ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ
ਤਹਿਰਾਨ, 20 ਮਈ, ਪਰਦੀਪ ਸਿੰਘ: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਕ੍ਰੈਸ਼ ਹੋਣ ਕਰਕੇ ਮੌਤ ਹੋ ਗਈ। ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਹੁਣ ਈਰਾਨ ਦੇ ਉਪ ਰਾਸ਼ਟਰਪਤੀ ਮੁਹੰਮਦ ਮੋਖਬਰ ਦੇਜਫੁੱਲੀ ਨੂੰ ਈਰਾਨ ਦੇ ਅੰਤਰਿਮ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਦੱਸ ਦੇਈਏ ਕਿ ਅੰਤਰਿਮ ਰਾਸ਼ਟਰਪਤੀ ਦੇ ਤੌਰ 'ਤੇ ਮੁਖਬਰ […]
By : Editor Editor
ਤਹਿਰਾਨ, 20 ਮਈ, ਪਰਦੀਪ ਸਿੰਘ: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਕ੍ਰੈਸ਼ ਹੋਣ ਕਰਕੇ ਮੌਤ ਹੋ ਗਈ। ਇਬਰਾਹਿਮ ਰਾਇਸੀ ਦੀ ਮੌਤ ਤੋਂ ਬਾਅਦ ਹੁਣ ਈਰਾਨ ਦੇ ਉਪ ਰਾਸ਼ਟਰਪਤੀ ਮੁਹੰਮਦ ਮੋਖਬਰ ਦੇਜਫੁੱਲੀ ਨੂੰ ਈਰਾਨ ਦੇ ਅੰਤਰਿਮ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਦੱਸ ਦੇਈਏ ਕਿ ਅੰਤਰਿਮ ਰਾਸ਼ਟਰਪਤੀ ਦੇ ਤੌਰ 'ਤੇ ਮੁਖਬਰ ਸੰਸਦ ਦੇ ਸਪੀਕਰ ਅਤੇ ਨਿਆਂਪਾਲਿਕਾ ਦੇ ਮੁਖੀ ਦੇ ਨਾਲ ਤਿੰਨ ਮੈਂਬਰੀ ਕੌਂਸਲ ਦਾ ਹਿੱਸਾ ਹੋਣਗੇ। ਈਰਾਨ ਵਿਚ ਰਾਸ਼ਟਰਪਤੀ ਰਾਇਸੀ ਦੀ ਮੌਤ ਦੇ 50 ਦਿਨਾਂ ਦੇ ਅੰਦਰ ਨਵੇਂ ਰਾਸ਼ਟਰਪਤੀ ਚੋਣਾਂ ਵੀ ਹੋਣਗੀਆਂ।
ਰਾਸ਼ਟਰਪਤੀ ਇਬਰਾਹਿਮ ਰਾਇਸੀ ਦਾ 63 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕੀਤਾ ਭਾਰਤ-ਇਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਭਾਰਤ ਦੁੱਖ ਦੀ ਇਸ ਘੜੀ ਵਿੱਚ ਈਰਾਨ ਦੇ ਨਾਲ ਖੜ੍ਹਾ ਹੈ।
ਈਰਾਨ ਦੇ ਰਾਸ਼ਟਰਪਤੀ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਸਰਕਾਰ ਦੀ ਕੈਬਨਿਟ ਦੀ ਇੱਕ ਜ਼ਰੂਰੀ ਬੈਠਕ ਬੁਲਾਈ ਗਈ ਹੈ। ਸੀਐਨਐਨ ਦੀ ਰਿਪੋਰਟ ਮੁਤਾਬਕ ਈਰਾਨ ਦਾ ਸੰਵਿਧਾਨ ਕਹਿੰਦਾ ਹੈ ਕਿ ਜੇਕਰ ਕਿਸੇ ਕਾਰਨ ਰਾਸ਼ਟਰਪਤੀ ਦੀ ਮੌਤ ਹੋ ਜਾਂਦੀ ਹੈ ਤਾਂ ਦੇਸ਼ ਦਾ ਉਪ ਰਾਸ਼ਟਰਪਤੀ ਆਪਣਾ ਕਾਰਜਭਾਰ ਸੰਭਾਲੇਗਾ। ਇਸ ਦੇ ਲਈ ਸੁਪਰੀਮ ਲੀਡਰ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ। ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਉਪ ਰਾਸ਼ਟਰਪਤੀ ਰਾਸ਼ਟਰਪਤੀ ਦੀਆਂ ਜ਼ਿੰਮੇਵਾਰੀਆਂ ਸੰਭਾਲਣਗੇ।
ਅਜਿਹੇ 'ਚ ਜੇਕਰ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੇਈ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਦੇਸ਼ ਦੇ ਉਪ ਰਾਸ਼ਟਰਪਤੀ ਮੁਹੰਮਦ ਮੋਖਬੇਰ ਦੇਜਾਫੁੱਲੀ ਈਰਾਨ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਗੇ।
ਇਹ ਵੀ ਪੜ੍ਹੋ:
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦੇਸ਼ੀਆਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਦਰਅਸਲ ਉਹਨਾਂ ਨੇ ਕਿਹਾ ਕਿ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਵਿਦੇਸ਼ੀਆਂ ਨੂੰ ਪੱਕੇ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ। ਟਰੂਡੋ ਨੇ ਕਿਹਾ ਕਿ ਆਖਿਆ ਕਿ ਜਿਨ੍ਹਾਂ ਲੋਕਾਂ ਨੂੰ ਦੇਸ਼ ਵਿਚੋਂ ਕੱਢ ਉਨ੍ਹਾਂ ਦੇ ਆਪੋ-ਆਪਣੇ ਦੇਸ਼ਾਂ ‘ਚ ਭੇਜਣਾ ਜ਼ਰੂਰੀ ਹੈ, ਉਨ੍ਹਾਂ ਲਈ ਪ੍ਰਕਿਰਿਆ ਹੋਰ ਵੀ ਤੇਜ਼ ਹੋਣੀ ਚਾਹੀਦੀ ਹੈ।
ਇਮੀਗ੍ਰੇਸ਼ਨ ਮੰਤਰੀ ਮਾਰਕ ਨੇ ਕਿਹਾ ਕਿ ਇਮੀਗ੍ਰੇਸ਼ਨ ਨੀਤੀ ਉੱਪਰ ਵਿਚਾਰ ਕਰ ਰਹੇ ਹਨ ਜਿਸ ਨੂੰ ਸੰਸਦ ਦੇ ਮੌਜੂਦ ਸੈਸ਼ਨ ਦੌਰਾਨ ਕੈਬਨਿਟ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਕੈਨੇਡਾ ਦੀ ਸਰਕਾਰ ਵੱਲੋਂ ਵਿਦੇਸ਼ੀਆਂ ਨੂੰ ਇਮੀਗ੍ਰੇਸ਼ਨ ਰਾਹਤ ਦੇਣ ਲਈ 2021 ਤੋਂ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਹੁਣ ਪੂਰੇ ਹੋਣ ਦੀ ਸੰਭਾਵਨਾ ਹੈ।
ਕੈਨੇਡਾ ਵਿਚ ਇਸ ਸਮੇਂ ਵੀਜ਼ੇ ਤੋਂ ਬਿਨਾਂ ਰਹਿ ਰਹੇ ਵਿਦੇਸ਼ੀਆਂ ਦੀ ਗਿਣਤੀ 500000 ਕਰੀਬ ਦੱਸੀ ਜਾ ਰਹੀ ਹੈ, ਜਿਨ੍ਹਾਂ ਦੇ ਲੁਕ-ਲੁਕ ਕੇ ਕੰਮ ਕਰਦਿਆਂ ਸ਼ੋਸ਼ਣ ਦਾ ਸ਼ਿਕਾਰ ਹੋਣ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਹਨ। ਇਹ ਵੀ ਕਿ ਉਹ ਲੋਕ ਸਿਹਤ ਸੇਵਾਵਾਂ ਅਤੇ ਸਰਕਾਰੀ ਸਹੂਲਤਾਂ ਤੋਂ ਵੀ ਵਾਂਝੇ ਰਹਿੰਦੇ ਹਨ ਅਤੇ ਉਨ੍ਹਾਂ ਤੋਂ ਪੱਕੇ ਹੋ ਚੁੱਕੇ ਲੋਕਾਂ ਨਾਲੋਂ ਵੱਧ ਕੰਮ ਕਰਵਾਇਆ ਜਾਂਦਾ ਅਤੇ ਤਨਖਾਹ ਘੱਟ ਦਿੱਤੀ ਜਾਂਦੀ ਹੈ।
ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਮੰਤਰੀ ਮਿੱਲਰ ਵਿਦੇਸ਼ੀਆਂ ਨੂੰ ਪੱਕੇ ਹੋਣ ਅਤੇ ਨਾਗਰਿਕਤਾ ਲੈਣ ਦਾ ਮੌਕਾ ਦੇਣ ਦੀ ਯੋਜਨਾ ਉੱਪਰ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੇ ਇਸ ਬਾਰੇ ਕੋਈ ਸਮਾਂ ਸਾਰਣੀ ਨਹੀਂ ਦੱਸੀ। ਕੈਨੇਡਾ ਵਿਚ ਵੀਜ਼ਾ/ਸਟੇਅ ਦੀ ਮਿਆਦ ਖ਼ਤਮ ਹੋਣ ਮਗਰੋਂ ਰਹਿ ਰਹੇ, ਜਾਂ ਸ਼ਰਨਾਰਥੀ ਕੇਸ ਕਰ ਕੇ ਦੇਸ਼ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਗ਼ੈਰ-ਦਸਤਾਵੇਜ਼ੀ ਜਾਂ ‘ਕੱਚੇ’ਮੰਨਿਆ ਜਾਂਦਾ ਹੈ।