ਹੁਣ ਅੰਮ੍ਰਿਤਸਰ ਦੇ ਮਾਨਾਵਾਲਾ ਰੇਲਵੇ ਸਟੇਸ਼ਨ ’ਤੇ ਬੈਠੇ ਕਿਸਾਨ
ਅੰਮ੍ਰਿਤਸਰ, 24 ਨਵੰਬਰ, ਨਿਰਮਲ : ਜਲੰਧਰ ’ਚ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਖਾਲੀ ਕਰਨ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਮਾਨਾਵਾਲਾ ’ਚ ਵੀ ਕਿਸਾਨ ਰੇਲਵੇ ਸਟੇਸ਼ਨ ’ਤੇ ਬੈਠ ਗਏ ਹਨ। ਚੰਡੀਗੜ੍ਹ ’ਚ ਕਿਸਾਨਾਂ ਦਾ ਮੁੱਦਾ ਉਠਣ ਤੋਂ ਬਾਅਦ ਹੁਣ ਅੰਮ੍ਰਿਤਸਰ ’ਚ ਕਿਸਾਨਾਂ ਨੇ ਇਕ ਘੰਟਾ ਹੋਰ ਸਮਾਂ ਦੇ ਕੇ ਰੇਲਵੇ ਸਟੇਸ਼ਨ ’ਤੇ ਬੈਠਣ ਦਾ ਫੈਸਲਾ ਕੀਤਾ ਹੈ। […]
By : Editor Editor
ਅੰਮ੍ਰਿਤਸਰ, 24 ਨਵੰਬਰ, ਨਿਰਮਲ : ਜਲੰਧਰ ’ਚ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਖਾਲੀ ਕਰਨ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਮਾਨਾਵਾਲਾ ’ਚ ਵੀ ਕਿਸਾਨ ਰੇਲਵੇ ਸਟੇਸ਼ਨ ’ਤੇ ਬੈਠ ਗਏ ਹਨ।
ਚੰਡੀਗੜ੍ਹ ’ਚ ਕਿਸਾਨਾਂ ਦਾ ਮੁੱਦਾ ਉਠਣ ਤੋਂ ਬਾਅਦ ਹੁਣ ਅੰਮ੍ਰਿਤਸਰ ’ਚ ਕਿਸਾਨਾਂ ਨੇ ਇਕ ਘੰਟਾ ਹੋਰ ਸਮਾਂ ਦੇ ਕੇ ਰੇਲਵੇ ਸਟੇਸ਼ਨ ’ਤੇ ਬੈਠਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਹੈ ਅਤੇ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦਰਅਸਲ ਕਿਸਾਨ ਜਥੇਬੰਦੀਆਂ 12 ਵਜੇ ਤੋਂ ਅਣਮਿੱਥੇ ਸਮੇਂ ਲਈ ਰੇਲ ਪਟੜੀਆਂ ’ਤੇ ਬੈਠਣ ਦਾ ਐਲਾਨ ਕਰਕੇ ਮਾਨਾਵਾਲਾ ਰੇਲਵੇ ਸਟੇਸ਼ਨ ’ਤੇ ਪਹੁੰਚ ਗਈਆਂ। ਜਲੰਧਰ ਵਿੱਚ ਕਿਸਾਨਾਂ ਦੇ ਧਰਨੇ ਕਾਰਨ ਰੇਲਵੇ ਲਾਈਨ ਪਹਿਲਾਂ ਹੀ ਬੰਦ ਸੀ। ਜਿਸ ਕਾਰਨ ਪੁਲਿਸ ਅਤੇ ਸਰਕਾਰ ਨੂੰ ਕਿਸਾਨਾਂ ਨੂੰ ਮਨਾਉਣ ਦਾ ਸਮਾਂ ਮਿਲਿਆ। ਕਿਸਾਨਾਂ ਨੇ ਸਰਕਾਰ ਨੂੰ ਇਕ ਘੰਟੇ ਦਾ ਸਮਾਂ ਦਿੱਤਾ ਹੈ, ਨਹੀਂ ਤਾਂ ਉਹ ਪਟੜੀ ’ਤੇ ਆ ਕੇ ਬੈਠ ਜਾਣਗੇ।
ਭਾਰਤ ਮਾਲਾ ਪ੍ਰਾਜੈਕਟ ਵਿੱਚ ਅੰਮ੍ਰਿਤਸਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਕਈ ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਜ਼ਮੀਨ ਘੱਟ ਕੀਮਤ ’ਤੇ ਐਕੁਆਇਰ ਕੀਤੀ ਗਈ ਸੀ ਅਤੇ ਇਹ ਰਕਮ ਘਪਲਾ ਸੀ। ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਦਾ ਕਹਿਣਾ ਹੈ ਕਿ ਕੁਝ ਕਿਸਾਨਾਂ ਨੂੰ ਭਾਅ ਤੋਂ ਵੱਧ ਪੈਸੇ ਦਿੱਤੇ ਗਏ, ਜਦੋਂ ਕਿ ਗੁਆਂਢੀ ਕਿਸਾਨਾਂ ਦੀ ਜ਼ਮੀਨ ਨੂੰ ਕਈ ਗੁਣਾ ਘੱਟ ਭਾਅ ਦਿੱਤਾ ਗਿਆ।
ਇਹ ਸਭ ਕੁਝ ਸਾਬਕਾ ਐਸਡੀਐਮ ਦੇ ਨਿਰਦੇਸ਼ਾਂ ’ਤੇ ਹੋਇਆ। ਜਿਸ ਦੀਆਂ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਪਰ ਉਹ ‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਦਾ ਨਾਂ ਲੈ ਕੇ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਕਰੀਬ ਢਾਈ ਸਾਲਾਂ ਤੋਂ ਅਧਿਕਾਰੀਆਂ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਪਰ ਕੋਈ ਕਾਰਵਾਈ ਨਹੀਂ ਹੋਈ। ਜਿਸ ਤੋਂ ਬਾਅਦ ਕਿਸਾਨਾਂ ਨੂੰ ਇਹ ਕਦਮ ਚੁੱਕਣਾ ਪਿਆ।