ਦੁਸਹਿਰੇ 'ਤੇ CM ਮਾਨ ਨੇ ਕਿਹਾ, ਅਸਲੀ ਮੁੱਖ ਮਹਿਮਾਨ ਭਗਵਾਨ ਰਾਮ
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਸਹਿਰੇ ਮੌਕੇ ਹੁਸ਼ਿਆਰਪੁਰ ਪਹੁੰਚੇ। ਇੱਥੇ ਮੁੱਖ ਮੰਤਰੀ ਨੂੰ ਆਪਣੇ ਬੀਤੇ ਦਿਨ ਯਾਦ ਆਏ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਸੁਨਾਮ ਜਾਂਦੇ ਸਨ। ਉਹ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਨਹੀਂ ਸਗੋਂ ਭਗਵਾਨ ਸ੍ਰੀ ਰਾਮ ਦੇ ਨਿਮਾਣੇ ਸ਼ਰਧਾਲੂ ਵਜੋਂ ਸ਼ਾਮਲ ਹੋ ਰਹੇ ਹਨ। […]
By : Editor (BS)
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਸਹਿਰੇ ਮੌਕੇ ਹੁਸ਼ਿਆਰਪੁਰ ਪਹੁੰਚੇ। ਇੱਥੇ ਮੁੱਖ ਮੰਤਰੀ ਨੂੰ ਆਪਣੇ ਬੀਤੇ ਦਿਨ ਯਾਦ ਆਏ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਸੁਨਾਮ ਜਾਂਦੇ ਸਨ। ਉਹ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਨਹੀਂ ਸਗੋਂ ਭਗਵਾਨ ਸ੍ਰੀ ਰਾਮ ਦੇ ਨਿਮਾਣੇ ਸ਼ਰਧਾਲੂ ਵਜੋਂ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਜੋੜ ਮੇਲੇ ਦੇ ਅਸਲ ਮੁੱਖ ਮਹਿਮਾਨ ਭਗਵਾਨ ਰਾਮ ਹਨ, ਜਿਨ੍ਹਾਂ ਨੇ ਯੁੱਗਾਂ ਤੋਂ ਸਮੁੱਚੀ ਮਾਨਵਤਾ ਨੂੰ ਗਿਆਨ ਬਖਸ਼ਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਮੌਕੇ ਲੋਕਾਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ ਹੈ।
ਹੁਸ਼ਿਆਰਪੁਰ ਵਿੱਚ ਸ਼੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਡੇਢ ਲੱਖ ਲੋਕ ਇਸ ਤਿਉਹਾਰ ਨੂੰ ਮਨਾਉਣ ਲਈ ਇੱਥੇ ਇਕੱਠੇ ਹੋਏ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਿਉਹਾਰ ਨੂੰ ਹੋਰ ਵੱਡੇ ਪੱਧਰ ’ਤੇ ਮਨਾਉਣ ਲਈ ਠੋਸ ਪ੍ਰਬੰਧ ਕੀਤੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਨਿਰਮਾਣ ਅਧੀਨ ਮੈਡੀਕਲ ਕਾਲਜ ਆਉਂਦੇ ਸਾਲ ਤੋਂ ਚਾਲੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀਆਂ ਸਹੂਲਤਾਂ ਮਿਲਣਗੀਆਂ।