ਹੁਣ ਦਿੱਲੀ ਦੇ ਸਾਰੇ ਰੈਣ ਬਸੇਰਿਆਂ 'ਚ ਮਿਲੇਗਾ ਮੁਫਤ ਨਾਸ਼ਤਾ, ਦੁਪਹਿਰ ਅਤੇ ਰਾਤ ਦਾ ਖਾਣਾ
ਨਵੀਂ ਦਿੱਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਦਿੱਲੀ ਅਰਬਨ ਸ਼ੈਲਟਰ ਇੰਪਰੂਵਮੈਂਟ ਬੋਰਡ (ਡੀਯੂਐਸਆਈਬੀ) ਦੀ ਮੀਟਿੰਗ ਹੋਈ। ਇਸ ਦੌਰਾਨ ਰੈਣ ਬਸੇਰਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਦਿਨ ਵਿੱਚ ਤਿੰਨ ਵਾਰ ਮੁਫ਼ਤ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ। ਬੋਰਡ ਨੇ ਜਨਤਾ ਨਾਲ ਜੁੜੇ ਕਈ ਅਹਿਮ ਫੈਸਲੇ ਲਏ। ਬੋਰਡ ਨੇ ਮੁੱਖ […]
By : Editor (BS)
ਨਵੀਂ ਦਿੱਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਦਿੱਲੀ ਅਰਬਨ ਸ਼ੈਲਟਰ ਇੰਪਰੂਵਮੈਂਟ ਬੋਰਡ (ਡੀਯੂਐਸਆਈਬੀ) ਦੀ ਮੀਟਿੰਗ ਹੋਈ। ਇਸ ਦੌਰਾਨ ਰੈਣ ਬਸੇਰਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਦਿਨ ਵਿੱਚ ਤਿੰਨ ਵਾਰ ਮੁਫ਼ਤ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਬੋਰਡ ਨੇ ਜਨਤਾ ਨਾਲ ਜੁੜੇ ਕਈ ਅਹਿਮ ਫੈਸਲੇ ਲਏ। ਬੋਰਡ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਝੁੱਗੀ-ਝੌਂਪੜੀਆਂ ਦੇ ਅੰਦਰ ਬਣੇ ਸਾਰੇ ਪਖਾਨਿਆਂ ਦੇ ਰੱਖ-ਰਖਾਅ ਲਈ ਇੱਕ ਨਵੀਂ ਏਜੰਸੀ ਨੂੰ ਟੈਂਡਰ ਦਿੱਤਾ ਗਿਆ ਹੈ, ਜੋ ਕੁਝ ਦਿਨਾਂ ਵਿੱਚ ਜ਼ਿੰਮੇਵਾਰੀ ਸੰਭਾਲ ਲਵੇਗੀ। ਜਲਦੀ ਹੀ ਏਜੰਸੀ ਨੂੰ ਭੋਜਨ ਲਈ ਵੀ ਟੈਂਡਰ ਦਿੱਤਾ ਜਾਵੇਗਾ।