ਅੰਮ੍ਰਿਤਪਾਲ ਸਿੰਘ ਦੇ ਸਾਥੀ ਦੇ ਘਰ NIA ਦੀ ਰੇਡ
ਗੁਰਦਾਸਪੁਰ : ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੇ ਘਰਾਂ ਉਤੇ ਛਾਪੇ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਅਸਲ ਵਿਚ ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬੋਲੇਵਾਲ ਵਿੱਚ ਭਾਈ ਕਿਰਪਾਲ ਸਿੰਘ ਦੇ ਘਰ NIA ਦੀ Raid ਪਈ ਹੈ। ਪਤਾ ਚੱਲਿਆ ਹੈ ਕੇ ਭਾਈ ਕਿਰਪਾਲ ਸਿੰਘ ਭਾਈ ਅਮ੍ਰਿਤਪਾਲ ਸਿੰਘ ਦਾ ਸਾਥੀ […]
By : Editor (BS)
ਗੁਰਦਾਸਪੁਰ : ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੇ ਘਰਾਂ ਉਤੇ ਛਾਪੇ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਅਸਲ ਵਿਚ ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬੋਲੇਵਾਲ ਵਿੱਚ ਭਾਈ ਕਿਰਪਾਲ ਸਿੰਘ ਦੇ ਘਰ NIA ਦੀ Raid ਪਈ ਹੈ। ਪਤਾ ਚੱਲਿਆ ਹੈ ਕੇ ਭਾਈ ਕਿਰਪਾਲ ਸਿੰਘ ਭਾਈ ਅਮ੍ਰਿਤਪਾਲ ਸਿੰਘ ਦਾ ਸਾਥੀ ਹੈ।
ਸੂਤਰਾਂ ਅਨੁਸਾਰ ਕ੍ਰਿਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਜਾਂਦਾ ਹੈ। ਕਿਰਪਾਲ ਸਿੰਘ ਦਾ ਖਾਲਿਸਤਾਨ ਮੂਵਮੈਂਟ ਨਾਲ ਸਬੰਧ ਹੋਣ ਦਾ ਸ਼ੱਕ ਹੈ। ਹਾਲਾਂਕਿ ਛਾਪੇਮਾਰੀ ਨੂੰ ਲੈ ਕੇ NIA ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਮੀਡੀਆ ਨੂੰ ਵੀ ਘਰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸੂਤਰਾਂ ਅਨੁਸਾਰ ਕ੍ਰਿਪਾਲ ਸਿੰਘ ਦੇ ਵਿਦੇਸ਼ੀ ਸਬੰਧ ਹੋਣ ਦਾ ਵੀ ਸ਼ੱਕ ਹੈ।