ਨਿਊਜ਼ੀਲੈਂਡ ਵਿਚ ਲੱਗੇ ਭੂਚਾਲ ਦੇ ਤੇਜ਼ ਝਟਕੇ
ਆਕਲੈਂਡ, 20 ਸਤੰਬਰ, ਹ.ਬ. : ਨਿਊਜ਼ੀਲੈਂਡ ਵਿੱਚ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ ਹੈ। ਨਿਊਜ਼ੀਲੈਂਡ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਕਿਹਾ ਕਿ ਰਾਹਤ ਦੀ ਗੱਲ ਹੈ ਕਿ ਭੂਚਾਲ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਨੁਕਸਾਨ ਹੋਇਆ ਹੈ। ਅਮਰੀਕੀ ਭੂ-ਵਿਗਿਆਨਕ […]
By : Hamdard Tv Admin
ਆਕਲੈਂਡ, 20 ਸਤੰਬਰ, ਹ.ਬ. : ਨਿਊਜ਼ੀਲੈਂਡ ਵਿੱਚ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ ਹੈ। ਨਿਊਜ਼ੀਲੈਂਡ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਕਿਹਾ ਕਿ ਰਾਹਤ ਦੀ ਗੱਲ ਹੈ ਕਿ ਭੂਚਾਲ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਨੁਕਸਾਨ ਹੋਇਆ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਮੁਤਾਬਕ ਭੂਚਾਲ ਕ੍ਰਾਈਸਟਚਰਚ ਤੋਂ ਲਗਭਗ 124 ਕਿਲੋਮੀਟਰ ਪੱਛਮ ਵਿਚ ਮੱਧ ਦੱਖਣੀ ਆਈਲੈਂਡ ਵਿਚ ਆਇਆ। ਜਿਓਨੈਟ ਨਿਗਰਾਨੀ ਏਜੰਸੀ ਨੇ ਕਿਹਾ ਕਿ 14,000 ਲੋਕਾਂ ਨੇ ਭੂਚਾਲ ਮਹਿਸੂਸ ਕਰਨ ਦੀ ਸੂਚਨਾ ਦਿੱਤੀ ਹੈ। ਏਜੰਸੀ ਨੇ ਲੋਕਾਂ ਦੇ ਹਵਾਲੇ ਨਾਲ ਕਿਹਾ ਕਿ ਭੂਚਾਲ ਕਾਰਨ ਕੁਝ ਥਾਵਾਂ ’ਤੇ ਅਲਾਰਮ ਵੱਜ ਗਏ ਸੀ।