Begin typing your search above and press return to search.

ਬਰਜਿੰਦਰ ਸਿੰਘ ਹਮਦਰਦ ਨੂੰ 7 ਦਿਨਾਂ 'ਚ ਵਿਜੀਲੈਂਸ ਅੱਗੇ ਪੇਸ਼ ਹੋਣ ਦਾ ਭੇਜਿਆ ਨੋਟਿਸ

ਜਲੰਧਰ, 24 ਮਈ, ਪਰਦੀਪ ਸਿੰਘ : ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ਵਿਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਅਤੇ ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਨੇ ਸਁਤ ਦਿਨਂ ਵਿਚ ਜਲੰਧਰ ਰੇਂਜ ਦਫਤਰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰਜੀਤ ਸਿੰਘ ਆਪਣੀ ਟੀਮ ਸਮੇਤ ਪੱਤਰਕਾਰ […]

ਬਰਜਿੰਦਰ ਸਿੰਘ ਹਮਦਰਦ ਨੂੰ 7 ਦਿਨਾਂ ਚ ਵਿਜੀਲੈਂਸ ਅੱਗੇ ਪੇਸ਼ ਹੋਣ ਦਾ ਭੇਜਿਆ ਨੋਟਿਸ
X

Editor EditorBy : Editor Editor

  |  24 May 2024 1:50 PM IST

  • whatsapp
  • Telegram

ਜਲੰਧਰ, 24 ਮਈ, ਪਰਦੀਪ ਸਿੰਘ : ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ਵਿਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਅਤੇ ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਨੇ ਸਁਤ ਦਿਨਂ ਵਿਚ ਜਲੰਧਰ ਰੇਂਜ ਦਫਤਰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰਜੀਤ ਸਿੰਘ ਆਪਣੀ ਟੀਮ ਸਮੇਤ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਪੁੱਜੇ। ਜਿੱਥੇ ਉਹਨਾਂ ਨੇ ਦਫ਼ਤਰ ਦੇ ਬਾਹਰ ਨੋਟਿਸ ਚਿਪਕਾਇਆ। ਜਿਸ ਵਿੱਚ ਹਮਦਰਦ ਨੂੰ 7 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਜੰਗ ਏ ਆਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਵਿਚ ਬੇਨਿਯਮੀਆਂ ਸਬੰਧੀ ਤਕਨੀਕੀ ਟੀਮਾਂ ਦੀ ਰਿਪੋਰਟ ਦੇ ਆਧਾਰ ’ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਉਹਨਾਂ (ਹਮਦਰਦ) ਅਤੇ ਹੋਰਾਂ ਵਿਰੁੱਧ ਫੰਡਾਂ ਵਿਚ ਗੜਬੜੀ ਦੇ ਸਬੂਤ ਮਿਲੇ ਹਨ, ਨੋਟਿਸ ਵਿਚ ਵਿਜੀਲੈਂਸ ਨੇ ਲਿਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਉਹਨਾਂ ਨੂੰ ਵਿਜੀਲੈਂਸ ਦਫਤਰ ਜਲੰਧਰ ਪੇਸ਼ ਹੋਣਾ ਪਵੇਗਾ। ਜਿੱਥੇ ਵਿਜੀਲੈਂਸ ਵੱਲੋਂ ਹਮਦਰਦ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ:

ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਚਾਰ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੱਜ ਰਿਸ਼ਵ ਦੀ ਪੁਲੀਸ ਹਿਰਾਸਤ ਖ਼ਤਮ ਹੋਣ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦਿੱਲੀ ਪੁਲਿਸ ਨੇ ਰਿਸ਼ਵ ਕੁਮਾਰ ਦੀ 4 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਅਦਾਲਤ ਨੇ ਬਿਭਵ ਨੂੰ 28 ਮਈ ਤੱਕ 4 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।

ਰਿਸ਼ਵ ਕੁਮਾਰ ਨੇ ਅਦਾਲਤ ਨੂੰ ਇਹ ਅਪੀਲ ਕੀਤੀ ਹੈ
ਜਾਣਕਾਰੀ ਮੁਤਾਬਕ ਦਿੱਲੀ ਪੁਲਸ ਰਿਸ਼ਵ ਕੁਮਾਰ ਨੂੰ ਲੈ ਕੇ ਤੀਸ ਹਜ਼ਾਰੀ ਕੋਰਟ ਪਹੁੰਚੀ ਸੀ। ਸਵਾਤੀ ਮਾਲੀਵਾਲ ਮਾਮਲੇ 'ਚ ਪੁਲਿਸ ਨੇ ਉਨ੍ਹਾਂ ਨੂੰ 18 ਮਈ ਨੂੰ ਮੁੱਖ ਮੰਤਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਮੁਲਜ਼ਮ ਰਿਸ਼ਵ ਕੁਮਾਰ ਨੇ ਜਾਂਚ ਦੌਰਾਨ ਜ਼ਬਤ ਕੀਤੇ ਡੀਵੀਆਰ ਨੂੰ ਸੁਰੱਖਿਅਤ ਰੱਖਣ ਅਤੇ ਰਿਕਾਰਡ ਵਿੱਚ ਰੱਖਣ ਲਈ ਅਰਜ਼ੀ ਦਾਇਰ ਕੀਤੀ ਹੈ।

Next Story
ਤਾਜ਼ਾ ਖਬਰਾਂ
Share it