Begin typing your search above and press return to search.

ਜ਼ਹਿਰੀਲੀ ਦਾਰੂ ਪੀ ਕੇ ਮਰਨ ਵਾਲਿਆਂ ਦੀ ਗਿਣਤੀ 8 ਹੋਈ

ਸੰਗਰੂਰ, 21 ਮਾਰਚ, ਨਿਰਮਲ : ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਦਾਰੂ ਪੀ ਕੇ ਹੋਈ ਮੌਤਾਂ ਦਾ ਅੰਕੜਾ ਵਧ ਕੇ 8 ਤੱਕ ਪਹੁੰਚ ਗਿਆ ਹੈ। ਮਰਨ ਵਾਲਿਆਂ ਵਿਚ 6 ਲੋਕ ਦਿੜ੍ਹਬਾ ਇਲਾਕੇ ਦੇ ਗੁੱਜਰਾਂ ਪਿੰਡ ਅਤੇ ਦੋ ਲੋਕ ਪਿੰਡ ਢੰਡੋਲੀ ਦੇ ਹਨ। ਢੰਡੋਲੀ ਦੇ ਰਹਿਣ ਵਾਲੇ 2 ਲੋਕਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਲਿਆਇਆ ਗਿਆ ਜਿੱਥੋਂ ਉਨ੍ਹਾਂ […]

ਜ਼ਹਿਰੀਲੀ ਦਾਰੂ ਪੀ ਕੇ ਮਰਨ ਵਾਲਿਆਂ ਦੀ ਗਿਣਤੀ 8 ਹੋਈ
X

Editor EditorBy : Editor Editor

  |  21 March 2024 9:13 AM IST

  • whatsapp
  • Telegram


ਸੰਗਰੂਰ, 21 ਮਾਰਚ, ਨਿਰਮਲ : ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਦਾਰੂ ਪੀ ਕੇ ਹੋਈ ਮੌਤਾਂ ਦਾ ਅੰਕੜਾ ਵਧ ਕੇ 8 ਤੱਕ ਪਹੁੰਚ ਗਿਆ ਹੈ।

ਮਰਨ ਵਾਲਿਆਂ ਵਿਚ 6 ਲੋਕ ਦਿੜ੍ਹਬਾ ਇਲਾਕੇ ਦੇ ਗੁੱਜਰਾਂ ਪਿੰਡ ਅਤੇ ਦੋ ਲੋਕ ਪਿੰਡ ਢੰਡੋਲੀ ਦੇ ਹਨ। ਢੰਡੋਲੀ ਦੇ ਰਹਿਣ ਵਾਲੇ 2 ਲੋਕਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਲਿਆਇਆ ਗਿਆ ਜਿੱਥੋਂ ਉਨ੍ਹਾਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਅਤੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਵੀ ਗਠਿਤ ਕੀਤੀ। ਮੁਢਲੀ ਜਾਂਚ ਤੋਂ ਪਤਾ ਚਲਿਆ ਕਿ ਮਰਨ ਵਾਲੇ ਲੋਕਾਂ ਨੇ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਤੋਂ ਸ਼ਰਾਬ ਖਰੀਦੀ ਸੀ, ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਨ੍ਹਾਂ ਤੋਂ ਇਲਾਵਾ ਗੁਰਲਾਲ ਸਿੰਘ ਨਾਂ ਦੇ ਵਿਅਕਤੀ ਨੂੰ ਫੜ ਲਿਆ ਹੈ।

ਪੁਲਿਸ ਅਨੁਸਾਰ ਮੰਗਲਵਾਰ ਰਾਤ ਨੂੰ ਸਾਰੇ 6 ਲੋਕਾਂ ਨੇ ਪਿੰਡ ਦੇ ਹੀ ਕਿਸੇ ਆਦਮੀ ਤੋਂ 150 ਰੁਪਏ ਵਿਚ ਸ਼ਰਾਬ ਖਰੀਦੀ ਸੀ। ਸਸਤੀ ਦੇ ਚੱਕਰ ਵਿਚ ਇਨ੍ਹਾਂ ਨੇ ਸ਼ਰਾਬ ਖਰੀਦ ਲਈ ਅਤੇ ਸਾਰਿਆਂ ਨੇ ਇਕੱਠੇ ਬੈਠ ਕੇ ਉਸ ਨੂੰ ਪੀਤਾ। ਇਸ ਤੋਂ ਬਾਅਦ ਜਦ ਨਸ਼ਾ ਹੋਇਆ ਤਾਂ ਸਾਰੇ ਅਪਣੀ ਜਗ੍ਹਾ ਸੌਣ ਚਲੇ ਗਏ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਦੱਸਦੇ ਚਲੀਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ’ਚ 7ਵੇਂ ਗੇੜ ਦੀ ਵੋਟਿੰਗ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸੂਬੇ ’ਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਅਤੇ ਕਿਸਾਨ ਆਖਰੀ ਪੜਾਅ ਦੀਆਂ ਚੋਣਾਂ ਨੂੰ ਸਾਜ਼ਿਸ਼ ਕਰਾਰ ਦੇ ਰਹੇ ਹਨ।

ਉਨ੍ਹਾਂ ਦਾ ਤਰਕ ਹੈ ਕਿ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਉਸ ਸਮੇਂ ਕਿਸਾਨ ਆਪਣੇ ਕੰਮ ਵਿੱਚ ਰੁੱਝੇ ਹੋਣਗੇ। ਇਸ ਕਾਰਨ ਵੋਟਿੰਗ ਪ੍ਰਤੀਸ਼ਤ ਵਿੱਚ ਗਿਰਾਵਟ ਆਵੇਗੀ। ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਾਂ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਵੀ ਕੀਤੀ ਹੈ ਤਾਂ ਜੋ ਇਹ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ। ਨਾਲ ਹੀ ਕਿਸੇ ਇੱਕ ਧਿਰ ਨੂੰ ਇਸ ਦਾ ਲਾਭ ਨਹੀਂ ਮਿਲਣਾ ਚਾਹੀਦਾ।

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਦੀ ਇੱਕੋ ਇੱਕ ਨਕਦੀ ਫਸਲ ਝੋਨਾ ਹੈ। ਅਜਿਹੇ ’ਚ ਜਦੋਂ ਚੋਣਾਂ ਦੀ ਤਰੀਕ ਤੈਅ ਹੋ ਗਈ ਹੈ ਤਾਂ ਪੰਜਾਬ ਦੇ 70 ਫੀਸਦੀ ਕਿਸਾਨ ਅਤੇ ਖੇਤ ਮਜ਼ਦੂਰ ਆਪਣੇ ਖੇਤਾਂ ’ਚ ਰੁਝ ਜਾਣਗੇ। ਇਹ ਸਭ ਇੱਕ ਸਾਜਿਸ਼ ਤਹਿਤ ਕੀਤਾ ਗਿਆ ਹੈ।

ਪੰਜਾਬ ਵਿੱਚ ਝੋਨੇ ਦਾ ਸੀਜ਼ਨ ਮਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੋ ਕੇ ਜੁਲਾਈ ਦੇ ਦੂਜੇ ਹਫ਼ਤੇ ਤੱਕ ਚੱਲਦਾ ਹੈ। ਕਿਸਾਨ 1 ਜੂਨ ਨੂੰ ਆਪਣੇ ਖੇਤਾਂ ਵਿੱਚ ਹੋਣਗੇ। ਇਸ ਕਾਰਨ ਚਾਰ ਤੋਂ ਪੰਜ ਫੀਸਦੀ ਕਿਸਾਨ ਆਪਣੀ ਵੋਟ ਘੱਟ ਕਰਨਗੇ। ਇਸ ਦਾ ਫਾਇਦਾ ਇੱਕ ਧਿਰ ਨੂੰ ਹੋਵੇਗਾ। ਇਸ ਦੇ ਨਾਲ ਹੀ ਉਸ ਪਾਰਟੀ ਦੇ ਆਗੂ ਵੀ ਸਾਰੇ ਸੂਬਿਆਂ ਦਾ ਦੌਰਾ ਕਰਕੇ ਇੱਥੇ ਆਉਣਗੇ। ਅਜਿਹੇ ’ਚ ਉਹ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਗੇ। ਕਿਸਾਨ ਨੇਤਾ ਪੰਧੇਰ ਦਾ ਕਹਿਣਾ ਹੈ ਕਿ ਜੂਨ ਮਹੀਨੇ ਵਿਚ ਸਾਰੇ ਕਿਸਾਨ ਅਪਣੇ ਕੰਮਾਂਕਾਰਾਂ ਵਿਚ ਰੁੱਝ ਜਾਣਗੇ।

Next Story
ਤਾਜ਼ਾ ਖਬਰਾਂ
Share it