ਨਿਊਯਾਰਕ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

ਨਿਊਯਾਰਕ ਪੁਲਿਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

ਨਿਰਮਲ

ਨਿਊਯਾਰਕ, 28 ਮਾਰਚ (ਰਾਜ ਗੋਗਨਾ)-ਬੀਤੇਂ ਦਿਨ ਨਿਊਯਾਰਕ ਰਾਜ ਦੇ ਕਵੀਂਸ ਦੇ ਇਲਾਕੇ ਵਿੱਚ ਬੀਤੇਂ ਦਿਨ ਸੋਮਵਾਰ ਨੂੰ ਡਿਊਟੀ ਦੀ ਲਾਈਨ ਵਿੱਚ ਇੱਕ ਨਿਊਯਾਰਕ ਪੁਲਿਸ ਦੇ ਅਧਿਕਾਰੀ ਦੀ ਗੋਲੀ ਮਾਰ ਕੇ ਮਾਰ ਹੱਤਿਆ ਕਰ ਦਿੱਤੀ ਗਈ ਹੈ। ਮਾਰੇ ਗਏ ਪੁਲਿਸ ਅਧਿਕਾਰੀ, ਦੀ ਪਛਾਣ ਜੋਨਾਥਨ ਡਿਲਰ ਦੇ ਵਜੋਂ ਹੋਈ ਹੈ, ਜਿਸ ਨੂੰ ਟਰੈਫਿਕ ਸਟਾਪ ਦੇ ਦੌਰਾਨ, ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਜਿਸ ਨੂੰ ਨਿਊਯਾਰਕ ਦੇ ਜਮੈਕਾ ਹਸਪਤਾਲ ਵਿੱਖੇਂ ਲਿਜਾਇਆ ਗਿਆਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੋ ਸ਼ੱਕੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ।ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਨੇ ਸੋਮਵਾਰ ਸ਼ਾਮ ਨੂੰ ਇੱਕ ਨਿਊਜ਼ ਕਾਨਫਰੰਸ ਦੌਰਾਨ ਇਸ ਪੁਲਿਸ ਅਧਿਕਾਰੀ ਦੀ ਮੌਤ ਦੀ ਘੋਸ਼ਣਾ ਕੀਤੀ।ਪੁਲਿਸ ਕਮਿਸ਼ਨਰ ਐਡਵਰਡ ਕੈਬਨ ਨੇ ਕਿਹਾ ਕਿ ਅਫਸਰ ਡਿਲਰ, 31, ਸਾਲ ਨੂੰ ਡਿਊਟੀ ਕਰਦੇ ਸਮੇਂ ਗੋਲੀ ਮਾਰ ਦਿੱਤੀ।

ਚੈਕਿੰਗ ਦੋਰਾਨ ਡਿਲਰ ਪੁਲਿਸ ਅਧਿਕਾਰੀ ਜਿਵੇਂ ਹੀ ਉਹ ਵਾਹਨ ਦੇ ਨੇੜੇ ਪਹੁੰਚਿਆ ਤਾਂ ਸ਼ੱਕੀ ਵਿਅਕਤੀਆਂ ਵਿੱਚੋਂ ਇੱਕ ਨੇ ਇੱਕ ਨੇ ਉਸ ਨੂੰ ਬੰਦੂਕ ਦਿਖਾਈ ਅਤੇ ਇਸ ਅਧਿਕਾਰੀਆਂ ਵੱਲ ਨੂੰ ਇਸ਼ਾਰਾ ਕੀਤਾ। ਅਤੇ ਗੋਲੀਆਂ ਚਲਾਈਆਂ ਗਈਆਂ। ਨਾਲ ਪੁਲਿਸ ਅਧਿਕਾਰੀ ਦੇ ਸਾਥੀ ਨੇ ਉਸ ਹਥਿਆਰਬੰਦ ਸ਼ੱਕੀ ’ਤੇ ਗੋਲੀਬਾਰੀ ਕੀਤੀ, ਉਸ ’ਤੇ ਹਮਲਾ ਕੀਤਾ। ਉਸ ਸ਼ੱਕੀ ਨੂੰ ਵੀ ਜਮਾਇਕਾ ਹਸਪਤਾਲ ਲਿਜਾਇਆ ਗਿਆ ਸੀ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ।

ਐਨਵਾਈਪੀਡੀ ਦੇ ਚੀਫ ਆਫ ਡਿਟੈਕਟਿਵ ਜੋਸੇਫ ਕੇਨੀ ਨੇ ਕਿਹਾ, ਪੁਲਿਸ ਅਧਿਕਾਰੀ ਨੇ ਸ਼ੱਕੀ ਨੂੰ ਕਾਰ ਤੋਂ ਬਾਹਰ ਨਿਕਲਣ ਲਈ ਕਈ ਵਾਰ ਕਾਨੂੰਨੀ ਆਦੇਸ਼ ਦਿੱਤਾ ਗਿਆ ਸੀ। ਉਸ ਨੇ ਨਿਕਲਣ ਤੋਂ ਇਨਕਾਰ ਕਰ ਦਿੱਤਾ। ਜਦੋਂ ਅਧਿਕਾਰੀ ਨੇ ਉਸਨੂੰ ਕਾਰ ਵਿੱਚੋਂ ਬਾਹਰ ਕੱਢਿਆ, ਤਾਂ ਕਾਰ ਤੋਂ ਬਾਹਰ ਨਿਕਲਣ ਦੀ ਬਜਾਏ, ਉਸ ਪੁਲਿਸ ਅਧਿਕਾਰੀ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੋਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ’ਚ ਸ਼ਾਮਲ ਹੁੰਦੇ ਹੀ ਰੰਗ ਬਦਲ ਲਿਆ ਹੈ। ਉਨ੍ਹਾਂ ਸੰਕੇਤ ਦਿੱਤਾ ਹੈ ਕਿ ਕਈ ਕਾਂਗਰਸੀ ਕੌਂਸਲਰ ਅਤੇ ਸਾਬਕਾ ਅਤੇ ਮੌਜੂਦਾ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਜਲਦੀ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਵੇਗੀ। ਬਿੱਟੂ ਨੇ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ ਅਤੇ ਰਾਘਵ ਚੱਢਾ ਭਗੌੜਾ ਹੈ।

ਦੱਸ ਦੇਈਏ ਕਿ ਲੁਧਿਆਣਾ ਵਿੱਚ ਬਿੱਟੂ ਦੇ ਨਾਲ-ਨਾਲ ਭਾਜਪਾ ਵਿੱਚ ਸ਼ਾਮਲ ਹੋਣ ਲਈ ਤਿਆਰ ਕੌਂਸਲਰਾਂ ਦੀ ਕਾਫੀ ਲੰਬੀ ਲਾਈਨ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੋਂ ਲੈ ਕੇ ਸਾਬਕਾ ਵਿਧਾਇਕ ਤੱਕ ਬਿੱਟੂ ਦੇ ਲੁਧਿਆਣਾ ਆਉਣ ਦੀ ਉਡੀਕ ਕਰ ਰਹੇ ਹਨ।

ਬੀਤੇ ਦਿਨ ਸ਼ਹਿਰ ਵਿੱਚ ਜ਼ਿਲ੍ਹਾ ਕਾਂਗਰਸ ਦੀ ਇੱਕ ਗੁਪਤ ਮੀਟਿੰਗ ਵੀ ਹੋਈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਸਾਬਕਾ ਕੌਂਸਲਰ ਹਾਜ਼ਰ ਸਨ। ਰਾਜਾ ਵੜਿੰਗ ਪਾਰਟੀ ਨੂੰ ਸੰਭਾਲਣ ਲਈ ਸਖ਼ਤ ਮਿਹਨਤ ਕਰ ਰਹੇ ਹਨ।

ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਵੀ ਲੋਕ ਸਭਾ ਟਿਕਟ ਲਈ ਪਾਰਟੀ ਕੋਲ ਦਾਅਵਾ ਪੇਸ਼ ਕੀਤਾ ਹੈ। ਜੇਕਰ ਹਾਈਕਮਾਂਡ ਨੇ ਤਲਵਾੜ ਦੇ ਨਾਂ ’ਤੇ ਗੌਰ ਨਹੀਂ ਕੀਤਾ ਤਾਂ ਆਉਣ ਵਾਲੇ ਦਿਨਾਂ ’ਚ ਜ਼ਿਲਾ ਪ੍ਰਧਾਨ ਵੀ ਕਿਸੇ ਹੋਰ ਪਾਰਟੀ ’ਚ ਨਜ਼ਰ ਆ ਸਕਦੇ ਹਨ। ਸੂਤਰਾਂ ਮੁਤਾਬਕ ਕੁਝ ਦਿਨ ਪਹਿਲਾਂ ਤਲਵਾੜ ਦੀ ਆਮ ਆਦਮੀ ਪਾਰਟੀ ਨਾਲ ਗੱਲਬਾਤ ਚੱਲ ਰਹੀ ਸੀ। ਪਰ ਹੁਣ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸਾਰੇ ਸਿਆਸੀ ਸਮੀਕਰਨ ਬਦਲ ਗਏ ਹਨ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…
ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ…

20 ਮਈ ਨੂੰ ਨੌਜਵਾਨ ਦਾ ਹੋਣਾ ਸੀ ਵਿਆਹ ਹੁਸ਼ਿਆਰਪੁਰ, 27 ਅਪ੍ਰੈਲ, ਨਿਰਮਲ : ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ…