ਕੇਂਦਰ ਵੱਲੋਂ ਪੰਜਾਬ ਨੂੰ 4000 ਕਰੋੜ ਰੁਪਏ ਦੀਆਂ ਸੌਗਾਤਾਂ
ਹੁਸ਼ਿਆਰਪੁਰ, 10 ਜਨਵਰੀ (ਅਮਰੀਕ ਕੁਮਾਰ) : ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਹੁਸ਼ਿਆਰਪੁਰ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵੱਲੋਂ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ, ਜਦਕਿ 12 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨਾਲ ਪੰਜਾਬ ਦੇ ਵਿਕਾਸ ਵਿਚ ਤੇਜ਼ੀ ਆਵੇਗੀ ਅਤੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ […]
By : Makhan Shah
ਹੁਸ਼ਿਆਰਪੁਰ, 10 ਜਨਵਰੀ (ਅਮਰੀਕ ਕੁਮਾਰ) : ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਹੁਸ਼ਿਆਰਪੁਰ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵੱਲੋਂ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ, ਜਦਕਿ 12 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨਾਲ ਪੰਜਾਬ ਦੇ ਵਿਕਾਸ ਵਿਚ ਤੇਜ਼ੀ ਆਵੇਗੀ ਅਤੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਹੋਣਗੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ ਅਤੇ ਹੋਰ ਕਈ ਪ੍ਰੋਜੈਕਟਾਂ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਰਤਾਰਪੁਰ ਕਾਰੀਡੋਰ ਦਾ ਵੀ ਜ਼ਿਕਰ ਕੀਤਾ, ਜਿਸ ਨੂੰ ਬਣਾਉਣ ਵਿਚ ਕੇਂਦਰ ਸਰਕਾਰ ਨੇ ਅਹਿਮ ਭੂਮਿਕਾ ਅਦਾ ਕੀਤੀ ਸੀ।
ਦੱਸ ਦਈਏ ਕਿ ਨਿਤਿਨ ਗਡਕਰੀ ਦੇ ਇਸ ਪ੍ਰੋਗਰਾਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਲੰਧਰ ਤੋਂ ਲੋਕ ਸਭਾ ਸਾਂਸਦ ਸੁਸ਼ੀਲ ਰਿੰਕੂ ਅਤੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਬੈਂਸ, ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ, ਜਸਵੀਰ ਗਿੱਲ, ਸੁਖਬੀਰ ਬਾਦਲ, ਮੁਹੰਮਦ ਸਦੀਕ, ਸਾਂਸਦ ਹਰਭਜਨ ਸਿੰਘ, ਰਵਨੀਤ ਸਿੰਘ ਬਿੱਟੂ, ਅਸ਼ੋਕ ਮਿੱਤਲ ਅਤੇ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਸ਼ਿਰਕਤ ਨਹੀਂ ਕੀਤੀ ਗਈ ਜਦਕਿ ਇਨ੍ਹਾਂ ਸਾਰਿਆਂ ਦੇ ਲੋਕ ਸਭਾ ਅਤੇ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਕਈ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ ਏ।