ਫਿਰੋਜ਼ਪੁਰ ਵਿਚ ਡੀਐਸਪੀ ਨੂੰ ਨੋਟਿਸ ਜਾਰੀ
ਫਿਰੋਜ਼ਪੁਰ, 8 ਦਸੰਬਰ, ਨਿਰਮਲ : ਫ਼ਿਰੋਜ਼ਪੁਰ ਵਿੱਚ ਰਿਸ਼ਵਤਖੋਰੀ ਦੇ ਗੰਭੀਰ ਦੋਸ਼ਾਂ ਵਿੱਚ ਨਾਮਜ਼ਦ ਸਬ-ਡਵੀਜ਼ਨ ਦੇ ਡੀਐਸਪੀ ਸੁਰਿੰਦਰ ਬਾਂਸਲ ਨੂੰ ਸੁਪਰੀਮ ਕੋਰਟ ਨੇ 7 ਦਿਨਾਂ ਦਾ ਨੋਟਿਸ ਜਾਰੀ ਕੀਤਾ ਹੈ। ਅਜੇ ਤੱਕ ਡੀਐਸਪੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਜੁਡੀਸ਼ੀਅਲ ਮੈਜਿਸਟ੍ਰੇਟ ਬਲਵਿੰਦਰ ਕੌਰ ਧਾਲੀਵਾਲ ਦੀ ਅਦਾਲਤ ਤੋਂ ਸਰਚ ਵਾਰੰਟ ਹਾਸਲ ਕਰਨ ਤੋਂ ਬਾਅਦ ਪੁਲਿਸ ਨੇ ਫ਼ਿਰੋਜ਼ਪੁਰ ਅਤੇ […]
By : Editor Editor
ਫਿਰੋਜ਼ਪੁਰ, 8 ਦਸੰਬਰ, ਨਿਰਮਲ : ਫ਼ਿਰੋਜ਼ਪੁਰ ਵਿੱਚ ਰਿਸ਼ਵਤਖੋਰੀ ਦੇ ਗੰਭੀਰ ਦੋਸ਼ਾਂ ਵਿੱਚ ਨਾਮਜ਼ਦ ਸਬ-ਡਵੀਜ਼ਨ ਦੇ ਡੀਐਸਪੀ ਸੁਰਿੰਦਰ ਬਾਂਸਲ ਨੂੰ ਸੁਪਰੀਮ ਕੋਰਟ ਨੇ 7 ਦਿਨਾਂ ਦਾ ਨੋਟਿਸ ਜਾਰੀ ਕੀਤਾ ਹੈ। ਅਜੇ ਤੱਕ ਡੀਐਸਪੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਜੁਡੀਸ਼ੀਅਲ ਮੈਜਿਸਟ੍ਰੇਟ ਬਲਵਿੰਦਰ ਕੌਰ ਧਾਲੀਵਾਲ ਦੀ ਅਦਾਲਤ ਤੋਂ ਸਰਚ ਵਾਰੰਟ ਹਾਸਲ ਕਰਨ ਤੋਂ ਬਾਅਦ ਪੁਲਿਸ ਨੇ ਫ਼ਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਡੀਐਸਪੀ ਬਾਂਸਲ ਦੇ ਸੰਭਾਵੀ ਟਿਕਾਣਿਆਂ ਦੀ ਤਲਾਸ਼ੀ ਲਈ।
ਜੋ ਸਾਮਾਨ ਬਰਾਮਦ ਹੋਇਆ ਹੈ, ਉਨ੍ਹਾਂ ਨੂੰ ਪੁਲਸ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ। ਡੀਐਸਪੀ ਬਾਂਸਲ ਨੇ ਐਸਐਚਓ ਸਮੇਤ 10 ਪੁਲੀਸ ਮੁਲਾਜ਼ਮਾਂ ’ਤੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਡੂੰਘੇ ਸਬੰਧ ਹੋਣ ਦੇ ਗੰਭੀਰ ਦੋਸ਼ ਲਾਏ ਸਨ ਅਤੇ ਉੱਚ ਅਧਿਕਾਰੀਆਂ ਤੋਂ ਕਾਰਵਾਈ ਦੀ ਮੰਗ ਵੀ ਕੀਤੀ ਸੀ।
ਡੀਐਸਪੀ ਬਾਂਸਲ ਦੀ ਉਪਰੋਕਤ ਮੰਗ ’ਤੇ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ, ਉਲਟਾ ਉਨ੍ਹਾਂ ਨੂੰ ਰਿਸ਼ਵਤ ਦੇ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਬਾਂਸਲ ਦੇ ਕਰੀਬੀ ਸੱਤਾਧਾਰੀ ਪਾਰਟੀ ਦੇ ਆਗੂ ਵੱਲੋਂ ਉਨ੍ਹਾਂ ਦੇ ਬਚਾਅ ’ਚ ਖੜ੍ਹੇ ਹੋਣ ਦੀ ਚਰਚਾ ਹੈ ਪਰ ਆਈਈਓ ਐੱਸਪੀ ਇਨਵੈਸਟੀਗੇਸ਼ਨ ਰਣਧੀਰ ਕੁਮਾਰ ਵੱਲੋਂ ਉਕਤ ਰਿਸ਼ਵਤ ਕਾਂਡ ਦੀ ਜਾਂਚ ਨੂੰ ਜਿਸ ਤਰੀਕੇ ਨਾਲ ਅੱਗੇ ਵਧਾਇਆ ਜਾ ਰਿਹਾ ਹੈ, ਉਸ ਨੂੰ ਦੇਖਦੇ ਹੋਏ ਇਹ ਜ਼ਰੂਰ ਜਾਪਦਾ ਹੈ ਕਿ ਬਾਂਸਲ ਲਈ ਮੁਸ਼ਕਿਲ ਪੇਸ਼ ਆ ਰਹੀ ਹੈ।
ਨਿਯਮਾਂ ਤਹਿਤ ਡੀਐਸਪੀ ਬਾਂਸਲ 7 ਦਿਨ ਗ੍ਰਿਫ਼ਤਾਰੀ ਤੋਂ ਬਚ ਗਿਆ ਪਰ ਜੇਕਰ ਉਹ ਉਕਤ ਮਾਮਲੇ ਵਿੱਚ ਅਗਾਊਂ ਜ਼ਮਾਨਤ ਲੈਣ ਤੋਂ ਵਾਂਝਾ ਰਹਿ ਜਾਂਦਾ ਹੈ ਤਾਂ ਉਸ ਦੀ ਗ੍ਰਿਫ਼ਤਾਰੀ ਯਕੀਨੀ ਮੰਨੀ ਜਾਂਦੀ ਹੈ। ਕਿਉਂਕਿ ਉਕਤ ਮਾਮਲੇ ਦਾ ਦੂਜਾ ਮੁਲਜ਼ਮ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜੋ ਇਸ ਸਮੇਂ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿਚ ਬੰਦ ਹੈ।