ਹੁਣ ਮਿਲੇਗਾ ਮੁਫਤ LPG ਗੈਸ ਕੁਨੈਕਸ਼ਨ

ਹੁਣ ਮਿਲੇਗਾ ਮੁਫਤ LPG ਗੈਸ ਕੁਨੈਕਸ਼ਨ

ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਵਿਸਥਾਰ ਕੀਤਾ ਹੈ। ਸਰਕਾਰ ਨੇ ਇਸ ਯੋਜਨਾ ਤਹਿਤ ਔਰਤਾਂ ਨੂੰ ਐਲਪੀਜੀ ਕੁਨੈਕਸ਼ਨ ਦੇਣ ਲਈ ਫੰਡ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਜਾਣਕਾਰੀ ਦਿੰਦੇ ਹੋਏ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ – ਉੱਜਵਲਾ ਯੋਜਨਾ ਦੇ ਤਹਿਤ ਹੁਣ ਤੱਕ 9.60 ਕਰੋੜ LPG ਸਿਲੰਡਰ ਵੰਡੇ ਜਾ ਚੁੱਕੇ ਹਨ ਅਤੇ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ 75 ਲੱਖ ਹੋਰ ਮੁਫਤ LPG ਕੁਨੈਕਸ਼ਨ ਦਿੱਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਗਰੀਬ ਅਤੇ ਲੋੜਵੰਦ ਔਰਤਾਂ ਇਸ ਸਕੀਮ ਦਾ ਲਾਭ

ਕਿੰਨਾ ਪੈਸਾ ਖਰਚ ਹੋਵੇਗਾ
ਅਨੁਰਾਗ ਠਾਕੁਰ ਨੇ ਕਿਹਾ ਕਿ ਤਿੰਨ ਸਾਲਾਂ ਵਿੱਚ 75 ਲੱਖ ਐਲਪੀਜੀ ਕੁਨੈਕਸ਼ਨ ਜਾਰੀ ਕੀਤੇ ਜਾਣਗੇ, ਇਸ ‘ਤੇ ਕੁੱਲ 1,650 ਕਰੋੜ ਰੁਪਏ ਖਰਚ ਹੋਣਗੇ। ਇਸ ਨਾਲ ਉੱਜਵਲਾ ਯੋਜਨਾ ਤਹਿਤ 10 ਕਰੋੜ ਤੋਂ ਵੱਧ ਲਾਭਪਾਤਰੀ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਸਰਕਾਰ ਨੇ 75 ਲੱਖ ਨਵੇਂ ਕੁਨੈਕਸ਼ਨਾਂ ਦਾ ਐਲਾਨ ਕੀਤਾ ਸੀ। ਇਸ ਲਈ ਫੰਡ ਨੂੰ ਹੁਣ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਰਕਮ ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੂੰ ਜਾਰੀ ਕੀਤੀ ਜਾਵੇਗੀ। ਉੱਜਵਲਾ ਯੋਜਨਾ ਮਈ 2016 ਵਿੱਚ ਪ੍ਰਧਾਨ ਮੰਤਰੀ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦੀਆਂ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾਂਦੇ ਹਨ।

ਐਲਪੀਜੀ ਦੀਆਂ ਕੀਮਤਾਂ ਵੀ ਘਟੀਆਂ
ਪਿਛਲੇ ਮਹੀਨੇ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਸੀ। ਇਸ ਕਟੌਤੀ ਤੋਂ ਬਾਅਦ ਹੁਣ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 14.2 ਕਿਲੋ ਘਰੇਲੂ ਰਸੋਈ ਗੈਸ ਸਿਲੰਡਰ 903 ਰੁਪਏ ਵਿੱਚ ਵਿਕ ਰਿਹਾ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਇਸ ਦਾ ਲਾਭ ਮਿਲ ਰਿਹਾ ਹੈ।

Related post