ਹੁਣ ED ਨੇ ਕੇਜਰੀਵਾਲ ਨੂੰ ਭੇਜਿਆ ਨਵਾਂ ਸੰਮਨ

ਹੁਣ ED ਨੇ ਕੇਜਰੀਵਾਲ ਨੂੰ ਭੇਜਿਆ ਨਵਾਂ ਸੰਮਨ

21 ਮਾਰਚ ਨੂੰ ਬੁਲਾਇਆ ਹੈ
ਨਵੀਂ ਦਿੱਲੀ :
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 9ਵਾਂ ਸੰਮਨ ਭੇਜਿਆ ਹੈ। ਈਡੀ ਨੇ ਕੇਜਰੀਵਾਲ ਨੂੰ 21 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਈਡੀ ਦੇ 8 ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ। ਈਡੀ ਨੇ ਇਸ ਖ਼ਿਲਾਫ਼ ਅਦਾਲਤ ਵਿੱਚ ਦੋ ਪਟੀਸ਼ਨਾਂ ਵੀ ਦਾਇਰ ਕੀਤੀਆਂ ਸਨ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਤਾ ਨੇ ਦਿੱਤਾ ਪੁੱਤਰ ਨੂੰ ਜਨਮ

ਇਸ ‘ਤੇ ਸ਼ਨੀਵਾਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ 15,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਸੀ। ਇਸ ਜ਼ਮਾਨਤ ਨਾਲ ਕੇਜਰੀਵਾਲ ਨੂੰ ਅਦਾਲਤ ਵਿੱਚ ਨਿਯਮਤ ਪੇਸ਼ੀ ਤੋਂ ਤਾਂ ਰਾਹਤ ਮਿਲੀ ਹੈ ਪਰ ਕੇਸ ਹਾਲੇ ਵੀ ਚੱਲ ਰਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 1 ਅਪ੍ਰੈਲ ਨੂੰ ਹੋਵੇਗੀ।

Related post

ਕੇਜਰੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ

ਕੇਜਰੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 17 ਮਈ, ਨਿਰਮਲ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਨੇਤਾਵਾਂ ਦਾ ਆਉਣਾ ਜਾਣਾ ਲਗਾਤਾਰ ਜਾਰੀ ਹੈ। ਪੰਜਾਬ ਦੌਰੇ…
ਪੰਜਾਬ ਦੇ ਪ੍ਰੋਗਰਾਮ ਰੱਦ, ਦਿੱਲੀ ਗਏ ਕੇਜਰੀਵਾਲ

ਪੰਜਾਬ ਦੇ ਪ੍ਰੋਗਰਾਮ ਰੱਦ, ਦਿੱਲੀ ਗਏ ਕੇਜਰੀਵਾਲ

ਅੰਮ੍ਰਿਤਸਰ, 17 ਮਈ, ਨਿਰਮਲ : ਦਿੱਲੀ ਦੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੀਰਵਾਰ ਤੋਂ ਪੰਜਾਬ ਦੇ ਦੋ ਦਿਨਾਂ…
ਕੇਜਰੀਵਾਲ ਵਲੋਂ ਪੰਜਾਬ ’ਚ ਚੋਣ ਪ੍ਰਚਾਰ ਤੇਜ਼

ਕੇਜਰੀਵਾਲ ਵਲੋਂ ਪੰਜਾਬ ’ਚ ਚੋਣ ਪ੍ਰਚਾਰ ਤੇਜ਼

ਚੰਡੀਗੜ੍ਹ, 17 ਮਈ, ਨਿਰਮਲ : ਜੇਲ੍ਹ ਤੋਂ ਅੰਤਰਿਮ ਜ਼ਮਾਨਤ ’ਤੇ ਆਏ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ।…