ਇਸ ਪਿੰਡ ਦੀਆਂ ਔਰਤਾਂ ਨੇ ਨਸ਼ਿਆਂ ਵਿਰੁੱਧ ਖੋਲ੍ਹਤਾ ਮੋਰਚਾ
ਸ੍ਰੀ ਖਡੂਰ ਸਾਹਿਬ, 18 ਨਵੰਬਰ (ਮਾਨ ਸਿੰਘ) : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਤੁੜ ਵਿਖੇ ਵੱਡੀ ਗਿਣਤੀ ਵਿਚ ਔਰਤਾਂ ਨੇ ਇਕੱਠੀਆਂ ਹੋ ਕੇ ਨਸ਼ਿਆਂ ਦੇ ਖਿਲਾਫ ਰੋਸ ਰੈਲੀ ਕੱਢੀ। ਇਸ ਮੌਕੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਮਹਿਲਾ ਮੁਕਤੀ ਮੋਰਚੇ ਦੀ ਆਗੂ ਡਾਕਟਰ ਲਖਬੀਰ ਕੌਰ ਅਤੇ ਨਰਿੰਦਰ ਕੌਰ ਨੇ ਕਿਹਾ ਕਿ ਸਮੇਂ ਦੀਆਂ […]
By : Hamdard Tv Admin
ਸ੍ਰੀ ਖਡੂਰ ਸਾਹਿਬ, 18 ਨਵੰਬਰ (ਮਾਨ ਸਿੰਘ) : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਤੁੜ ਵਿਖੇ ਵੱਡੀ ਗਿਣਤੀ ਵਿਚ ਔਰਤਾਂ ਨੇ ਇਕੱਠੀਆਂ ਹੋ ਕੇ ਨਸ਼ਿਆਂ ਦੇ ਖਿਲਾਫ ਰੋਸ ਰੈਲੀ ਕੱਢੀ। ਇਸ ਮੌਕੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਮਹਿਲਾ ਮੁਕਤੀ ਮੋਰਚੇ ਦੀ ਆਗੂ ਡਾਕਟਰ ਲਖਬੀਰ ਕੌਰ ਅਤੇ ਨਰਿੰਦਰ ਕੌਰ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਪਿੰਡ ਪਿੰਡ ਜਾ ਕੇ ਲੋਕਾਂ ਦੇ ਨਾਲ ਵਾਅਦੇ ਕਰਦੀਆਂ ਹਨ ਕਿ ਸਾਡੀ ਸਰਕਾਰ ਬਣਾ ਦਿਉ, ਅਸੀਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡਾਂਗੇ ਪਰ ਬਾਅਦ ਵਿਚ ਸਰਕਾਰ ਬਣਨ ’ਤੇ ਸਾਰੀਆਂ ਪਾਰਟੀਆਂ ਆਪਣੇ ਵਾਅਦਿਆਂ ਤੋਂ ਮੁੱਕਰ ਜਾਂਦੀਆਂ ਹਨ।
ਮਹਿਲਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲੀਆਂ ਸਰਕਾਰਾਂ ਨੂੰ ਨਾਕਾਰ ਕੇ ਆਮ ਆਦਮੀ ਪਾਰਟੀ ਨੂੰ ਵੱਡੀ ਪੱਧਰ ’ਤੇ ਵੋਟਾਂ ਪਾ ਕੇ ਪੰਜਾਬ ਦੀ ਸਰਕਾਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਸੀ ਕਿ ਇਹ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦੇਵੇਗੀ ਪਰ ਇਸ ਸਰਕਾਰ ਦੇ ਕੋਲੋਂ ਵੀ ਨਸ਼ਿਆਂ ਦੇ ਉੱਤੇ ਕੋਈ ਵੀ ਕੰਟਰੋਲ ਨਹੀਂ ਹੋਇਆ।
ਉਨ੍ਹਾਂ ਆਖਿਆ ਕਿ ਪਿੰਡ ਪਿੰਡ ਸ਼ਰੇਆਮ ਨਸ਼ਿਆਂ ਦਾ ਕਾਰੋਬਾਰ ਪਹਿਲਾਂ ਦੀ ਤਰ੍ਹਾਂ ਜਾਰੀ ਹੈ, ਇਸ ਕਰਕੇ ਮਹਿਲਾ ਮੁਕਤੀ ਮੋਰਚੇ ਦੇ ਵੱਲੋਂ ਸਾਰੇ ਹੀ ਵੱਖ ਵੱਖ ਪਿੰਡਾਂ ਦੇ ਜਾਂ ਕਿ ਨਸ਼ਿਆਂ ਦੇ ਖਿਲਾਫ ਮਾਰਚ ਕੀਤੇ ਜਾਣਗੇ। ਅਖੀਰ ਵਿੱਚ ਮਹਿਲਾ ਮੁਕਤੀ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਨਸ਼ਿਆਂ ਦੇ ਵਪਾਰੀਆਂ ਦੇ ਉੱਤੇ ਕੰਟਰੋਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਘੰਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।