ਇਟਲੀ ਦੇ ਗੁਰਦੁਆਰਾ ਸਾਹਿਬ ਵਿਖੇ ਨਵਾਂ ਸਾਲ ਤੇ ਹੋਲਾ ਮਹੱਲਾ ਮਨਾਇਆ
ਨਿਰਮਲਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) - ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਕੰਲੈਡਰ ਅਨੁਸਾਰ ਨਵੇ ਸਾਲ ਦੀ ਆਮਦ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦੇ […]
By : Editor Editor
ਨਿਰਮਲ
ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) - ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਕੰਲੈਡਰ ਅਨੁਸਾਰ ਨਵੇ ਸਾਲ ਦੀ ਆਮਦ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਗਿਆ।
ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦੇ ਸੰਬੰਧ ਵਿੱਚ 15 ਮਾਰਚ 2024 ਦਿਨ ਸ਼ੁੱਕਰਵਾਰ ਨੂੰ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਤੇ 17 ਮਾਰਚ ਦਿਨ ਐਤਵਾਰ ਨੂੰ ਸੰਪੂਰਨਤਾ ਦੇ ਨਾਲ ਭੋਗ ਪਾਏ ਗਏ। ਭੋਗ ਉਪਰੰਤ ਭਾਈ ਕਸ਼ਮੀਰ ਸਿੰਘ ਵਲੋ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਉਪਰੰਤ ਦਿਲਬਾਗ ਸਿੰਘ ਗੁਰਦਾਸਪੁਰੀਏ ਦੇ ਕੀਰਤੀਨੀਏ ਜਥੇ ਸਮੇਤ ਗੁਗਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸੁੱਖਵੰਤ ਸਿੰਘ ਕੋਲੋ ਕੀਰਤਨ ਦੀ ਸਿੱਖਿਆ ਲੈ ਰਹੇ ਬੱਚਿਆ ਵਲੋ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੇ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ
ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਸੋਮਵਾਰ ਨੂੰ ਲੁਧਿਆਣਾ ਪਹੁੰਚੀ। ਸਭ ਤੋਂ ਪਹਿਲਾਂ ਉਹ ਸ਼੍ਰੀ ਦੁਰਗਾ ਮਾਤਾ ਮੰਦਰ ਪਹੁੰਚੇ ਅਤੇ ਮਾਤਾ ਦੇ ਦਰਸ਼ਨ ਕੀਤੇ। ਇਸ ਉਪਰੰਤ ਉਨ੍ਹਾਂ ਸ੍ਰੀ ਦੁਖਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਚਰਚਾ ਹੈ ਕਿ ਲੇਖੀ ਲੁਧਿਆਣਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ।
ਕੇਂਦਰੀ ਮੰਤਰੀ ਦੇ ਉਮੀਦਵਾਰ ਬਣਨ ਪਿੱਛੇ ਇੱਕ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਉਹ ਵਿਧਾਨ ਸਭਾ ਚੋਣਾਂ ਵਿੱਚ ਲੁਧਿਆਣਾ ਦੀ ਇੰਚਾਰਜ ਰਹੀ ਹੈ। ਇਸ ਦੇ ਨਾਲ ਹੀ ਉਹ ਪੰਜਾਬੀ ਹਿੰਦੂ ਚਿਹਰਾ ਵੀ ਹੈ। ਦੁਪਹਿਰ ਬਾਅਦ ਉਨ੍ਹਾਂ ਭਾਜਪਾ ਜ਼ਿਲ੍ਹਾ ਦਫ਼ਤਰ, ਮਾਡਲ ਟਾਊਨ ਡੀ ਐਕਸਟੈਨਸ਼ਨ ਰੇਲਵੇ ਫਾਟਕ, ਦਾਣਾ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਲੇਖੀ ਨੇ ਕਿਹਾ ਕਿ ਪੰਜਾਬ ਵਿੱਚ ਜਿੰਨੇ ਵੀ ਵਿਕਾਸ ਕਾਰਜ ਹੋਏ ਹਨ, ਉਹ ਮੋਦੀ ਸਰਕਾਰ ਨੇ ਕਰਵਾਏ ਹਨ। ਪੰਜਾਬ ਵਿੱਚ ਨਸ਼ਾਖੋਰੀ ਲਗਾਤਾਰ ਵੱਧ ਰਹੀ ਹੈ। ਸੂਬਾ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ। ਜਦੋਂ ਲੇਖੀ ਨੂੰ ਪੁੱਛਿਆ ਗਿਆ ਕਿ ਕੀ ਉਹ ਲੁਧਿਆਣਾ ਤੋਂ ਚੋਣ ਲੜ ਸਕਦੀ ਹੈ ਤਾਂ ਉਸ ਨੇ ਹੱਸਦਿਆਂ ਕਿਹਾ ਕਿ ਪਾਰਟੀ ਵੱਲੋਂ ਜਿਸ ਨੂੰ ਵੀ ਡਿਊਟੀ ਸੌਂਪੀ ਗਈ ਹੈ, ਉਹ ਉਨ੍ਹਾਂ ਦੇ ਨਾਲ ਹੈ।
ਲੇਖੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਕੋਲ ਕੋਈ ਉਮੀਦਵਾਰ ਨਾ ਹੋਣ ਕਰਕੇ ਇਸ ਨੇ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਲੇਖੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਜ਼ੀਰੋ ਸੀਟਾਂ ਮਿਲਣਗੀਆਂ। ਭਾਜਪਾ ਪੰਜਾਬ ਨੂੰ ਕਦੇ ਵੀ ਜ਼ੀਰੋ ਨਹੀਂ ਹੋਣ ਦੇਵੇਗੀ। ਪੰਜਾਬ ਦੇ ਲੋਕ ਮਿਹਨਤੀ ਹਨ ਪਰ ਸਰਕਾਰ ਨੌਜਵਾਨਾਂ ਨੂੰ ਮੌਕੇ ਨਹੀਂ ਦੇ ਰਹੀ।
ਲੇਖੀ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਹਰ ਚੌਕ ’ਤੇ ਸ਼ਰਾਬ ਦੇ ਠੇਕੇ ਖੋਲ੍ਹ ਰਹੀ ਹੈ। ਹੁਣ ਸਰਕਾਰ ਸਕੂਲਾਂ ਕਾਲਜਾਂ ਨੇੜੇ ਸ਼ਰਾਬ ਦੇ ਠੇਕੇ ਖੋਲ੍ਹ ਰਹੀ ਹੈ। ਪੰਜਾਬ ਵਿੱਚ ਫਿਰੌਤੀ ਦਾ ਗੈਰ-ਕਾਨੂੰਨੀ ਧੰਦਾ ਧੜੱਲੇ ਨਾਲ ਚੱਲ ਰਿਹਾ ਹੈ। ਕਰੀਬ 560 ਰੇਲਵੇ ਸਟੇਸ਼ਨਾਂ ’ਤੇ ਵਿਕਾਸ ਕਾਰਜ ਚੱਲ ਰਹੇ ਹਨ। ਸਰਕਾਰ ਨੇ ਸਭ ਤੋਂ ਵੱਧ 460 ਕਰੋੜ ਰੁਪਏ ਲੁਧਿਆਣਾ ਸਟੇਸ਼ਨ ਲਈ ਦਿੱਤੇ ਹਨ।