Begin typing your search above and press return to search.
ਪੰਜਾਬ ਵਿਚ ਐਨਆਰਆਈ ਮਿਲਣੀ 3 ਫਰਵਰੀ ਤੋਂ
ਲੁਧਿਆਣਾ, 29 ਦਸੰਬਰ, ਨਿਰਮਲ : ਪੰਜਾਬ ਵਿਚ ਐਨਆਰਆਈ ਮਿਲਣੀ 3 ਫਰਵਰੀ ਤੋਂ ਸ਼ੁਰੂ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਹਨ। ਮੁੱਖ ਮੰਤਰੀ ਨੇ ਇੱਥੇ ਐਨਆਰਆਈ ਮਾਮਲਿਆਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮਾਨ ਨੇ ਐਲਾਨ ਕੀਤਾ ਕਿ 3 ਫਰਵਰੀ ਤੋਂ ਪੰਜਾਬ ਵਿੱਚ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਕਰਵਾਇਆ ਜਾਵੇਗਾ। ਬੈਠਕ ਦੌਰਾਨ ਸੀਐਮ ਮਾਨ […]
By : Editor Editor
ਲੁਧਿਆਣਾ, 29 ਦਸੰਬਰ, ਨਿਰਮਲ : ਪੰਜਾਬ ਵਿਚ ਐਨਆਰਆਈ ਮਿਲਣੀ 3 ਫਰਵਰੀ ਤੋਂ ਸ਼ੁਰੂ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਹਨ। ਮੁੱਖ ਮੰਤਰੀ ਨੇ ਇੱਥੇ ਐਨਆਰਆਈ ਮਾਮਲਿਆਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮਾਨ ਨੇ ਐਲਾਨ ਕੀਤਾ ਕਿ 3 ਫਰਵਰੀ ਤੋਂ ਪੰਜਾਬ ਵਿੱਚ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਕਰਵਾਇਆ ਜਾਵੇਗਾ। ਬੈਠਕ ਦੌਰਾਨ ਸੀਐਮ ਮਾਨ ਨੇ ਐਨਆਰਆਈ ਮਾਮਲਿਆਂ ਦੇ ਵਿਭਾਗ ਦੀ ਨਵੀਂ ਵੈਬਸਾਈਟ ਐਨਆਰਆਈ ਡੌਟ ਪੰਜਾਬ ਡੌਟ ਗੌਵ ਡੈਟ ਇਨ ਵੀ ਲਾਂਚ ਕੀਤੀ। ਮਾਨ ਨੇ ਕਿਹਾ ਕਿ ਜੇਕਰ ਕਿਸੇ ਪ੍ਰਵਾਸੀ ਭਾਰਤੀ ਨੇ ਕਿਸੇ ਕਿਸਮ ਦੀ ਸ਼ਿਕਾਇਤ ਦੇਣੀ ਹੋਵੇ ਤਾਂ ਉਹ ਵੈੱਬਸਾਈਟ ’ਤੇ ਸੰਪਰਕ ਕਰ ਸਕਦਾ ਹੈ।
ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬ ਦੇ ਉਹ ਖੇਤਰ ਵੀ ਵਿਖਾਏ ਜਾਣ ਜੋ ਉਨ੍ਹਾਂ ਨੇ ਕਦੇ ਨਹੀਂ ਦੇਖੇ। ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਹੂਲਤ ਦੇਣ ਲਈ ਰਾਸ਼ਟਰੀ ਹਵਾਈ ਅੱਡੇ ’ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹੇ ਜਾ ਰਹੇ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨਾਲ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ। ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਤੋਂ ਜਾਣਕਾਰੀ ਲਈ। ਉਨ੍ਹਾਂ ਵਿਧਾਇਕਾਂ ਦੇ ਰਿਪੋਰਟ ਕਾਰਡ ਵੀ ਚੈੱਕ ਕੀਤੇ। ਕਿਹੜੇ-ਕਿਹੜੇ ਵਿਧਾਇਕ ਨੇ ਆਪਣੇ ਹਲਕੇ ਵਿੱਚ ਕਿਹੜੇ-ਕਿਹੜੇ ਵਿਕਾਸ ਕਾਰਜ ਕਰਵਾਏ ਹਨ, ਇਸ ਬਾਰੇ ਵੀ ਬ੍ਰੇਨਸਟਾਰਮਿੰਗ ਕੀਤੀ ਗਈ। ਨਿਗਮ ਚੋਣਾਂ ਜਿੱਤਣ ਲਈ ਜ਼ਿਲ੍ਹੇ ਦੀ ‘ਆਪ’ ਲੀਡਰਸ਼ਿਪ ਵੱਲੋਂ ਕੀ ਰਣਨੀਤੀ ਬਣਾਈ ਗਈ ਹੈ, ਇਸ ਬਾਰੇ ਚਰਚਾ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ
ਲੁਧਿਆਣਾ ’ਚ ਦੇਰ ਰਾਤ ਪੁਲਸ ਨੇ ਘਰ ’ਚ ਰੱਖੇ ਬੈੱਡ ਬਾਕਸ ’ਚੋਂ 4 ਸਾਲਾ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ। ਡਾਬਾ ਇਲਾਕੇ ਦਾ ਰਹਿਣ ਵਾਲਾ ਨੌਜਵਾਨ ਕਿਸੇ ਬਹਾਨੇ ਲੜਕੀ ਨੂੰ ਕਮਰੇ ਵਿੱਚ ਲੈ ਗਿਆ ਸੀ। ਦੁਪਹਿਰ 2 ਵਜੇ ਤੋਂ ਬਾਅਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ, ਇਸ ਲਈ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੱਚੀ ਨਾਲ ਬਲਾਤਕਾਰ ਕਰਕੇ ਕਤਲ ਕੀਤਾ ਗਿਆ ਹੈ। ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਫਿਲਹਾਲ ਪੁਲਿਸ ਨੇ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ। ਜਾਣਕਾਰੀ ਅਨੁਸਾਰ 15 ਦਿਨ ਪਹਿਲਾਂ ਸੋਨੂੰ ਨਾਂ ਦਾ ਨੌਜਵਾਨ ਆਪਣੇ ਭਰਾ ਅਸ਼ੋਕ ਨਾਲ ਰਹਿਣ ਲਈ ਇਲਾਕੇ ’ਚ ਆਇਆ ਸੀ।
ਸੋਨੂੰ ਦਾ ਭਰਾ ਇਲਾਕੇ ’ਚ ਗੈਰ-ਕਾਨੂੰਨੀ ਤਰੀਕੇ ਨਾਲ ਗੈਸ ਸਿਲੰਡਰ ਭਰਨ ਦਾ ਕੰਮ ਕਰਦਾ ਹੈ। ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਹਰਕਤ ’ਚ ਆਈ ਅਤੇ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ। ਦੇਰ ਰਾਤ ਅਸ਼ੋਕ ਦੇ ਘਰ ਦੇ ਬਾਕਸ ਬੈੱਡ ਤੋਂ ਲੜਕੀ ਦੀ ਲਾਸ਼ ਬਰਾਮਦ ਹੋਈ। ਜਾਣਕਾਰੀ ਅਨੁਸਾਰ ਮੁਲਜ਼ਮ ਸੋਨੂੰ ਕੱਲ੍ਹ ਲੜਕੀ ਨੂੰ ਉਸ ਦੀ ਨਾਨੀ ਦੀ ਚਾਹ ਦੀ ਦੁਕਾਨ ਤੋਂ ਉਸ ਨਾਲ ਖੇਡਣ ਅਤੇ ਕੁਝ ਦਿਵਾਉਣ ਦੇ ਬਹਾਨੇ ਆਪਣੇ ਨਾਲ ਲੈ ਗਿਆ। ਸੀਸੀਟੀਵੀ ਵਿੱਚ ਉਹ ਲੜਕੀ ਨੂੰ ਚੁੱਕ ਕੇ ਲਿਜਾਂਦਾ ਵੀ ਨਜ਼ਰ ਆਇਆ। ਉਹ ਕੁੜੀ ਦੀ ਉਂਗਲ ਫੜ ਕੇ ਕਮਰੇ ਵਿੱਚ ਲੈ ਗਿਆ। ਦੁਪਹਿਰ ਤੱਕ ਜਦੋਂ ਲੜਕੀ ਨਜ਼ਰ ਨਹੀਂ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਰੌਲਾ ਪਾ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।
ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਦੇਰ ਰਾਤ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ। ਏਡੀਸੀਪੀ ਜਸਕਿਰਨਜੀਤ ਤੇਜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਕਿਸੇ ਕਿਸਮ ਦਾ ਕੋਈ ਹਥਿਆਰ ਬਰਾਮਦ ਨਹੀਂ ਹੋਇਆ। ਲੜਕੀ ਦੀ ਲਾਸ਼ ਦੀ ਹਾਲਤ ਤੋਂ ਜਾਪਦਾ ਹੈ ਕਿ ਉਸ ਦਾ ਗਲਾ ਘੁੱਟਿਆ ਗਿਆ । ਕਾਤਲ ਨੂੰ ਫੜਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਫਿਲਹਾਲ ਆਈਪੀਸੀ ਦੀ ਧਾਰਾ 302 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਰਿਪੋਰਟ ਅਨੁਸਾਰ ਧਾਰਾਵਾਂ ਵਿੱਚ ਵਾਧਾ ਕੀਤਾ ਜਾਵੇਗਾ। ਸਾਰੇ ਪੁਲਿਸ ਅਧਿਕਾਰੀ ਦੇਰ ਰਾਤ ਤੱਕ ਮੁਜਰਿਮ ਦੀ ਭਾਲ ਵਿੱਚ ਲੱਗੇ ਹੋਏ ਹਨ। ਪੁਲਸ ਸੋਨੀ ਦੇ ਭਰਾ ਅਸ਼ੋਕ ਤੋਂ ਪੁੱਛਗਿੱਛ ਕਰ ਰਹੀ ਹੈ।
Next Story