ਨਵੀਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤਾਂ ’ਚ ਮੌਤ
ਫ਼ਿਰੋਜ਼ਪੁਰ, 20 ਸਤੰਬਰ (ਸੁਖਚੈਨ ਸਿੰਘ) : ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਤੋਂ ਇਕ ਨਵੀਂ ਵਿਆਹੀ ਲੜਕੀ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਏ। 26 ਸਾਲਾਂ ਦੀ ਮਨਪ੍ਰੀਤ ਦੇ ਵਿਆਹ ਨੂੰ ਹਾਲੇ ਸਾਲ ਹੀ ਹੋਇਆ ਸੀ। ਕੁੜੀ ਦੇ ਪੇਕੇ ਪਰਿਵਾਰ ਵੱਲੋਂ ਸਹੁਰਿਆਂ ’ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਨੇ, […]
By : Hamdard Tv Admin
ਫ਼ਿਰੋਜ਼ਪੁਰ, 20 ਸਤੰਬਰ (ਸੁਖਚੈਨ ਸਿੰਘ) : ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਤੋਂ ਇਕ ਨਵੀਂ ਵਿਆਹੀ ਲੜਕੀ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਏ। 26 ਸਾਲਾਂ ਦੀ ਮਨਪ੍ਰੀਤ ਦੇ ਵਿਆਹ ਨੂੰ ਹਾਲੇ ਸਾਲ ਹੀ ਹੋਇਆ ਸੀ। ਕੁੜੀ ਦੇ ਪੇਕੇ ਪਰਿਵਾਰ ਵੱਲੋਂ ਸਹੁਰਿਆਂ ’ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਨੇ, ਜਦਕਿ ਸਹੁਰਿਆਂ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਨਾਕਾਰਿਆ ਜਾ ਰਿਹਾ ਏ।
ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਅਧੀਨ ਪੈਂਦੇ ਪਿੰਡ ਸਦਰਦੀਨ ਵਿਖੇ ਇਕ ਨਵੀਂ ਵਿਆਹੀ ਲੜਕੀ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਮਿਲੀ। ਪੇਕੇ ਪਰਿਵਾਰ ਦਾ ਕਹਿਣਾ ਏ ਕਿ ਉਸ ਦੇ ਸਹੁਰਿਆਂ ਵੱਲੋਂ ਉਨ੍ਹਾਂ ਦੀ ਬੇਟੀ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ, ਉਨ੍ਹਾਂ ਨੂੰ ਸ਼ੱਕ ਐ ਕਿ ਉਨ੍ਹਾਂ ਖ਼ੁਦ ਨਹੀਂ ਮਰੀ ਬਲਕਿ ਉਸ ਨੂੰ ਮਾਰਿਆ ਗਿਆ ਏ। ਮ੍ਰਿਤਕ ਲੜਕੀ ਦੀ ਮਾਂ ਅਤੇ ਲੜਕੀ ਦੇ ਭਰਾ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਐ।
ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਮਾਮਲਾ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਦੱਸ ਦਈਏ ਕਿ 26 ਸਾਲਾ ਮਨਪ੍ਰੀਤ ਕੌਰ ਦਾ ਵਿਆਹ 7 ਸਤੰਬਰ 2022 ਨੂੰ ਪਿੰਡ ਸਦਰਦੀਨ ਦੇ ਰਹਿਣ ਵਾਲੇ ਕਮਲਪ੍ਰੀਤ ਸਿੰਘ ਨਾਲ ਹੋਇਆ ਸੀ। ਹਾਲੇ ਕੁੱਝ ਦਿਨ ਪਹਿਲਾਂ ਹੀ ਵਿਆਹ ਦੀ ਵਰ੍ਹੇਗੰਢ ਲੰਘ ਕੇ ਗਈ ਐ।