ਬੈਚ ਦੇ ਆਈਏਐਸ ਅਧਿਕਾਰੀ ਦੇ ਅਹੁਦੇ ਤੋਂ ਡਾ. ਸੰਧੂ ਹੁਣੇ ਹੁਣੇ ਸੇਵਾਮੁਕਤ ਹੋਏ ਸਨ। ਉਨ੍ਹਾ ਨੇ ਕੇਂਦਰ, ਉਤਰਾਖੰਡ, ਉਤਰ ਪ੍ਰਦੇਸ਼ ਅਤੇ ਪੰਜਾਬ ਸਰਕਾਰ ਵਿਚ ਕਈ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕੀਤਾ ਏ। ਸਾਲ 2007 ਤੋਂ 2012 ਤੱਕ ਉਹ ਬਾਦਲ ਸਰਕਾਰ ਦੌਰਾਲ ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਦੇ ਰੂਪ ਵਿਚ ਵੀ ਕੰਮ ਕਰ ਚੁੱਕੇ ਨੇ। ਇਸ ਦੌਰਾਨ ਉਨ੍ਹਾਂ ਨੂੰ ਲੁਧਿਆਣਾ ਨਗਰ ਨਿਗਮ ਦਾ ਕਮਿਸ਼ਨਰ ਵੀ ਲਗਾਇਆ ਗਿਆ ਸੀ।
ਡਾ. ਸੁਖਬੀਰ ਸਿੰਘ ਸੰਧੂ ਨੂੰ ਲੁਧਿਆਣਾ ਵਿਖੇ ਉਨ੍ਹਾਂ ਦੀਆਂ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੌਜੂਦਾ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੇ ਰਿਸ਼ਤੇਦਾਰ ਨੇ ਜੋ ਇਸੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਵੀ ਨੇ।
ਡਾ. ਸੁਖਬੀਰ ਸਿੰਘ ਸੰਧੂ ਨੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਉਚ ਸਿੱਖਿਆ ਵਿਭਾਗ ਵਿਚ ਵਧੀਕ ਸਕੱਤਰ ਅਤੇ ਤਕਨੀਕੀ ਸਿੱਖਿਆ ਦੀ ਵੀ ਦੇਖਭਾਲ ਕੀਤੀ। ਉਤਰਾਖੰਡ ਵਿਚ ਸੇਵਾਵਾਂ ਨਿਭਾਉਂਦੇ ਸਮੇਂ ਉਨ੍ਹਾਂ ਨੂੰ ਸੂਬੇ ਦੀਆਂ ਸੜਕਾਂ, ਬੁਨਿਆਦੀ ਢਾਂਚੇ ਦੇ ਵਿਕਾਸ, ਪੀਪੀਪੀ ਯੋਜਨਾਵਾ, ਵਿੱਤ, ਸ਼ਹਿਰੀ ਵਿਕਾਸ, ਵਾਤਾਵਰਣ, ਸਿਹਤ ਅਤੇ ਪਰਿਵਾਰ ਕਲਿਆਣ, ਸੈਰ ਸਪਾਟਾ, ਪੇਂਡੂ ਵਿਕਾਸ, ਬਿਜਲੀ, ਨਵੀਨ ਅਤੇ ਨਵੀਕਰਨ ਊਰਜਾ, ਸੂਚਨਾ ਤਕਨਾਲੌਜੀ ਅਤੇ ਉਦਯੋਗਾਂ ਦੇ ਵੱਖ ਵੱਖ ਪ੍ਰੋਜੈਕਟਾਂ ਨੂੰ ਵੀ ਸੰਭਾਲਿਆ।
ਹਿਸਟਰੀ, ਲਾਅ ਅਤੇ ਐਮਬੀਬੀਐਸ ਦੀ ਸਿੱਖਿਆ ਹਾਸਲ ਕਰ ਚੁੱਕੇ ਡਾ. ਸੰਧੂ ਐਲਬੀਐਸ ਨੈਸ਼ਨਲ ਅਕੈਡਮੀ ਆਫ਼ ਐਡਮਨਿਸ਼ਟ੍ਰੇਸ਼ਨ ਮਸੂਰੀ ਵਿਚ ਰੇਗੂਲਰ ਸਪੀਕਰ ਰਹਿ ਚੁੱਕੇ ਨੇ। ਉਨ੍ਹਾਂ ਨੂੰ ਹਾਰਵਰਡ ਬਿਜਨੈੱਸ ਸਕੂਲ ਬੋਸਟਨ ਯੂਐਸਏ ਤੋਂ ਵੀ ਸੱਦਾ ਪੱਤਰ ਮਿਲ ਚੁੱਕਿਆ ਏ, ਜਿਸ ਦੌਰਾਨ ਉਨ੍ਹਾਂ ਨੇ ਭਾਰਤੀ ਸ਼ਹਿਰਾਂ ਨੂੰ ਤਣਾਅ ਮੁਕਤ ਕਰਨ ’ਤੇ ਆਪਣੇ ਵਿਚਾਰ ਪੇਸ਼ ਕੀਤੇ ਸਨ। ਹੁਣ ਜਦੋਂ ਉਨ੍ਹਾਂ ਨੂੰ ਦੇਸ਼ ਦਾ ਚੋਣ ਕਮਿਸ਼ਨ ਨਿਯੁਕਤੀ ਕੀਤਾ ਗਿਆ ਏ ਤਾਂ ਉਮੀਦ ਕੀਤੀ ਜਾ ਰਹੀ ਐ ਕਿ ਉਹ ਇਨ੍ਹਾਂ ਚੋਣਾਂ ਦੌਰਾਨ ਵੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।