ਖਾਲਿਸਤਾਨੀ ਪੰਨੂੰ ਦੀ ਨਵੀਂ ਵੀਡੀਓ, ਕਿਹਾ, ਮੈਂ PAU ਤੋਂ ਚਲਾ ਰਿਹਾ ਸੀ ਪ੍ਰਚਾਰ
ਲੁਧਿਆਣਾ : ਖਾਲਿਸਤਾਨੀ ਅਤੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿੱਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਨੂੰ ਭੜਕਾਉਣਾ ਸ਼ੁਰੂ ਕਰ ਦਿੱਤਾ ਹੈ। ਪੰਨੂ ਨੇ ਕਿਹਾ ਕਿ ਪੀ.ਏ.ਯੂ ਨੇ ਦੁਨੀਆਂ ਵਿੱਚ ਬਹੁਤ ਨਾਮ ਕਮਾਇਆ ਹੈ ਕਿਉਂਕਿ ਉੱਥੇ ਖੋਜ ਹੁੰਦੀ ਹੈ। ਨਾਲੇ ਖਾਲਿਸਤਾਨ ਦੀ ਲਹਿਰ ਇੱਥੋਂ […]
By : Editor (BS)
ਲੁਧਿਆਣਾ : ਖਾਲਿਸਤਾਨੀ ਅਤੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿੱਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਨੂੰ ਭੜਕਾਉਣਾ ਸ਼ੁਰੂ ਕਰ ਦਿੱਤਾ ਹੈ। ਪੰਨੂ ਨੇ ਕਿਹਾ ਕਿ ਪੀ.ਏ.ਯੂ ਨੇ ਦੁਨੀਆਂ ਵਿੱਚ ਬਹੁਤ ਨਾਮ ਕਮਾਇਆ ਹੈ ਕਿਉਂਕਿ ਉੱਥੇ ਖੋਜ ਹੁੰਦੀ ਹੈ। ਨਾਲੇ ਖਾਲਿਸਤਾਨ ਦੀ ਲਹਿਰ ਇੱਥੋਂ ਹੀ ਵਗਦੀ ਸੀ। CM ਭਗਵੰਤ ਮਾਨ ਦਾ ਇੱਥੇ ਸਵਾਗਤ ਨਹੀਂ ਹੋਣਾ ਚਾਹੀਦਾ। ਪੰਨੂ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਧਮਕੀ ਦੇ ਚੁੱਕੇ ਹਨ।
ਵਿਦੇਸ਼ਾਂ 'ਚ ਲੁਕੇ ਅੱਤਵਾਦੀ ਪੰਨੂੰ ਨੇ ਨਵਾਂ ਵੀਡੀਓ ਜਾਰੀ ਕੀਤਾ ਹੈ। ਇਸ ਵਿੱਚ ਉਸਨੇ ਕਿਹਾ ਹੈ ਕਿ ਮੈਂ ਵੀ ਇਸ ਕੈਂਪਸ ਵਿੱਚ 1990 ਵਿੱਚ ਆਇਆ ਹਾਂ। ਪੰਨੂ ਨੇ ਦਾਅਵਾ ਕੀਤਾ ਹੈ ਕਿ ਖਾਲਿਸਤਾਨ ਦੀ ਲਹਿਰ ਪੀਏਯੂ ਕੈਂਪਸ ਤੋਂ ਵਗਦੀ ਸੀ। ਇਹ ਸੰਦੇਸ਼ ਪੀਏਯੂ ਦੇ ਵਾਈਸ ਚਾਂਸਲਰ (ਵੀਸੀ) ਸਤਬੀਰ ਸਿੰਘ ਗੋਇਲ ਦੀ ਫੋਟੋ ਵੀਡੀਓ ਵਿੱਚ ਪਾ ਕੇ ਵਿਦਿਆਰਥੀਆਂ ਨੂੰ ਦਿੱਤਾ ਗਿਆ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਨਹੀਂ ਸਗੋਂ ਵਿਰੋਧ ਕਰਨਾ ਚਾਹੀਦਾ ਹੈ ਕਿਉਂਕਿ ਮਾਨ ਇੱਕ ਚੁਟਕਲੇਬਾਜ ਹੈ।
ਅੱਤਵਾਦੀ ਨੇ ਵੀਡੀਓ 'ਚ ਭਗਵੰਤ ਮਾਨ ਨੂੰ ਡਰੱਗ ਡੀਲਰ ਵੀ ਕਿਹਾ ਹੈ। ਪੰਨੂ ਨੇ ਕਿਹਾ ਕਿ ਲੋਕਾਂ ਨੂੰ 31 ਅਗਸਤ 1995 ਨੂੰ ਯਾਦ ਰੱਖਣਾ ਚਾਹੀਦਾ ਹੈ, ਕੌਮ ਦਾ ਨੁਕਸਾਨ ਕਰਨ ਵਾਲਿਆਂ ਦੀ ਕੌਮ ਵਿੱਚ ਕੋਈ ਥਾਂ ਨਹੀਂ ਹੈ। ਸੀਐਮ ਮਾਨ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਦਿਲਾਵਰ ਸਿੰਘ ਦੇ ਰਸਤੇ 'ਤੇ ਚੱਲ ਰਹੇ ਕੁਝ ਲੋਕ ਖਾਕੀ ਵਰਦੀ ਵੀ ਪਾਉਂਦੇ ਹਨ। ਉਹ ਲੋਕ ਅੱਜ ਵੀ ਜਿਉਂਦੇ ਹਨ।
ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ
ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।