ਪੰਜਾਬ ਵਿੱਚ 28 ਅਤੇ 30 ਨੂੰ ਸਰਕਾਰੀ ਛੁੱਟੀ ਦਾ ਐਲਾਨ
ਅੰਮਿ੍ਤਸਰ : ਪੰਜਾਬ ਵਿੱਚ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 28 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਮਹਾਰਾਜ ਅਜਮੀਦ ਜੈਅੰਤੀ ਦੇ ਮੌਕੇ 'ਤੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਜਦਕਿ 30 ਅਕਤੂਬਰ (ਸੋਮਵਾਰ) ਨੂੰ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼੍ਰੀ ਗੁਰੂ ਰਾਮਦਾਸ ਜੀ ਦੇ […]
By : Editor (BS)
ਅੰਮਿ੍ਤਸਰ : ਪੰਜਾਬ ਵਿੱਚ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 28 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਮਹਾਰਾਜ ਅਜਮੀਦ ਜੈਅੰਤੀ ਦੇ ਮੌਕੇ 'ਤੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।
ਜਦਕਿ 30 ਅਕਤੂਬਰ (ਸੋਮਵਾਰ) ਨੂੰ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਕਾਰਨ ਸਰਕਾਰੀ ਛੁੱਟੀ ਰਹੇਗੀ। ਛੁੱਟੀ ਕਾਰਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਯਾਨੀ ਸਕੂਲ, ਕਾਲਜ ਆਦਿ ਬੰਦ ਰਹਿਣਗੇ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।