ਐਨ.ਆਰ.ਆਈ ਵਿਦੇਸ਼ੀ ਧਰਤੀ ’ਤੇ ਮਾਣ ਵਧਾ ਰਹੇ : ਪਵਨ ਦੀਵਾਨ
ਨਿਰਮਲ ਨਿਊਯਾਰਕ/ ਲੁਧਿਆਣਾ, 4 ਅਪ੍ਰੈਲ (ਰਾਜ ਗੋਗਨਾ) - ਭਾਰਤੀਆਂ ਅਤੇ ਖਾਸ ਕਰਕੇ ਪੰਜਾਬੀਆਂ ਨੇ ਆਪਣੀ ਮਿਹਨਤ ਸਦਕਾ ਵਿਦੇਸ਼ਾਂ ਵਿੱਚ ਵੀ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦਿਸ਼ਾ ਵਿੱਚ, ਆਸਟ੍ਰੇਲੀਆ ਤੋਂ ਵਿਸ਼ੇਸ਼ ਤੌਰ ’ਤੇ ਲੁਧਿਆਣਾ ਪਹੁੰਚੇ ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ (ਪੰਜਾਬ ਚੈਪਟਰ) ਦੇ ਜਨਰਲ ਸਕੱਤਰ ਅਸ਼ਵਨੀ ਬਾਵਾ ਦਾ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ […]
By : Editor Editor
ਨਿਰਮਲ
ਨਿਊਯਾਰਕ/ ਲੁਧਿਆਣਾ, 4 ਅਪ੍ਰੈਲ (ਰਾਜ ਗੋਗਨਾ) - ਭਾਰਤੀਆਂ ਅਤੇ ਖਾਸ ਕਰਕੇ ਪੰਜਾਬੀਆਂ ਨੇ ਆਪਣੀ ਮਿਹਨਤ ਸਦਕਾ ਵਿਦੇਸ਼ਾਂ ਵਿੱਚ ਵੀ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦਿਸ਼ਾ ਵਿੱਚ, ਆਸਟ੍ਰੇਲੀਆ ਤੋਂ ਵਿਸ਼ੇਸ਼ ਤੌਰ ’ਤੇ ਲੁਧਿਆਣਾ ਪਹੁੰਚੇ ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ (ਪੰਜਾਬ ਚੈਪਟਰ) ਦੇ ਜਨਰਲ ਸਕੱਤਰ ਅਸ਼ਵਨੀ ਬਾਵਾ ਦਾ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਦੀਵਾਨ ਨੇ ਕਿਹਾ ਕਿ ਐਨਆਰਆਈ ਭਾਈਚਾਰੇ ਨੇ ਵਿਦੇਸ਼ੀ ਧਰਤੀ ’ਤੇ ਆਪਣੀ ਮਿਹਨਤ ਸਦਕਾ ਪੂਰੇ ਵਿਸ਼ਵ ’ਚ ਭਾਰਤ ਅਤੇ ਖਾਸ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਐਨਆਰਆਈ ਭਾਈਚਾਰਾ ਨਾ ਸਿਰਫ਼ ਦੂਜੇ ਦੇਸ਼ਾਂ ਦੀ ਤਰੱਕੀ ਵਿੱਚ ਯੋਗਦਾਨ ਪਾ ਰਿਹਾ ਹੈ, ਸਗੋਂ ਆਪਣੀ ਮਿੱਟੀ ਨਾਲ ਵੀ ਜੁੜਿਆ ਹੋਇਆ ਹੈ ਅਤੇ ਸਮੇਂ-ਸਮੇਂ ’ਤੇ ਇਸ ਭਾਈਚਾਰੇ ਦੇ ਲੋਕ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾਉਂਦੇ ਰਹਿੰਦੇ ਹਨ। ਪਵਨ ਦੀਵਾਨ ਅਤੇ ਸਾਥੀਆਂ ਦਾ ਧੰਨਵਾਦ ਕਰਦਿਆਂ, ਅਸ਼ਵਨੀ ਬਾਵਾ ਨੇ ਕਿਹਾ ਕਿ ਪ੍ਰਵਾਸੀ ਭਾਈਚਾਰਾ ਆਪਣੀ ਮਿੱਟੀ ਦੀ ਮਹਿਕ ਨੂੰ ਕਦੇ ਵੀ ਭੁਲਾ ਨਹੀਂ ਸਕਦਾ ਅਤੇ ਜਦੋਂ ਵੀ ਮੌਕਾ ਮਿਲਦਾ ਹੈ, ਉਹ ਇੱਥੇ ਪਹੁੰਚ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਬਹੁਤ ਵਧੀਆ ਦੇਸ਼ ਹੈ, ਜਿੱਥੇ ਸਮਾਜ ਦੇ ਹਰ ਵਰਗ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ।ਜਿੱਥੇ ਹੋਰਨਾਂ ਤੋਂ ਇਲਾਵਾ, ਸੁਨੀਲ ਦੱਤ, ਗੁਰਦੀਪ ਸਿੰਘ, ਪੁਲਕਿਤ ਚੌਧਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੇ ਕਾਂਗਰਸ ਦੀ ਟਿਕਟ ’ਤੇ ਚੋਣ ਲੜਨ ਦੀ ਚਰਚਾ ਹੈ। ਇਸ ਦੇ ਲਈ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ।
ਹਾਲ ਹੀ ’ਚ ਉਨ੍ਹਾਂ ਨੇ ਆਪਣੀ ਹਵੇਲੀ ’ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ ’ਚ ਆਉਣ ਦੀ ਗੱਲ ਕਹੀ ਸੀ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।
ਜਾਣਕਾਰੀ ਅਨੁਸਾਰ ਹੁਣ ਜਦੋਂ ਕਿ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਸੰਸਾਰ ਵਿੱਚ ਆ ਗਿਆ ਹੈ ਅਤੇ ਚਰਨ ਕੌਰ ਨੂੰ ਵੀ ਛੁੱਟੀ ਹੋ ਗਈ ਹੈ ਤਾਂ ਬਲਕੌਰ ਸਿੰਘ ਚੋਣ ਸਫ਼ਰ ਸ਼ੁਰੂ ਕਰਨ ਲਈ ਤਿਆਰ ਹਨ। ਹਾਲਾਂਕਿ ਕਾਂਗਰਸ ਜਾਂ ਮੂਸੇਵਾਲਾ ਦੇ ਪਰਿਵਾਰ ਨੇ ਇਸ ਬਾਰੇ ਅਜੇ ਕੁਝ ਨਹੀਂ ਕਿਹਾ ਹੈ। ਕਰੀਬ ਦੋ ਮਹੀਨੇ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ। ਹਵੇਲੀ ਵਿੱਚ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਸੀ ਜੇਕਰ ਅਸੀਂ ਰਾਜਨੀਤੀ ਵਿੱਚ ਆ ਗਏ ਤਾਂ ਕਹਿਣਗੇ ਕਿ ਸਿੱਧੂ ਮੂਸੇਵਾਲਾ ਦਾ ਪਿਤਾ ਰਾਜਨੀਤੀ ਕਰਦਾ ਹੈ।
ਪਰ ਇੱਕ ਸਿਆਸਤਦਾਨ ਅਤੇ ਇੱਕ ਆਮ ਆਦਮੀ ਵਿੱਚ ਫਰਕ ਇਹ ਹੈ ਕਿ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਸੀ ਅਤੇ ਮੇਰੇ ਪੁੱਤਰ ਨੂੰ ਏ.ਕੇ.-47 ਨਾਲ ਕਤਲ ਕੀਤਾ ਗਿਆ ਸੀ। ਅਸੀਂ ਵੀ ਰਾਜਨੀਤੀ ਵਿੱਚ ਆ ਕੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੀਏ।
ਸਿੱਧੂ ਮੂਸੇਵਾਲਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਉਹ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ, ਪਰ ਆਮ ਆਦਮੀ ਪਾਰਟੀ ਦੀ ਲਹਿਰ ਤੋਂ ਹਾਰ ਗਏ ਸਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਵਿਜੇ ਸਿੰਗਲਾ ਨੇ ਹਰਾਇਆ ਸੀ। ਮੂਸੇਵਾਲਾ ਦੀ ਇਹ ਪਹਿਲੀ ਚੋਣ ਸੀ।
ਇਸ ਤੋਂ ਬਾਅਦ ਪਰਿਵਾਰ ਨੇ ਖੁਲਾਸਾ ਕੀਤਾ ਸੀ ਕਿ ਮੂਸੇਵਾਲਾ ਖ਼ਤਰੇ ਤੋਂ ਜਾਣੂ ਸੀ। ਇਸ ਲਈ ਉਹ ਵਿਧਾਇਕ ਬਣਨਾ ਚਾਹੁੰਦੇ ਸਨ ਤਾਂ ਜੋ ਲੋਕਾਂ ਲਈ ਕੰਮ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੱਕੀ ਸੁਰੱਖਿਆ ਵੀ ਮਿਲ ਸਕੇ।
ਇਹ ਖ਼ਬਰ ਵੀ ਪੜ੍ਹੋ
ਸਿੱਧੂ ਮੂਸੇਵਾਲਾ ਦੀ ਮਾਤਾ ਚਰਣ ਕੌਰ ਵਲੋਂ 58 ਸਾਲ ਦੀ ਉਮਰ ਵਿਚ ਆਈਵੀਐਫ ਦੇ ਜ਼ਰੀਏ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਵਿਚ ਸਰਕਾਰ ਦੁਆਰਾ ਕੀਤੀ ਜਾ ਰਹੀ ਜਾਂਚ ’ਤੇ ਰੋਕ ਲੱਗ ਗਈ ਹੈ। ਕਿਉਂਕਿ ਚਰਣ ਕੌਰ ਨੇ ਬੱਚੇ ਨੂੰ ਜਨਮ ਸਿਰਫ ਭਾਰਤ ਵਿਚ ਦਿੱਤਾ, ਜਦ ਕਿ ਆਈਵੀਐਫ ਦਾ ਸਾਰਾ ਇਲਾਜ ਉਨ੍ਹਾਂ ਨੇ ਇੰਗਲੈਂਡ ਦੇ ਲੰਡਨ ਤੋਂ ਕਰਵਾਇਆ ਸੀ। ਜਿਸ ਦੇ ਚਲਦਿਆਂ ਸਰਕਾਰ ਦੁਆਰਾ ਆਈਵੀਐਫ ਨੂੰ ਲੈ ਕੇ ਬਣਾਏ ਗਏ ਲਾਅ ਉਕਤ ਬੱਚੇ ਦੇ ਜਨਮ ’ਤੇ ਲਾਗੂ ਨਹੀਂ ਹੁੰਦੇ।
ਦੱਸ ਦੇਈਏ ਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸਰਕਾਰ ਹਸਪਤਾਲ ਦੇ ਖਿਲਾਫ਼ ਕਾਰਵਾਈ ਕਰ ਸਕਦੀ ਹੈ। ਪ੍ਰੰਤੂ ਉਕਤ ਕਾਰਵਾਈ ’ਤੇ ਵੀ ਪੂਰਣ ਰੋਕ ਲੱਗ ਜਾਵੇਗੀ। ਕਿਉਂਕਿ ਬੱਚੇ ਦੀ ਡਿਲੀਵਰੀ ਰੋਕੀ ਨਹੀਂ ਜਾ ਸਕਦੀ । ਅਜਿਹੇ ਕੇਸ ਵਿਚ ਕੋਈ ਵੀ ਹਸਪਤਾਲ ਬੱਚੇ ਦੀ ਡਿਲੀਵਰੀ ਕਰ ਸਕਦਾ ਸੀ। ਬਲਕੌਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨੇ ਉਨ੍ਹਾਂ ਕੋਲੋਂ ਸਿਰਫ ਇੱਕ ਵਾਰ ਪੁਛਗਿੱਛ ਕੀਤੀ। ਉਸ ਤੋਂ ਬਾਅਦ ਵਿਭਾਗ ਨੇ ਕੋਈ ਸਵਾਲ ਨਹੀਂ ਕੀਤਾ।
ਸੂਤਰਾਂ ਤੋਂ ਪਤਾ ਚਲਿਆ ਕਿ ਚਰਣ ਕੌਰ ਦੇ ਬੱਚੇ ਦੀ ਡਿਲੀਵਰੀ ਤੋਂ ਬਾਅਦ ਪੰਜਾਬ ਸਰਕਾਰ ਤੋਂ ਕੇਂਦਰ ਸਰਕਾਰ ਨੇ ਜਵਾਬ ਮੰਗਿਆ ਸੀ। ਇਸ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੁੱਸਾ ਜ਼ਾਹਰ ਕੀਤਾ ਸੀ ਅਤੇ ਕਿਹਾ ਸੀ ਕਿ ਹਾਲੇ ਤਾਂ ਬੱਚਾ ਹਸਪਤਾਲ ਵਿਚ ਹੀ ਹੈ। ਜਿਸ ਤੋਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਮਾਮਲੇ ਵਿਚ ਸ਼ਿਕਾਇਤ ਹਸਪਤਾਲ ਦੇ ਖ਼ਿਲਾਫ਼ ਕੇਂਦਰ ਸਰਕਾਰ ਨੂੰ ਭੇਜੀ ਸੀ। ਜਿਸ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ।
ਜਿਸ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਤੱਕ ਜਦ ਮਾਮਲਾ ਪੁੱਜਿਆ ਤਾਂ ਸਾਰੇ ਮਾਮਲੇ ਦੀ ਰਿਪੋਰਟ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਤੋਂ ਮੰਗੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਸਕੱਤਰ ਦੁਆਰਾ ਬਲਕੌਰ ਸਿੰਘ ਤੋਂ ਆਈਵੀਐਫ ਨੂੰ ਲੈ ਕੇ ਜਵਾਬ ਮੰਗਣ ’ਤੇ ਇਤਰਾਜ਼ ਜਤਾਇਆ ਸੀ। ਕੇਂਦਰ ਸਰਕਾਰ ਨੇ 2 ਹਫਤੇ ਦੇ ਅੰਦਰ ਮਾਮਲੇ ਵਿਚ ਜਵਾਬ ਮੰਗਿਆ ਸੀ। ਜਾਂਚ ਬੰਦ ਕਰਨ ’ਤੇ ਕੇਂਦਰ ਸਰਕਾਰ ਨੇ ਤਰਕ ਦਿੱਤਾ ਕਿ ਚਰਣ ਕੌਰ ਦਾ ਆਈਵੀਐਫ ਦਾ ਇਲਾਜ ਇੰਗਲੈਂਡ ਤੋਂ ਹੋਇਆ। ਬਲਕੌਰ ਸਿੰਘ ਅਪਣੀ ਪਤਨੀ ਚਰਣ ਕੌਰ ਦੇ ਨਾਲ ਨਵੰਬਰ 2022 ਵਿਚ ਯੂਕੇ ਗਏ ਸੀ। ਯੂਕੇ ਵਿਚ ਆਈਵੀਐਫ ਕਰਾਉਣ ਵਾਲੀ ਮਹਿਲਾ ਦੀ ਉਮਰ ਨੂੰ ਲੈਕੇ ਕੋਈ ਪਾਬੰਦੀ ਨਹੀਂ। ਜਿਸ ਦੇ ਚਲਦਿਆਂ ਉਕਤ ਜਾਂਚ ਸਰਕਾਰ ਨੇ ਬੰਦ ਕਰ ਦਿੱਤੀ। ਇਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮਾਮਲੇ ਵਿਚ ਕੋਈ ਜਾਂਚ ਨਹੀਂ ਹੋਵੇਗੀ ਅਤੇ ਨਾ ਹੀ ਇਸ ਮਾਮਲੇ ਵਿਚ ਪਰਵਾਰ ਨੂੰ ਪੁਛਗਿੱਛ ਲਈ ਬੁਲਾਇਆ ਜਾਵੇਗਾ।