ਸੁਲਤਾਨਪੁਰ ਲੋਧੀ ਗੁਰਦੁਆਰਾ ਵਿਵਾਦ ਦੀ ਨਵੀਂ ਵੀਡੀਓ ਵਾਇਰਲ
ਕਪੂਰਥਲਾ : ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੁੰਗਾ ਸਾਹਿਬ ਮਾਮਲੇ ਨਾਲ ਜੁੜੀ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਇਸ ਵੀਡੀਓ ਵਿਚ ਗੁਰੂ ਪੁਰਵ ਦੌਰਾਨ ਦੇਰ ਰਾਤ ਕੁਝ ਲੋਕਾਂ ਨੇ ਪੁਲਿਸ ਦੀ ਮੌਜੂਦਗੀ ਵਿਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਮੁੱਖ ਗੇਟ ਦਾ ਤਾਲਾ ਜ਼ਬਰਦਸਤੀ ਤੋੜ ਦਿੱਤਾ। ਜਦੋਂਕਿ 23 ਨਵੰਬਰ […]

ਕਪੂਰਥਲਾ : ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੁੰਗਾ ਸਾਹਿਬ ਮਾਮਲੇ ਨਾਲ ਜੁੜੀ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਇਸ ਵੀਡੀਓ ਵਿਚ ਗੁਰੂ ਪੁਰਵ ਦੌਰਾਨ ਦੇਰ ਰਾਤ ਕੁਝ ਲੋਕਾਂ ਨੇ ਪੁਲਿਸ ਦੀ ਮੌਜੂਦਗੀ ਵਿਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਮੁੱਖ ਗੇਟ ਦਾ ਤਾਲਾ ਜ਼ਬਰਦਸਤੀ ਤੋੜ ਦਿੱਤਾ। ਜਦੋਂਕਿ 23 ਨਵੰਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਧਾਰਾ 145 ਤਹਿਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਨੂੰ ਕਬਜ਼ੇ ਵਿੱਚ ਲੈ ਲਿਆ ਸੀ।
ਵੀਡੀਓ ਵਿੱਚ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਮੁੱਖ ਗੇਟ ਦੇ ਬਾਹਰ ਖੜ੍ਹੀ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਹਟਾਇਆ ਗਿਆ। ਫਿਰ ਮੁੱਖ ਗੇਟ ਦਾ ਤਾਲਾ ਜ਼ਬਰਦਸਤੀ ਖੋਲ੍ਹਿਆ ਗਿਆ ਅਤੇ ਸੰਗਤ ਨੂੰ ਅੰਦਰ ਜਾਣ ਦਿੱਤਾ ਗਿਆ। ਜਿਵੇਂ ਹੀ ਗੁਰਦੁਆਰਾ ਸਾਹਿਬ ਦੇ ਰਿਸੀਵਰ ਤਹਿਸੀਲਦਾਰ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਹੋਰ Police ਫੋਰਸ ਬੁਲਾ ਕੇ ਗੁਰਦੁਆਰਾ ਸਾਹਿਬ ਦਾ ਗੇਟ ਬੰਦ ਕਰਵਾਇਆ।
ਦੂਜੇ ਪਾਸੇ ਡੀਐਸਪੀ ਬਬਨਦੀਪ ਸਿੰਘ ਅਨੁਸਾਰ ਕੁਝ ਸੰਗਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਮੱਥਾ ਟੇਕਣਾ ਚਾਹੁੰਦੀ ਸੀ ਪਰ ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਵਿੱਚ ਧਾਰਾ 145 ਲਗਾਈ ਗਈ ਹੈ ਤਾਂ ਉਹ ਵਾਪਸ ਚਲੇ ਗਏ।
ਦੱਸ ਦੇਈਏ ਕਿ 23 ਨਵੰਬਰ ਦੀ ਸਵੇਰ ਨੂੰ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਗੋਲੀਬਾਰੀ ਹੋਈ ਸੀ। ਜਿਸ ਵਿੱਚ ਹੋਮਗਾਰਡ ਜਵਾਨ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਧਾਰਾ 145 ਤਹਿਤ ਤਹਿਸੀਲਦਾਰ ਵਿਸ਼ਾਲ ਵਰਮਾ ਨੂੰ ਇਸ ਗੁਰਦੁਆਰਾ ਸਾਹਿਬ ਦਾ ਰਿਸੀਵਰ ਨਿਯੁਕਤ ਕੀਤਾ ਗਿਆ। ਉਦੋਂ ਤੋਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਦੇ ਗੇਟ ਨੂੰ ਤਾਲਾ ਲੱਗਾ ਹੋਇਆ ਸੀ।