ਲਾਰੈਂਸ ਦੇ ਸਾਥੀਆਂ ਕੋਲੋਂ ਐਨਆਈਏ ਤੇ ਆਈਬੀ ਕਰੇਗੀ ਪੁੱਛਗਿੱਛ
ਚੰਡੀਗੜ੍ਹ, 5 ਮਾਰਚ, ਨਿਰਮਲ : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਵਲੋਂ ਗੈਂਗਸਟਰ ਭੁੱਪੀ ਰਾਣਾ ਦੀ ਅਦਾਲਤ ਵਿਚ ਪੇਸ਼ੀ ਦੌਰਾਨ ਹੱਤਿਆ ਕਰਾਉਣ ਦੇ ਮਾਮਲੇ ਵਿਚ ਚੰਡੀਗੜ੍ਹ ਕਰਾਈਮ ਬਰਾਂਚ ਵਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਦੇ ਸਾਥੀਆਂ ਤੋਂ ਪੁਛਗਿੱਛ ਕਰਨ ਲਈ ਐਨਆਈਏ ਅਤੇ ਆਈਬੀ ਚੰਡੀਗੜ੍ਹ ਕਰਾਈਮ ਬਰਾਂਚ ਪਹੁੰਚੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਦੇ ਅਫ਼ਸਰ ਵੀ ਮੌਜੂਦ ਰਹੇ। […]
By : Editor Editor
ਚੰਡੀਗੜ੍ਹ, 5 ਮਾਰਚ, ਨਿਰਮਲ : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਵਲੋਂ ਗੈਂਗਸਟਰ ਭੁੱਪੀ ਰਾਣਾ ਦੀ ਅਦਾਲਤ ਵਿਚ ਪੇਸ਼ੀ ਦੌਰਾਨ ਹੱਤਿਆ ਕਰਾਉਣ ਦੇ ਮਾਮਲੇ ਵਿਚ ਚੰਡੀਗੜ੍ਹ ਕਰਾਈਮ ਬਰਾਂਚ ਵਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਦੇ ਸਾਥੀਆਂ ਤੋਂ ਪੁਛਗਿੱਛ ਕਰਨ ਲਈ ਐਨਆਈਏ ਅਤੇ ਆਈਬੀ ਚੰਡੀਗੜ੍ਹ ਕਰਾਈਮ ਬਰਾਂਚ ਪਹੁੰਚੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਦੇ ਅਫ਼ਸਰ ਵੀ ਮੌਜੂਦ ਰਹੇ।
ਚੰਡੀਗੜ੍ਹ ਕਰਾਈਮ ਬਰਾਂਚ ਦੇ ਨਾਲ ਨਾਲ ਇਸ ਮਾਮਲੇ ਦੀ ਜਾਂਚ ਐਨਆਈਏ ਅਤੇ ਆਈਬੀ ਕਰੇਗੀ, ਕਿਉਂਕਿ ਮਾਮਲੇ ਦੇ ਤਾਰ ਲੰਡਨ ਵਿਚ ਬੈਠੇ ਗੈਂਗਸਟਰ ਲਾਰੈਂਸ ਦੇ ਕਰੀਬੀ ਰੋਹਿਤ ਨਾਲ ਜੁੜ ਰਹੇ ਹਨ। ਦੱਸ ਦੇਈਏ ਕਿ ਰੋਹਿਤ ਦਾ ਨਾਂ ਸਿੱਧੂ ਮੂਸੇਵਾਲਾ ਕਤਲ ਕੇਸ, ਸੁਖਦੇਵ ਗੋਗਾਮੇੜੀ ਕਤਲ, ਰਾਜੂ ਠੇਹਟ ਅਤੇ ਕੁਝ ਦਿਨ ਪਹਿਲਾਂ ਹਰਿਆਣਾ ਦੇ ਪਿੰਡ ਰੋਹਤਕ ਵਿਚ ਸਕਰੈਪ ਡੀਲਰ ਸਚਿਨ ਦੀ ਗੋਲੀਆਂ ਮਾਰ ਕੇ ਹੱਤਿਆ ਮਾਮਲੇ ਵਿਚ ਵੀ ਸ਼ਾਮਲ ਸੀ।
ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਸੰਨੀ ਉਰਫ਼ ਸਚਿਨ ਉਰਫ਼ ਮਨਚੰਦਾ, ਉਮੰਗ ਵਾਸੀ ਕਿਲਾ ਮੁਹੱਲਾ, ਰੋਹਤਕ, ਕੈਲਾਸ਼ ਚੌਹਾਨ ਉਰਫ਼ ਟਾਈਗਰ, ਮਾਇਆ ਉਰਫ਼ ਪੂਜਾ ਸ਼ਰਮਾ ਵਾਸੀ ਝੁੰਝੁਨੂ, ਅਮਨਦੀਪ ਸਿੰਘ ਵਾਸੀ ਫ਼ਾਜ਼ਿਲਕਾ ਅਤੇ ਪਰਮਿੰਦਰ ਵਾਸੀ ਮੁਕਤਸਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਨੂੰ ਗੈਂਗਸਟਰ ਲਾਰੈਂਸ ਬਰਾੜ ਅਤੇ ਗੋਲਡੀ ਬਰਾੜ ਵੱਲੋਂ ਹੁਕਮ ਦਿੱਤੇ ਜਾ ਰਹੇ ਸਨ।
ਹੁਣ ਚੰਡੀਗੜ੍ਹ ’ਚ ਗੈਂਗ ਵਾਰ ਸ਼ੁਰੂ ਹੋਣ ’ਤੇ ਰਾਸ਼ਟਰੀ ਏਜੰਸੀ ਐਨਆਈਏ ਅਤੇ ਆਈਬੀ ਪੁੱਛਗਿੱਛ ਲਈ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਪਹੁੰਚ ਗਏ ਹਨ। ਜਿੱਥੇ ਉਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀਆਂ ਤੋਂ ਕਾਫੀ ਦੇਰ ਤੱਕ ਪੁੱਛ-ਗਿੱਛ ਕੀਤੀ ਅਤੇ ਮਾਮਲੇ ਸਬੰਧੀ ਪੁਲਸ ਨਾਲ ਗੱਲਬਾਤ ਵੀ ਕੀਤੀ। ਹੁਣ ਐਨਆਈਏ ਅਤੇ ਆਈਬੀ ਨੇ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰ ਗੈਂਗਸਟਰ ਲਾਰੈਂਸ ਦੇ ਨਿਸ਼ਾਨੇ ’ਤੇ ਕੇਵਲ ਭੂਪੀ ਰਾਣਾ ਹੀ ਨਹੀਂ ਸੀ, ਕਿਉਂਕਿ ਉਹ ਚੰਡੀਗੜ੍ਹ ਹੀ ਨਹੀਂ, ਟ੍ਰਾਈਸਿਟੀ ਦੀਆਂ ਅਦਾਲਤਾਂ ’ਚ ਵੀ ਰੇਕੀ ਕਰਵਾ ਰਿਹਾ ਸੀ। ਜਿਸ ਤੋਂ ਪਤਾ ਲੱਗਦਾ ਹੈ ਕਿ ਭੁੱਪੀ ਰਾਣਾ ਤੋਂ ਇਲਾਵਾ ਕਈ ਹੋਰ ਗੈਂਗਸਟਰ ਵੀ ਲਾਰੈਂਸ ਦੇ ਨਿਸ਼ਾਨੇ ’ਤੇ ਸਨ। ਐਨਆਈਏ ਅਤੇ ਆਈਬੀ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਗੈਂਗਸਟਰ ਕੌਣ ਹਨ। ਇਸ ਦੀ ਸੂਚਨਾ ਪੰਚਕੂਲਾ ਪੁਲਸ ਅਤੇ ਮੁਹਾਲੀ ਪੁਲਸ ਨੂੰ ਵੀ ਦੇ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਅੱਜ ਰਲੇਵਾਂ ਹੋਣ ਜਾ ਰਿਹਾ ਹੈ।
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸ਼੍ਰੋਮਣੀ ਅਕਾਲੀ ਦਲ ਦਾ ਅੱਜ ਰਲੇਵਾਂ ਹੋਣ ਜਾ ਰਿਹਾ ਹੈ। ਸੁਖਦੇਵ ਸਿੰਘ ਢੀਂਡਸਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ, ਜੋ ਅੱਜ ਸ਼ਾਮ ਹੋਣ ਦੀ ਸੰਭਾਵਨਾ ਹੈ। ਜਿਸ ਵਿੱਚ ਉਹ ਦੋਵੇਂ ਪਾਰਟੀਆਂ ਦੇ ਰਲੇਵੇਂ ਦਾ ਜਨਤਕ ਐਲਾਨ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਢੀਂਡਸਾ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਪਾਰਟੀ ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਤੋਂ ਮਨਜ਼ੂਰੀ ਮਿਲ ਗਈ ਹੈ। ਜਦੋਂ ਕਿ ਰਲੇਵੇਂ ਬਾਰੇ ਸਲਾਹ ਦੇਣ ਲਈ ਉਨ੍ਹਾਂ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਅਜੇ ਤੱਕ ਆਪਣੀ ਰਿਪੋਰਟ ਪੇਸ਼ ਨਹੀਂ ਕੀਤੀ ਹੈ। ਦੋਵਾਂ ਪਾਰਟੀਆਂ ਵਿਚਾਲੇ ਪਹਿਲਾਂ ਵੀ ਗੱਲਬਾਤ ਹੋਈ ਸੀ, ਪਰ ਉਹ ਅਕਾਲੀ ਦਲ ਅਤੇ ਭਾਜਪਾ ਨਾਲ ਮੁੜ ਗਠਜੋੜ ਦੀ ਸੰਭਾਵਨਾ ਦਾ ਹਿੱਸਾ ਸੀ।
ਸੁਖਦੇਵ ਸਿੰਘ ਢੀਂਡਸਾ ਦਾ ਪੁੱਤਰ ਪਰਿਮਦਰ ਸਿੰਘ ਪਿਛਲੀ ਅਕਾਲੀ-ਭਾਜਪਾ ਸਰਕਾਰ ਵਿੱਚ 2012-2017 ਵਿੱਚ ਵਿੱਤ ਮੰਤਰੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਜਲਦ ਹੀ ਪਰਮਿੰਦਰ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਸਕਦਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਇਸ ’ਤੇ ਵਿਚਾਰ ਕਰ ਰਹੀ ਹੈ ਅਤੇ ਰਲੇਵੇਂ ਤੋਂ ਬਾਅਦ ਭਾਜਪਾ ਨਾਲ ਗਠਜੋੜ ਦੀ ਦਿਸ਼ਾ ਸਪੱਸ਼ਟ ਹੋਣ ’ਤੇ ਇਸ ਦਾ ਐਲਾਨ ਕਰ ਸਕਦੀ ਹੈ।
ਦੋਵਾਂ ਪਾਰਟੀਆਂ ਦੇ ਰਲੇਵੇਂ ਨੂੰ ਲੈ ਕੇ ਪਿਛਲੇ ਸਾਲ 24 ਦਸੰਬਰ ਤੋਂ ਗੱਲਬਾਤ ਚੱਲ ਰਹੀ ਹੈ। ਤਦ ਸੁਖਬੀਰ ਬਾਦਲ ਨੇ ਜਨਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਅਪਣੀ ਪਾਰਟੀ ਦੇ ਨੇਤਾਵਾਂ ਦੇ ਸਾਰੇ ਕਥਿਤ ਗਲਤ ਕੰਮਾਂ ਲਈ ਮੁਆਫ਼ੀ ਮੰਗੀ ਸੀ। ਜਿਸ ਤੋਂ ਬਾਅਦ ਢੀਂਡਸਾ ਨੇ ਅਪਣੀ ਪਾਰਟੀ ਦੇ ਨੇਤਾਵਾਂ ਨਾਲ ਗੱਲਬਾਤ ਕਰਨ ਦੀ ਗੱਲ ਕਹੀ ਸੀ। 5 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਸੀ ਜਿਸ ਨੇ ਰਲੇਵੇਂ ’ਤੇ ਰਿਪੋਰਟ ਤਿਆਰ ਕਰਕੇ ਸੌਂਪਣੀ ਸੀ।