ਕੇਜਰੀਵਾਲ ਲਈ ਨਵਾਂ ਤਣਾਅ, ED ਤੋਂ ਬਾਅਦ CBI ਵੀ ਮੰਗ ਸਕਦੀ ਹੈ CM ਦੀ ਹਿਰਾਸਤ

ਕੇਜਰੀਵਾਲ ਲਈ ਨਵਾਂ ਤਣਾਅ, ED ਤੋਂ ਬਾਅਦ CBI ਵੀ ਮੰਗ ਸਕਦੀ ਹੈ CM ਦੀ ਹਿਰਾਸਤ

ਨਵੀਂ ਦਿੱਲੀ : ਸ਼ਰਾਬ ਘੁਟਾਲੇ ਵਿੱਚ ਉਲਝੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਮੁਸੀਬਤ ਹੋਰ ਵਧ ਸਕਦੀ ਹੈ। ਈਡੀ ਦੀ ਕਾਰਵਾਈ ਤੋਂ ਬਾਅਦ ਹੁਣ ਸੀਬੀਆਈ ਵੀ ਕੇਜਰੀਵਾਲ ਖ਼ਿਲਾਫ਼ ਕਾਰਵਾਈ ਤੇਜ਼ ਕਰ ਸਕਦੀ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ED ਅੱਜ ਅਰਵਿੰਦ ਕੇਜਰੀਵਾਲ ਤੋਂ ਕਰੇਗੀ ਪੁੱਛਗਿੱਛ, ਆਪ ਦਾ ਵਿਰੋਧ ਪਲਾਨ ਵੀ ਤਿਆਰ

ਰਿਪੋਰਟ ਮੁਤਾਬਕ ਸੂਤਰਾਂ ਨੇ ਕਿਹਾ ਕਿ ਇਕ ਵਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਰਿਮਾਂਡ ਖਤਮ ਹੋਣ ਤੋਂ ਬਾਅਦ ਸੀਬੀਆਈ ਕੇਜਰੀਵਾਲ ਦੀ ਹਿਰਾਸਤ ਲਈ ਅਦਾਲਤ ਦਾ ਰੁਖ ਕਰ ਸਕਦੀ ਹੈ। ਸੀਬੀਆਈ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਇਸ ਅਪਰਾਧ ਦੀ ਜਾਂਚ ਕਰ ਰਹੀ ਹੈ। ਸੀਆਈ ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕਈ ਹੋਰਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਸੀਬੀਆਈ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਸੋਮਵਾਰ ਨੂੰ ਅਦਾਲਤ ਨੂੰ ਇਹ ਵੀ ਕਿਹਾ ਸੀ ਕਿ ਸ਼ਰਾਬ ਘੁਟਾਲੇ ਵਿੱਚ ਕੁਝ ਹਾਈ-ਪ੍ਰੋਫਾਈਲ ਗ੍ਰਿਫਤਾਰੀਆਂ ਹੋ ਸਕਦੀਆਂ ਹਨ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…